ਯੂਥ ਵਿੰਗ ਦੇ ਸਟੇਟ ਸੈਕਟਰੀ ਹੈਰੀ ਮੁਖਮੇਲਪੁਰ ਨੇ ਪਿੰਡ ਮੰਡੌਲੀ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਸ਼ਾਨਦਾਰ ਸਵਾਗਤ
ਘਨੌਰ, 3 ਨਵੰਬਰ (ਸਰਦਾਰਾ ਸਿੰਘ ਲਾਛੜੂ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਲਕਾ ਘਨੌਰ ਦੇ ਪਿੰਡ ਮੰਡੌਲੀ ਵਿਖੇ ਪੀਣ ਵਾਲੇ ਪਾਣੀ ਦੇ ਵੱਡੇ ਪ੍ਰੋਜੈਕਟ ਦੇ ਉਦਘਾਟਨ ਅਤੇ ਵਿਸ਼ਾਲ ਰੈਲੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ, ਪਿੰਡ ਮੰਡੋਲੀ ਵਿਖੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਸੈਕਟਰੀ ਹੈਰੀ ਮੁਖਮੇਲਪੁਰ ਦੀ ਅਗਵਾਈ ਵਿੱਚ ਇਲਾਕੇ ਦੇ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਅਤੇ ਨਿੱਘਾ ਸਵਾਗਤ ਕੀਤਾ ਗਿਆ। ਜਿਉਂ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੈਲੀਕਾਪਟਰ ਰਾਹੀਂ ਪਿੰਡ ਅਜਰੌਰ ਪਹੁੰਚੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਘਨੌਰ, 3 ਨਵੰਬਰ (ਸਰਦਾਰਾ ਸਿੰਘ ਲਾਛੜੂ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਲਕਾ ਘਨੌਰ ਦੇ ਪਿੰਡ ਮੰਡੌਲੀ ਵਿਖੇ ਪੀਣ ਵਾਲੇ ਪਾਣੀ ਦੇ ਵੱਡੇ ਪ੍ਰੋਜੈਕਟ ਦੇ ਉਦਘਾਟਨ ਅਤੇ ਵਿਸ਼ਾਲ ਰੈਲੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ, ਪਿੰਡ ਮੰਡੋਲੀ ਵਿਖੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਸੈਕਟਰੀ ਹੈਰੀ ਮੁਖਮੇਲਪੁਰ ਦੀ ਅਗਵਾਈ ਵਿੱਚ ਇਲਾਕੇ ਦੇ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਅਤੇ ਨਿੱਘਾ ਸਵਾਗਤ ਕੀਤਾ ਗਿਆ। ਜਿਉਂ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੈਲੀਕਾਪਟਰ ਰਾਹੀਂ ਪਿੰਡ ਅਜਰੌਰ ਪਹੁੰਚੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੈਰੀ ਮੁਖਮੈਲਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਲਕਾ ਘਨੌਰ ਸਮੇਤ ਸਮੁੱਚੇ ਇਲਾਕੇ ਦੇ 316 ਪਿੰਡਾਂ ਨੂੰ 432.65 ਕਰੋੜ ਰੁਪਏ ਦੀ ਲਾਗਤ ਵਾਲਾ ਨਹਿਰੀ ਪੀਣ ਵਾਲੇ ਪਾਣੀ ਦਾ ਪ੍ਰੋਜੈਕਟ ਸਮਰਪਿਤ ਕਰਕੇ ਇਤਿਹਾਸਕ ਤੋਹਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਦੇ ਲੋਕ ਪਿਛਲੇ ਕਈ ਦਹਾਕਿਆਂ ਤੋਂ ਦੂਸ਼ਿਤ ਅਤੇ ਜ਼ਮੀਨਦੋਜ਼ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਸਨ, ਜਿਸ ਨੂੰ ਪਿਛਲੀਆਂ ਰਵਾਇਤੀ ਸਰਕਾਰਾਂ ਨੇ ਹਮੇਸ਼ਾ ਨਜ਼ਰਅੰਦਾਜ਼ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਦੇ ਦਰਦ ਨੂੰ ਸਮਝਦਿਆਂ ਇਸ ਗੰਭੀਰ ਸਮੱਸਿਆ ਦਾ ਪੱਕਾ ਹੱਲ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੇ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਬਿਨਾਂ ਰਿਸ਼ਵਤ ਅਤੇ ਬਿਨਾਂ ਸਿਫ਼ਾਰਸ਼ ਤੋਂ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ। ਇਸ ਇਮਾਨਦਾਰ ਸ਼ਾਸਨ ਪ੍ਰਣਾਲੀ ਕਾਰਨ ਸੂਬੇ ਦੇ ਨੌਜਵਾਨਾਂ ਅੰਦਰ ਸਰਕਾਰ ਪ੍ਰਤੀ ਭਾਰੀ ਉਤਸ਼ਾਹ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਯੂਥ ਵਿੰਗ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਪੱਖੀ ਫੈਸਲਿਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਦਾ ਰਹੇਗਾ।