03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਮਾਤਾ ਗੁਜਰੀ ਕਾਲਜ ਵਿਖੇ ਦੋ ਰੋਜ਼ਾ ਲੀਡਰਸ਼ਿਪ ਟਰੇਨਿੰਗ ਪ੍ਰੋਗਰਾਮ ਦਾ ਸਫਲਤਾਪੂਰਵਕ ਸਮਾਪਤੀ

ਫ਼ਤਹਿਗੜ੍ਹ ਸਾਹਿਬ, 2 ਨਵੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਪੋਸਟ ਗਰੈਜੂਏਟ ਅਰਥ ਸ਼ਾਸਤਰ ਵਿਭਾਗ ਦੀ ਵਿਦਿਆਰਥੀ ਸੰਸਥਾ ਪਲਾਨਿੰਗ ਫ਼ੋਰਮ ਵਲੋਂ ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਦੋ-ਰੋਜ਼ਾ ਲੀਡਰਸ਼ਿਪ ਟਰੇਨਿੰਗ ਪ੍ਰੋਗਰਾਮ ਦਾ ਸਫ਼ਲਤਾ ਪੂਰਵਕ ਸਮਾਪਤੀ ਹੋਈ। ਟਰੇਨਿੰਗ ਪ੍ਰੋਗਰਾਮ ਵਿਚ ਫ਼ੋਰਮ ਆਫ਼ ਫ੍ਰੀ ਐਂਟਰਪ੍ਰਾਈਜ਼ ਅਤੇ ਐਮ.

ਅਜੀਤ ਡੈਸਕ 03-11-2026
ਫ਼ਤਹਿਗੜ੍ਹ ਸਾਹਿਬ, 2 ਨਵੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਪੋਸਟ ਗਰੈਜੂਏਟ ਅਰਥ ਸ਼ਾਸਤਰ ਵਿਭਾਗ ਦੀ ਵਿਦਿਆਰਥੀ ਸੰਸਥਾ ਪਲਾਨਿੰਗ ਫ਼ੋਰਮ ਵਲੋਂ ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਦੋ-ਰੋਜ਼ਾ ਲੀਡਰਸ਼ਿਪ ਟਰੇਨਿੰਗ ਪ੍ਰੋਗਰਾਮ ਦਾ ਸਫ਼ਲਤਾ ਪੂਰਵਕ ਸਮਾਪਤੀ ਹੋਈ। ਟਰੇਨਿੰਗ ਪ੍ਰੋਗਰਾਮ ਵਿਚ ਫ਼ੋਰਮ ਆਫ਼ ਫ੍ਰੀ ਐਂਟਰਪ੍ਰਾਈਜ਼ ਅਤੇ ਐਮ.ਆਰ. ਪਾਈ ਫਾਊਂਡੇਸ਼ਨ ਮੁੰਬਈ (ਮਹਾਰਾਸ਼ਟਰ) ਵਲੋਂ ਰਾਜੀਵ ਕੁਮਾਰ ਲਵ ਤੇ ਕਲੈਰਿਸਾ ਜਥਾਨਾ ਵਲੋਂ ਮੁੱਖ ਬੁਲਾਰੇ ਦੇ ਤੌਰ ’ਤੇ ਸ਼ਿਰਕਤ ਕੀਤੀ ਗਈ। ਇਸ ਟਰੇਨਿੰਗ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅੰਦਰ ਕਮਿਊਨੀਕੇਸ਼ਨ ਸਕਿੱਲਜ਼, ਟੀਚਾ ਨਿਰਧਾਰਨ ਤੇ ਫੈਸਲਾ ਲੈਣ ਦੀ ਸਮਰੱਥਾ ਵਿਚ ਵਾਧਾ ਕਰਨਾ ਸੀ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਅਜਿਹੇ ਸਿੱਖਿਆਦਾਇਕ ਪ੍ਰੋਗਰਾਮ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਸਰਬਪੱਖੀ ਵਿਕਾਸ, ਗਿਆਨ ਦੇ ਵਿਸਥਾਰ ਤੇ ਜੀਵਨ ਪ੍ਰਤੀ ਉਸਾਰੂ ਤੇ ਸਕਾਰਾਤਮਿਕ ਦ੍ਰਿਸ਼ਟੀਕੋਣ ਵਿਕਸਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਪ੍ਰੋਗਰਾਮ ਦੇ ਦੂਜੇ ਦਿਨ ਦੇ ਸੈਸ਼ਨ ਦੀ ਸਮਾਪਤੀ ਮੌਕੇ ਕਾਲਜ ਦੇ ਡੀਨ ਅਕਾਦਮਿਕ ਤੇ ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਮੁਖੀ ਡਾ. ਕਮਲਪ੍ਰੀਤ ਕੌਰ ਅਤੇ ਅਰਥ ਸ਼ਾਸਤਰ ਵਿਭਾਗ ਦੇ ਮੁਖੀ ਡਾ. ਜੁਪਿੰਦਰ ਸਿੰਘ ਨੇ ਮੁੱਖ ਬੁਲਾਰਿਆਂ ਦਾ ਵਿਦਿਆਰਥੀਆਂ ਨੂੰ ਸ਼ਖ਼ਸੀਅਤ ਉਸਾਰੀ ਨਾਲ ਸਬੰਧਿਤ ਵਡਮੁੱਲੀ ਜਾਣਕਾਰੀ ਪ੍ਰਦਾਨ ਕਰਨ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਡਾ. ਜਗਪਾਲ ਸਿੰਘ, ਡਾ. ਹਰਸਿਮਰਨ ਸਿੰਘ, ਡਾ. ਹਰਵਿੰਦਰ ਕੌਰ, ਡਾ. ਗੁਰਜਿੰਦਰ ਕੌਰ, ਪ੍ਰੋ. ਹਰਪ੍ਰੀਤ ਕੌਰ ਅਤੇ ਪ੍ਰੋ. ਮਨਪ੍ਰੀਤ ਕੌਰ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਰਾਜੀਵ ਕੌਸ਼ਲ ਮੁਫ਼ਤ ’ਚ ਕੰਪਲੀਟ ਐਜੂਕੇਸ਼ਨ ਦੇਣ ਦਾ ਸੰਦੇਸ਼ ਲੈ ਕੇ ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ ਕਰਨਗੇ ਸਾਈਕਲ ’ਤੇ... ਅਗਲੀ ਖ਼ਬਰ ਕੱਲ੍ਹ ਦੀ ਸੰਗਰੂਰ ਰੈਲੀ ਨੂੰ ਲੈ ਕੇ ਕਾਂਗਰਸੀ ਆਗੂਆਂ ਦੀ ਖਮਾਣੋਂ ਵਿਖੇ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।