ਹਲਕਾ ਸਨੌਰ ’ਚ ਬਲਜਿੰਦਰ ਸਿੰਘ ਢਿੱਲੋਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
ਸਨੌਰ, 4 ਨਵੰਬਰ (ਸੋਖਲ)-ਹਲਕਾ ਸਨੌਰ ਵਿਚ ਆਮ ਆਦਮੀ ਪਾਰਟੀ ਦੇ ਪੰਜਾਬ ਐਗਰੋ ਦੇ ਚੇਅਰਮੈਨ ਤੇ ਲੋਕ ਸਭਾ ਇੰਚਾਰਜ ਪਟਿਆਲਾ ਦੇ ਬਲਜਿੰਦਰ ਸਿੰਘ ਢਿੱਲੋਂ ਦੀਆਂ ਲਗਾਤਾਰ ਵਧ ਰਹੀਆਂ ਸਰਗਰਮੀਆਂ ਕਾਰਨ ਉਨ੍ਹਾਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਹ ਪਿਛਲੇ ਲੰਮੇ ਸਮੇਂ ਤੋਂ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਵਿਚ ਵਿਚਰ ਰਹੇ ਹਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਦਿਖਾਈ ਦੇ ਰਹੇ ਹਨ।
ਅਜੀਤ ਡੈਸਕ
05-11-2026