03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਵਿਧਾਨ ਸਭਾ ਚੋਣਾਂ ਵਿਚ ਭਾਜਪਾ ਸਭ ਤੋਂ ਵੱਡੀ ਪਾਰਟੀ ਬਣ ਕੇ ਉੱਭਰੇਗੀ : ਐਡ. ਖੱਟੜਾ

ਪਟਿਆਲਾ, 2 ਨਵੰਬਰ (ਅ. ਸ.

ਅਜੀਤ ਡੈਸਕ 03-11-2026
ਪਟਿਆਲਾ, 2 ਨਵੰਬਰ (ਅ.ਸ. ਆਹਲੂਵਾਲੀਆ)- ਵਿਧਾਨ ਸਭਾ ਚੋਣਾਂ ਵਿਚ ਭਾਜਪਾ ਸਭ ਤੋਂ ਵੱਡੀ ਪਾਰਟੀ ਬਣ ਕੇ ਉੱਭਰੇਗੀ ਕਿਉਂਕਿ ਪੰਜਾਬ ਦੇ ਸੂਝਵਾਨ ਲੋਕ ਭਲੀਭਾਂਤ ਜਾਣਦੇ ਹਨ ਕਿ ਕੇਂਦਰ ਸਰਕਾਰ ਦੇ ਸਹਿਯੋਗ ਤੋਂ ਬਿਨਾਂ ਸੂਬੇ ਦਾ ਵਿਕਾਸ ਸੰਭਵ ਨਹੀਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦੀ ਪਟਿਆਲਾ ਵੈੱਲਫੇਅਰ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਵਿਚ ਪਟਿਆਲਾ ਦਿਹਾਤੀ ਦੇ ਸੀਨੀਅਰ ਭਾਜਪਾ ਆਗੂ ਐਡ. ਸਤਬੀਰ ਸਿੰਘ ਖੱਟੜਾ ਨੇ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਸਿਰ ਕਰਜ਼ੇ ਦੀ ਪੰਡ ਏਨੀ ਭਾਰੀ ਕਰ ਦਿੱਤੀ ਹੈ ਕਿ ਅਗਲੀ ਸਰਕਾਰ ਨੂੰ ਇਹ ਉਤਾਰਨਾ ਬੇਹੱਦ ਮੁਸ਼ਕਲ ਹੋਵੇਗਾ। ਉਨ੍ਹਾਂ ਕਿਹਾ ਕਿ ਕਰਵਾਈਆਂ ਜਾ ਰਹੀਆਂ ਨਗਰ ਨਿਗਮ ਦੇ 28 ਵਾਰਡਾਂ ਦੀਆਂ ਚੋਣਾਂ ’ਚ ਸ਼ਹਿਰ ਦੀ ਦੁਖੀ ਜਨਤਾ ਆਮ ਆਦਮੀ ਪਾਰਟੀ ਨੂੰ ਅਸਲ ਸ਼ੀਸ਼ਾ ਦਿਖਾ ਦੇਵੇਗੀ ਤੇ ਇਸ ਤੋਂ ਉਸ ਨੂੰ ਪੌਣੇ ਪੰਜ ਸਾਲਾਂ ਦੀ ਕਾਰਜਸ਼ੈਲੀ ਦਾ ਵੀ ਅੰਦਾਜ਼ਾ ਸਹਿਜੇ ਹੀ ਹੋ ਜਾਵੇਗਾ। ਇਸ ਮੌਕੇ ਦੀ ਪਟਿਆਲਾ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸੰਗਰੂਰ ਜ਼ਿਲੇ ਵਿਚ ਪਿਛਲੇ ਸਮੇਂ ਉੱਪਰੋਥਲੀ ਹੋਈਆਂ ਘਟਨਾਵਾਂ ਤੋਂ ਇੰਜ ਲੱਗਦਾ ਹੈ ਕਿ ਜਿਵੇਂ ਪੰਜਾਬ ਵਿਚ ਸਰਕਾਰ ਨਾਮ ਦੀ ਕੋਈ ਚੀਜ਼ ਹੀ ਨਾ ਹੋਵੇ। ਉਨ੍ਹਾਂ ਹੋਰ ਕਿਹਾ ਕਿ ਨਸ਼ਾ ਵਿਰੋਧੀ ਟਾਸਕ ਫੋਰਸ ਦੇ ਆਗੂ ਪਰਵਿੰਦਰ ਝੋਟਾ ਦੀ ਮੌਤ ਦਾ ਪੰਜਾਬ ਤੋਂ ਇਲਾਵਾ ਦੇਸ਼ ਵਿਦੇਸ਼ ਵਿਚ ਬੈਠ ਹਰ ਦਰਦਮੰਦ ਪੰਜਾਬੀ ਨੇ ਅਫ਼ਸੋਸ ਮਨਾਇਆ ਹੈ ਪਰ ਪੰਜਾਬ ਸਰਕਾਰ ਦਾ ਕੋਈ ਵੀ ਨੁਮਾਇੰਦਾ ਉਸ ਦੇ ਘਰ ਅਫ਼ਸੋਸ ਕਰਨ ਨਹੀਂ ਗਿਆ। ਇਸ ਤੋਂ ਜ਼ਾਹਿਰ ਹੁੰਦਾ ਹੈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕਾਂ ਨਾਲ ਕਿੰਨਾ ਕੁ ਹੇਜ ਹੈ। ਇਸ ਮੌਕੇ ਭਾਜਪਾ ਦੇ ਬੁਲਾਰੇ ਯੁਵਰਾਜ ਸ਼ਰਮਾ, ਰਿੰਕੂ ਸਰਾਓ ਝਿੱਲ, ਤਰਸੇਮ ਸਿਉਣਾ, ਗੁਰਦਾਸ ਸਿਉਣਾ, ਗੁਰਤੇਜ ਸਿੰਘ ਸਿੱਧੂਵਾਲ, ਪੀ.ਏ. ਤਰਸੇਮ ਕੋਟਲੀ, ਮੰਡਲ ਪ੍ਰਧਾਨ ਆਰ.ਕੇ. ਸ਼ਿੰਦੀ, ਨੀਰਜ ਕੁਮਾਰ, ਸੌਰਵ ਸ਼ਰਮਾ, ਅਨਿਲ ਕੁਮਾਰ, ਦੇਵ ਬੱਲਾ, ਹਨੀ ਖਰੌੜ, ਬਾਲ ਕਿ੍ਰਸ਼ਨ, ਰਾਜੂ ਸੈਣੀ, ਦਵਿੰਦਰ ਸਿੰਘ, ਪਰਵੇਜ਼ ਜੋਸ਼ੀ, ਕੁਲਦੀਪ ਧੀਮਾਨ ਤੋਂ ਇਲਾਵਾ ਵੱਡੀ ਗਿਣਤੀ ਸੁਸਾਇਟੀ ਦੇ ਅਹੁਦੇਦਾਰ ਅਤੇ ਭਾਜਪਾ ਦੇ ਸਰਗਰਮ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਅਜੀਤਪਾਲ ਸਿੰਘ ਕੋਹਲੀ ਨੂੰ ਟਿਕਟ ਮਿਲਣ ’ ਤੇ ਸਮਰਥਕਾਂ ਨੇ ਵੰਡੇ ਲੱਡੂ ਅਗਲੀ ਖ਼ਬਰ ਸਾਬਕਾ ਚੇਅਰਮੈਨ ਧਰਮ ਸਿੰਘ ਧਾਰੋਂਕੀ ਤੇ ਜਗਦੀਪ ਸਿੰਘ ਗਲਵੱਟੀ ਹੋਏ ਅਕਾਲੀ ਦਲ ਬਾਦਲ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।