05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸ੍ਰੀ ਵਿਸ਼ਵਕਰਮਾ ਪੂਜਾ ਮਹਾਂ ਉਤਸਵ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ-ਚਰਨ ਸਿੰਘ

ਨਾਭਾ, 4 ਨਵੰਬਰ (ਵਰਿੰਦਰ ਵਰਮਾ)-ਸ਼੍ਰੀ ਵਿਸ਼ਵਕਰਮਾ ਵੈਲਫੇਅਰ ਸੁਸਾਇਟੀ ਨਾਭਾ ਵਲੋਂ ਔਜਾਰ ਪੂਜਾ ਦਿਵਸ ਨੂੰ ਸਮਰਪਿਤ 68ਵਾਂ ਸ੍ਰੀ ਵਿਸ਼ਵਕਰਮਾ ਪੂਜਾ ਮਹਾਂ ਉਤਸਵ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਦੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਚਰਨ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਮਿਤੀ 9 ਨਵੰਬਰ 2026, ਦਿਨ ਸੋਮਵਾਰ ਨੂੰ, ਨੇੜੇ ਨਵਾਂ ਸੱਸ ਸਟੈਂਡ, ਨਾਭਾ ਵਿਖੇ ਮਨਾਇਆ ਜਾਵੇਗਾ।

ਅਜੀਤ ਡੈਸਕ 05-11-2026
ਨਾਭਾ, 4 ਨਵੰਬਰ (ਵਰਿੰਦਰ ਵਰਮਾ)-ਸ਼੍ਰੀ ਵਿਸ਼ਵਕਰਮਾ ਵੈਲਫੇਅਰ ਸੁਸਾਇਟੀ ਨਾਭਾ ਵਲੋਂ ਔਜਾਰ ਪੂਜਾ ਦਿਵਸ ਨੂੰ ਸਮਰਪਿਤ 68ਵਾਂ ਸ੍ਰੀ ਵਿਸ਼ਵਕਰਮਾ ਪੂਜਾ ਮਹਾਂ ਉਤਸਵ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਦੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਚਰਨ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਮਿਤੀ 9 ਨਵੰਬਰ 2026, ਦਿਨ ਸੋਮਵਾਰ ਨੂੰ, ਨੇੜੇ ਨਵਾਂ ਸੱਸ ਸਟੈਂਡ, ਨਾਭਾ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਸਮਾਗਮ ਦੇ ਮੁੱਖ ਮਹਿਮਾਨ ਹਰਪਾਲ ਸਿੰਘ ਚੀਮਾ ਖਜ਼ਾਨਾ ਮੰਤਰੀ ਪੰਜਾਬ ਅਤੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਸਮੁੱਚੇ ਸਮਾਗਮ ਦੀ ਪ੍ਰਧਾਨਗੀ ਉਨ੍ਹਾਂ ਵਲੋਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ 7 ਨਵੰਬਰ 2026, ਦਿਲ ਸ਼ਨੀਵਾਰ ਨੂੰ ਸਵੇਰੇ 9 ਵਜੇ ਸ੍ਰੀ ਵਿਸ਼ਵਕਰਮਾ ਮਹਾਂ ਪੁਰਾਣ ਜੀ ਦੇ ਪਾਠ ਅਰੰਭ ਕਰਵਾਏ ਜਾਣਗੇ ਅਤੇ 9 ਨਵੰਬਰ 2026 ਦਿਨ ਸੋਮਵਾਰ ਨੂੰ ਸਵੇਰੇ 9:30 ਵਜੇ ਭੋਗ ਸ੍ਰੀ ਵਿਸ਼ਵਕਰਮਾ ਮਹਾਂਪੁਰਾਣ ਪਾਠ ਜੀ ਦੇ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਝੰਡੇ ਦੀ ਰਸਮ ਸਵੇਰੇ 10 ਵਜੇ ਜਸਪ੍ਰੀਤ ਸਿੰਘ ਸਿਆਣ ਵੱਲੋਂ ਅਦਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਵੇਰੇ 9 ਵਜੇ ਹਵਨ ਯੱਗ ਦੇ ਯਜਮਾਨ ਬਿੱਕਰ ਸਿੰਘ ਗੁਣੀਕੇ ਹੋਣਗੇ। ਉਨ੍ਹਾਂ ਕਿਹਾ ਕਿ ਸ੍ਰੀ ਵਿਸ਼ਵਕਰਮਾ ਜੀ ਦੀ ਮਹਿਮਾ ਦਾ ਗੁਣਗਾਨ ਰਾਮ ਸਿੰਘ ਅਲਬੇਲਾ ਵੱਲੋਂ ਕੀਤਾ ਜਾਵੇਗਾ ਅਤੇ ਗੁਰੂ ਜੀ ਦਾ ਲੰਗਰ ਅਤੁੱਟ ਵਰਤੇਗਾ।
ਪਿਛਲੀ ਖ਼ਬਰ ਸੰਗਰੂਰ ਰੈਲੀ ਲਈ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਹਜ਼ਾਰਾਂ ਵਰਕਰਾਂ ਦਾ ਕਾਫਲਾ ਰਵਾਨਾ ਅਗਲੀ ਖ਼ਬਰ ਡਡੋਆ ’ਚ ਇੰਦਰਜੀਤ ਸਿੰਘ ਸੰਧੂ ਦੇ ਹੱਕ ਵਿੱਚ ਜੁੜਿਆ ਵੱਡਾ ਇਕੱਠ ਬਲਬੇੜਾ-ਦੇਵੀਗੜ੍ਹ ਸੜਕੀ ਸੰਪਰਕ ਅਤੇ ਕਾਲਜ ਦੀ ਸਥਾਪਨਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।