05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਵੱਡੇ ਆਗੂਆਂ ਦੇ ਭਾਜਪਾ ‘ਚ ਆਉਣ ਨਾਲ 2027 ’ਚ ਪੰਜਾਬ ’ਚ ਭਾਜਪਾ ਬਣੇਗੀ ਵੱਡੀ ਤਾਕਤ-ਹਰਵਿੰਦਰ ਸਿੰਘ

ਘਨੌਰ, 4 ਨਵੰਬਰ (ਸਰਦਾਰਾ ਸਿੰਘ ਲਾਛੜੂ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਤਾ ਗੁਜਰ ਕੌਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਹਰਵਿੰਦਰ ਸਿੰਘ ਨੇ ਸਾਬਕਾ ਕੈਬਨਿਟ ਮੰਤਰੀ ਚੇਤਨ ਸਿੰਘ ਜੋੜੇਮਾਜਰਾ,ਸਨੌਰ ਤੋਂ ਸਾਬਕਾਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਅਤੇ ਸਾਬਕਾ ਵਿਧਾਇਕ ਕੁੰਵਰ ਵਿਜੈਪ੍ਰਤਾਪ ਸਿੰਘ ਵੱਲੋਂ ਭਾਜਪਾ ‘ਚ ਸ਼ਾਮਲ ਹੋਣ ਦਾ ਸਵਾਗਤ ਕੀਤਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਹਰਵਿੰਦਰ ਸਿੰਘ ਨੇ ਕਿਹਾ ਕਿ ਲੋਕ ਵਿਰੋਧੀ ਨੀਤੀਆਂ ਤੋਂ ਅੱਕ ਕੇ ਅੱਜ ਹਰ ਵਰਗ ਭਾਜਪਾ ਵੱਲ ਦੇਖ ਰਿਹਾ ਹੈ।

ਅਜੀਤ ਡੈਸਕ 05-11-2026
ਘਨੌਰ, 4 ਨਵੰਬਰ (ਸਰਦਾਰਾ ਸਿੰਘ ਲਾਛੜੂ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਤਾ ਗੁਜਰ ਕੌਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਹਰਵਿੰਦਰ ਸਿੰਘ ਨੇ ਸਾਬਕਾ ਕੈਬਨਿਟ ਮੰਤਰੀ ਚੇਤਨ ਸਿੰਘ ਜੋੜੇਮਾਜਰਾ,ਸਨੌਰ ਤੋਂ ਸਾਬਕਾਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਅਤੇ ਸਾਬਕਾ ਵਿਧਾਇਕ ਕੁੰਵਰ ਵਿਜੈਪ੍ਰਤਾਪ ਸਿੰਘ ਵੱਲੋਂ ਭਾਜਪਾ ‘ਚ ਸ਼ਾਮਲ ਹੋਣ ਦਾ ਸਵਾਗਤ ਕੀਤਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਹਰਵਿੰਦਰ ਸਿੰਘ ਨੇ ਕਿਹਾ ਕਿ ਲੋਕ ਵਿਰੋਧੀ ਨੀਤੀਆਂ ਤੋਂ ਅੱਕ ਕੇ ਅੱਜ ਹਰ ਵਰਗ ਭਾਜਪਾ ਵੱਲ ਦੇਖ ਰਿਹਾ ਹੈ। ਇਨ੍ਹਾਂ ਕੱਦਾਵਰ ਆਗੂਆਂ ਦੇ ਆਉਣ ਨਾਲ ਪਟਿਆਲਾ ਜ਼ਿਲ੍ਹੇ ਸਮੇਤ ਪੂਰੇ ਪੰਜਾਬ ‘ਚ ਭਾਜਪਾ ਦਾ ਸੰਗਠਨਾਤਮਕ ਢਾਂਚਾ ਹੋਰ ਮਜ਼ਬੂਤ ਹੋਵੇਗਾ ਅਤੇ ਪਾਰਟੀ ਦਾ ਕੱਦ ਹੋਰ ਉੱਚਾ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ‘ਚ ਪੰਜਾਬ ਦੇ ਕਈ ਹੋਰ ਵੱਡੇ ਚਿਹਰੇ ਵੀ ਭਾਜਪਾ ‘ਚ ਸ਼ਾਮਲ ਹੋਣਗੇ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਭਾਜਪਾ ਸੂਬੇ ‘ਚ ਵੱਡੀ ਤਾਕਤ ਬਣ ਕੇ ਉੱਭਰੇਗੀ।
ਪਿਛਲੀ ਖ਼ਬਰ ਪੰਜਾਬ ਦੇ ਸਿਆਸੀ ਲੀਡਰਾਂ ਨੂੰ ਨਸਿਆਂ ’ਤੇ ਸਿਆਸਤ ਛੱਡ ਕੇ ਆਪਣਾ ਮੁਢਲਾ ਫਰਜ ਸਮਝ ਕੇ ਕੰਮ ਕਰਨਾ ਚਾਹੀਦਾ ਹੈ-ਰਮਨ ਨਹਿਲ,... ਅਗਲੀ ਖ਼ਬਰ ਟਿੱਪਰ ਡਰਾਵਿਰ ਵਿਰੁੱਧ ਮੁਕੱਦਮਾ ਦਰਜ-ਪੁਲਿਸ ਉਪ-ਕਪਤਾਨ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।