07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

4161 ਭਰਤੀ ਅਧਿਆਪਕਾਂ ’ਚੋਂ 253 ਨੂੰ ਬਰਖ਼ਾਸਤ ਕਰਨਾ ਮੰਦਭਾਗਾ-ਕੈਪਟਨ ਬਾਜਵਾ

ਅਮਲੋਹ, 6 ਨਵੰਬਰ (ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਕੈਪਟਨ ਜਸਵੰਤ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਵਲੋਂ 4161 ਭਰਤੀ ਅਧਿਆਪਕਾਂ ’ਚੋਂ 253 ਦੀਆਂ ਸੇਵਾਵਾਂ ਖ਼ਤਮ ਕਰਨ ਦੇ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਇਹ ਅਧਿਆਪਕ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਸਰਕਾਰੀ ਸਕੂਲਾਂ ਵਿਚ ਸੇਵਾਵਾਂ ਨਿਭਾਅ ਰਹੇ ਸਨ। ਭਰਤੀ ਪ੍ਰੀਖਿਆ ਦੀ ਉੱਤਰ ਕੁੰਜੀ ਵਿਚ ਖ਼ਾਮੀਆਂ ਲਈ ਜ਼ਿੰਮੇਵਾਰ ਕੰਪਨੀ ਅਤੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਅਧਿਆਪਕਾਂ ਨੂੰ ਬਰਖ਼ਾਸਤ ਕਰਨਾ ਸਰਕਾਰ ਦਾ ਪੱਖਪਾਤੀ ਰਵੱਈਆ ਹੈ।

ਅਜੀਤ ਡੈਸਕ 07-11-2026
ਅਮਲੋਹ, 6 ਨਵੰਬਰ (ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਕੈਪਟਨ ਜਸਵੰਤ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਵਲੋਂ 4161 ਭਰਤੀ ਅਧਿਆਪਕਾਂ ’ਚੋਂ 253 ਦੀਆਂ ਸੇਵਾਵਾਂ ਖ਼ਤਮ ਕਰਨ ਦੇ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਇਹ ਅਧਿਆਪਕ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਸਰਕਾਰੀ ਸਕੂਲਾਂ ਵਿਚ ਸੇਵਾਵਾਂ ਨਿਭਾਅ ਰਹੇ ਸਨ। ਭਰਤੀ ਪ੍ਰੀਖਿਆ ਦੀ ਉੱਤਰ ਕੁੰਜੀ ਵਿਚ ਖ਼ਾਮੀਆਂ ਲਈ ਜ਼ਿੰਮੇਵਾਰ ਕੰਪਨੀ ਅਤੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਅਧਿਆਪਕਾਂ ਨੂੰ ਬਰਖ਼ਾਸਤ ਕਰਨਾ ਸਰਕਾਰ ਦਾ ਪੱਖਪਾਤੀ ਰਵੱਈਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਬਾਜਵਾ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਪ੍ਰਭਾਵਿਤ ਅਧਿਆਪਕਾਂ ਦੇ ਰੁਜ਼ਗਾਰ ਅਤੇ ਭਵਿੱਖ ’ਤੇ ਸਵਾਲ ਖੜ੍ਹੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਬਰਖ਼ਾਸਤਗੀ ਦੇ ਹੁਕਮ ਵਾਪਸ ਨਾ ਲੈਣ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੋਵੇਗੀ। ਇਕ ਪਾਸੇ ਸਰਕਾਰ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿਚ ਮੋਹਰੀ ਬਣਾਉਣ ਦੇ ਦਾਅਵੇ ਕਰ ਰਹੀ ਹੈ, ਜਦਕਿ ਦੂਜੇ ਪਾਸੇ ਅਧਿਆਪਕਾਂ ਨਾਲ ਅਜਿਹਾ ਵਿਹਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਬਰਖ਼ਾਸਤਗੀ ਦੇ ਹੁਕਮ ਵਾਪਸ ਲੈਣ ਅਤੇ ਭਰਤੀ ਪ੍ਰਕਿਰਿਆ ਵਿਚ ਖ਼ਾਮੀਆਂ ਲਈ ਜ਼ਿੰਮੇਵਾਰ ਧਿਰਾਂ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ।
ਪਿਛਲੀ ਖ਼ਬਰ ਪੰਜਾਬ ਦੇ ਸਿਆਸੀ ਲੀਡਰਾਂ ਨੂੰ ਨਸ਼ਿਆਂ ’ਤੇ ਸਿਆਸਤ ਛੱਡ ਕੇ ਆਪਣਾ ਮੁਢਲਾ ਫਰਜ਼ ਸਮਝ ਕੇ ਕੰਮ ਕਰਨਾ ਚਾਹੀਦਾ ਹੈ-ਰਮਨ ਨਹਿਲ... ਅਗਲੀ ਖ਼ਬਰ ਮੁਨਾਫ਼ਾ ਵੰਡ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।