03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਅੱਜ ਦੀ ਸੰਗਰੂਰ ਰੈਲੀ ਲਈ ਹਲਕਾ ਸ਼ੁਤਰਾਣਾ ’ਚ ਤਿਆਰੀਆਂ ਜ਼ੋਰਾਂ ’ਤੇ ਪਿੰਡ- ਪਿੰਡ ਪਹੁੰਚ ਕੇ ਲੋਕਾਂ ਨੂੰ ਕੀਤਾ ਜਾ ਰਿਹਾ ਲਾਮਬੰਦ–ਕੁਲਵਿੰਦਰ ਸਿੰਘ ਅਰਨੋਂ

ਪਟਿਆਲਾ, 3 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਕੱਲ੍ਹ 4 ਨਵੰਬਰ ਨੂੰ ਸੰਗਰੂਰ ਵਿਖੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਦੀ ਰੈਲੀ ਨੂੰ ਲੈ ਕੇ ਹਲਕਾ ਸ਼ੁਤਰਾਣਾ ਵਿਚ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਸੰਬੰਧੀ ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਪਿੰਡਾਂ ਵਿਚ ਪਹੁੰਚ ਕੇ ਲੋਕਾਂ, ਕਾਂਗਰਸੀ ਵਰਕਰਾਂ ਅਤੇ ਪਾਰਟੀ ਆਗੂਆਂ ਨੂੰ ਰੈਲੀ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 04-11-2026
ਪਟਿਆਲਾ, 3 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਕੱਲ੍ਹ 4 ਨਵੰਬਰ ਨੂੰ ਸੰਗਰੂਰ ਵਿਖੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਦੀ ਰੈਲੀ ਨੂੰ ਲੈ ਕੇ ਹਲਕਾ ਸ਼ੁਤਰਾਣਾ ਵਿਚ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਸੰਬੰਧੀ ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਪਿੰਡਾਂ ਵਿਚ ਪਹੁੰਚ ਕੇ ਲੋਕਾਂ, ਕਾਂਗਰਸੀ ਵਰਕਰਾਂ ਅਤੇ ਪਾਰਟੀ ਆਗੂਆਂ ਨੂੰ ਰੈਲੀ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਕੁਲਵਿੰਦਰ ਸਿੰਘ ਅਰਨੋਂ ਵਲੋਂ ਖੁਦ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਰੈਲੀ ਦੀ ਸਫ਼ਲਤਾ ਲਈ ਵਰਕਰਾਂ ਤੇ ਆਗੂਆਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਰੈਲੀ ਵਿਚ ਜਾਣ ਲਈ ਆਵਾਜਾਈ ਦੇ ਪ੍ਰਬੰਧਾਂ, ਵਰਕਰਾਂ ਨਾਲ ਤਾਲਮੇਲ ਅਤੇ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਕੁਲਵਿੰਦਰ ਸਿੰਘ ਅਰਨੋਂ ਨੇ ਕਿਹਾ ਕਿ ਕੱਲ੍ਹ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਰਾਹੁਲ ਗਾਂਧੀ ਦੀ ਰੈਲੀ ਇਤਿਹਾਸਕ ਸਾਬਤ ਹੋਵੇਗੀ। ਇਸ ਰੈਲੀ ਨੂੰ ਲੈ ਕੇ ਹਲਕਾ ਸ਼ੁਤਰਾਣਾ ਦੇ ਲੋਕਾਂ, ਕਾਂਗਰਸੀ ਵਰਕਰਾਂ ਅਤੇ ਆਗੂਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਹਰ ਪਿੰਡ ਵਿਚ ਲੋਕਾਂ ਵਲੋਂ ਰੈਲੀ ਪ੍ਰਤੀ ਦਿਲਚਸਪੀ ਦਿਖਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਵੱਡੀ ਗਿਣਤੀ ਵਿਚ ਇਸ ਰੈਲੀ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਕੁਲਵਿੰਦਰ ਸਿੰਘ ਅਰਨੋਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਹਲਕਾ ਸ਼ੁਤਰਾਣਾ ਦੇ ਮਿਹਨਤੀ ਵਰਕਰਾਂ, ਪਾਰਟੀ ਆਗੂਆਂ ਅਤੇ ਲੋਕਾਂ ਦੇ ਸਹਿਯੋਗ ਨਾਲ ਸੰਗਰੂਰ ਰੈਲੀ ’ਚ ਹਲਕੇ ਦੀ ਭਰਵੀਂ ਸ਼ਮੂਲੀਅਤ ਹੋਵੇਗੀ ਅਤੇ 4 ਨਵੰਬਰ ਦੀ ਇਹ ਰੈਲੀ ਇਤਿਹਾਸਕ ਯਾਦਗਾਰ ਬਣੇਗੀ।
ਪਿਛਲੀ ਖ਼ਬਰ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਪਟਿਆਲਾ ਜ਼ਿਲ੍ਹੇ ਦੀ ਸਮੁੱਚੀ ਪ੍ਰਸ਼ਾਸਨਿਕ ਮਸ਼ੀਨਰੀ ਮੈਦਾਨ ’ਚ ਉਤਰੀ ਅਗਲੀ ਖ਼ਬਰ ਪੰਜਾਬੀ ’ ਵਰਸਿਟੀ ਵਿਖੇ ਖ਼ੂਨਦਾਨ ਕੈਂਪ ਦੌਰਾਨ 176 ਯੂਨਿਟ ਖ਼ੂਨ ਇਕੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।