ਰਾਹੁਲ ਗਾਂਧੀ ਦੀ ਰੈਲੀ ਸੰਬੰਧੀ ਨਛੱਤਰ ਸਿੰਘ ਅਰਾਈਂਮਾਜਰਾ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ
ਪਾਤੜਾਂ, 3 ਨਵੰਬਰ (ਗੁਰਇਕਬਾਲ ਸਿੰਘ ਖਾਲਸਾ)-ਕਾਂਗਰਸ ਪਾਰਟੀ ਵਲੋਂ 4 ਨਵੰਬਰ ਨੂੰ ਫੱਗੂਵਾਲਾ ਵਿਖੇ ਕੀਤੀ ਜਾ ਰਹੀ ਇਨਸਾਫ਼ ਰੈਲੀ ਦੀਆਂ ਤਿਆਰੀਆਂ ਸੰਬੰਧੀ ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਨਛੱਤਰ ਸਿੰਘ ਅਰਾਈਂਮਾਜਰਾ ਵਲੋਂ ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਪਿੰਡਾਂ ਅੰਦਰ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਛੱਤਰ ਸਿੰਘ ਅਰਾਈਂਮਾਜਰਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੇ ਲੋਕਾਂ ਨੂੰ ਝੂਠ ਬੋਲ ਕੇ ਅਤੇ ਝੂਠੀਆਂ ਗਾਰੰਟੀਆਂ ਦੇ ਕੇ ਸਰਕਾਰ ਬਣਾਈ ਸੀ ਪਰ ਸਰਕਾਰ ਬਣਨ ਉਪਰੰਤ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਝੂਠੀਆਂ ਗਾਰੰਟੀਆਂ ਤੋਂ ਮੁੱਕਰ ਗਈ ਜਿਸ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ 4 ਨਵੰਬਰ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਫੱਗੂਵਾਲਾ ਵਿਖੇ ਇਨਸਾਫ਼ ਰੈਲੀ ਕੀਤੀ ਜਾ ਰਹੀ ਹੈ ਜਿਸ ਵਿਚ ਰਾਹੁਲ ਗਾਂਧੀ ਸਮੇਤ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪਹੁੰਚ ਰਹੇ ਹਨ।