06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦਾ ਫੈਸਲਾ ਇਤਿਹਾਸਕ -ਹਰਫੂਲ ਸਿੰਘ ਬੋਸਰ

ਸਨੌਰ, 5 ਨਵੰਬਰ (ਸੋਖਲ)-ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਹਲਕਾ ਸਨੌਰ ਤੋਂ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਅਸਤੀਫ਼ਾ ਦੇਣ ਤੋਂ ਬਾਅਦ ਹਲਕੇ ਦੀ ਸਿਆਸਤ ਵਿਚ ਹਲਚਲ ਤੇਜ਼ ਹੋ ਗਈ ਹੈ।

ਅਜੀਤ ਡੈਸਕ 06-11-2026
ਸਨੌਰ, 5 ਨਵੰਬਰ (ਸੋਖਲ)-ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਹਲਕਾ ਸਨੌਰ ਤੋਂ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਅਸਤੀਫ਼ਾ ਦੇਣ ਤੋਂ ਬਾਅਦ ਹਲਕੇ ਦੀ ਸਿਆਸਤ ਵਿਚ ਹਲਚਲ ਤੇਜ਼ ਹੋ ਗਈ ਹੈ। ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਹਲਕਾ ਸਨੌਰ ਦੇ ਵੱਖ - ਵੱਖ ਪਿੰਡਾਂ ਨਾਲ ਸੰਬੰਧਿਤ ਪਾਰਟੀ ਅਹੁਦੇਦਾਰਾਂ ਅਤੇ ਸੀਨੀਅਰ ਆਗੂਆਂ ਵਲੋਂ ਵੀ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਇਸ ਸੰਬੰਧੀ ਹਲਕਾ ਸਨੌਰ ਅਧੀਨ ਪੈਂਦੇ ਪਿੰਡ ਬੋਸਰ ਕਲਾਂ ਤੋਂ ਸੀਨੀਅਰ ਆਗੂ ਹਰਫੂਲ ਸਿੰਘ ਬੋਸਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਲੋਂ ਲਿਆ ਗਿਆ ਫੈਸਲਾ ਬੇਹਦ ਅਹਿਮ ਅਤੇ ਇਤਿਹਾਸਕ ਹੈ। ਉਨ੍ਹਾਂ ਕਿਹਾ ਕਿ ਚੰਦੂਮਾਜਰਾ ਨੇ ਹਮੇਸ਼ਾ ਹਲਕੇ ਦੇ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕੀਤਾ ਹੈ ਅਤੇ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਮੂਲੀਅਤ ਕਰਦੇ ਹਨ। ਹਰਫੂਲ ਸਿੰਘ ਬੋਸਰ ਨੇ ਕਿਹਾ ਕਿ ਹਰਿੰਦਰਪਾਲ ਸਿੰਘ ਚੰਦੂਮਾਜਰਾ ਨਾਲ ਹਲਕਾ ਸਨੌਰ ਦੇ ਆਗੂਆਂ ਅਤੇ ਵਰਕਰਾਂ ਦੀ ਵੱਡੀ ਗਿਣਤੀ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਉਨ੍ਹਾਂ ਦੇ ਨਾਲ ਸਨ ਅਤੇ ਭਵਿੱਖ ਵਿਚ ਵੀ ਹਰ ਕਦਮ ’ਤੇ ਉਨ੍ਹਾਂ ਦਾ ਸਾਥ ਦਿੰਦੇ ਰਹਿਣਗੇ।
ਪਿਛਲੀ ਖ਼ਬਰ ਕਿਸਾਨ ਸੁਖਵਿੰਦਰ ਸਿੰਘ ਦਿੱਤੂਪੁਰ ਦੀ ਅੱਗ ਲੱਗਣ ਕਾਰਨ ਗੰਨੇ ਦੀ ਪੰਜ ਏਕੜ ਫ਼ਸਲ ਸੜ ਕੇ ਹੋਈ ਸੁਆਹ ਅਗਲੀ ਖ਼ਬਰ ਕਾਮਰੇਡ ਡਾ. ਪਵਨ ਕੁਮਾਰ ਸ਼ਰਮਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।