08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪ੍ਰਿੰਸੀਪਲ ਨਵਤੇਜ ਸਿੰਘ ਤੇ ਐੱਮ.ਡੀ. ਸੰਤੋਖ ਸਿੰਘ ਨੇ ਪ੍ਰਦੂਸ਼ਣ ਰਹਿਤ ਤੇ ਸੁਰੱਖਿਅਤ ਗਰੀਨ ਦੀਵਾਲੀ ਮਨਾਉਣ ਦਾ ਦਿੱਤਾ ਸੱਦਾ

ਸਨੌਰ, 7 ਨਵੰਬਰ (ਮੋਹਨ ਸਿੰਘ ਭੱਟੀ)-ਇਲਾਕੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਬਹਾਦਰਪੁਰ ਫ਼ਕੀਰਾਂ ਉਰਫ਼ ਛੰਨਾ (ਦੇਵੀਗੜ੍ਹ) ਵਿਖੇ ਰੌਸ਼ਨੀਆਂ ਦਾ ਪਾਵਨ ਤਿਉਹਾਰ ਦੀਵਾਲੀ ਬੜੀ ਹੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਕੈਂਪਸ ਵਿੱਚ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ (ਅਸੈਂਬਲੀ) ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲੈਂਦਿਆਂ ਦੀਵਾਲੀ ਦੇ ਤਿਉਹਾਰ ਦੇ ਧਾਰਮਿਕ ਅਤੇ ਇਤਿਹਾਸਕ ਪਹਿਲੂਆਂ `ਤੇ ਆਪਣੇ ਵਿਚਾਰ ਪੇਸ਼ ਕੀਤੇ।

ਅਜੀਤ ਡੈਸਕ 08-11-2026
ਸਨੌਰ, 7 ਨਵੰਬਰ (ਮੋਹਨ ਸਿੰਘ ਭੱਟੀ)-ਇਲਾਕੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਬਹਾਦਰਪੁਰ ਫ਼ਕੀਰਾਂ ਉਰਫ਼ ਛੰਨਾ (ਦੇਵੀਗੜ੍ਹ) ਵਿਖੇ ਰੌਸ਼ਨੀਆਂ ਦਾ ਪਾਵਨ ਤਿਉਹਾਰ ਦੀਵਾਲੀ ਬੜੀ ਹੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਕੈਂਪਸ ਵਿੱਚ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ (ਅਸੈਂਬਲੀ) ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲੈਂਦਿਆਂ ਦੀਵਾਲੀ ਦੇ ਤਿਉਹਾਰ ਦੇ ਧਾਰਮਿਕ ਅਤੇ ਇਤਿਹਾਸਕ ਪਹਿਲੂਆਂ `ਤੇ ਆਪਣੇ ਵਿਚਾਰ ਪੇਸ਼ ਕੀਤੇ।ਇਸ ਤਿਉਹਾਰ ਨੂੰ ਯਾਦਗਾਰੀ ਬਣਾਉਣ ਦੇ ਮਕਸਦ ਨਾਲ ਸਕੂਲ ਪ੍ਰਬੰਧਕਾਂ ਵੱਲੋਂ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਦਰਮਿਆਨ ਅੰਤਰ-ਹਾਊਸ ਰਚਨਾਤਮਕ ਮੁਕਾਬਲੇ ਕਰਵਾਏ ਗਏ। ਇਹਨਾਂ ਵਿੱਚ ਦੀਵਾ ਮੇਕਿੰਗ ਮੁਕਾਬਲਾ, ਰੰਗੋਲੀ ਮੁਕਾਬਲਾ, ਵਾਲ ਹੈਂਗਿੰਗ ਮੁਕਾਬਲਾ ਅਤੇ ਮਟਕੀ ਸਜਾਵਟ ਮੁਕਾਬਲੇ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਵਿਦਿਆਰਥੀਆਂ ਨੇ ਆਪਣੀ ਕਲਾਕਾਰੀ, ਸਿਰਜਣਾਤਮਕ ਹੁਨਰ ਅਤੇ ਨਿਵੇਕਲੀ ਕਲਪਨਾ ਨਾਲ ਖ਼ੂਬਸੂਰਤ ਰੰਗੋਲੀਆਂ ਤੇ ਮਟਕੀਆਂ ਸਜਾ ਕੇ ਸਭ ਦਾ ਮਨ ਮੋਹ ਲਿਆ, ਜਿਸ ਨਾਲ ਸਮੁੱਚਾ ਸਕੂਲ ਕੈਂਪਸ ਰੰਗਾਂ, ਰੌਸ਼ਨੀਆਂ ਅਤੇ ਖ਼ੁਸ਼ੀਆਂ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ।ਸਮਾਗਮ ਦੌਰਾਨ ਸਕੂਲ ਦੇ ਪ੍ਰਿੰਸੀਪਲ ਸਰਦਾਰ ਨਵਤੇਜ ਸਿੰਘ ਅਤੇ ਪ੍ਰਬੰਧਕੀ ਨਿਰਦੇਸ਼ਕ (ਐੱਮ.ਡੀ.) ਸਰਦਾਰ ਸੰਤੋਖ ਸਿੰਘ ਨੇ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਆਖਿਆ ਕਿ ਦੀਵਾਲੀ ਕੇਵਲ ਦੀਵੇ ਜਗਾਉਣ ਦਾ ਤਿਉਹਾਰ ਨਹੀਂ, ਸਗੋਂ ਇਹ ਬੁਰਾਈ ਉੱਤੇ ਚੰਗਿਆਈ ਅਤੇ ਹਨੇਰੇ ਉੱਤੇ ਰੌਸ਼ਨੀ ਦੀ ਸਦੀਵੀ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਸਮੂਹ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਪਟਾਕਿਆਂ ਤੋਂ ਗੁਰੇਜ਼ ਕਰਕੇ ਪ੍ਰਦੂਸ਼ਣ ਰਹਿਤ ਅਤੇ ਵਾਤਾਵਰਨ ਪੱਖੀ ‘ਗਰੀਨ ਦੀਵਾਲੀ’ ਮਨਾਉਣ ਤਾਂ ਜੋ ਸਾਡਾ ਆਲਾ-ਦੁਆਲਾ ਸਵੱਛ ਅਤੇ ਸੁਰੱਖਿਅਤ ਰਹਿ ਸਕੇ।ਪ੍ਰਬੰਧਕਾਂ ਨੇ ਅੱਗੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਸਹਿ-ਵਿੱਦਿਅਕ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ, ਆਤਮ-ਵਿਸ਼ਵਾਸ ਅਤੇ ਟੀਮ ਵਰਕ ਦੀ ਭਾਵਨਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਰੋਲ ਅਦਾ ਕਰਦੀਆਂ ਹਨ। ਮੁਕਾਬਲਿਆਂ ਵਿਚ ਮੋਹਰੀ ਰਹਿਣ ਵਾਲੇ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਵੀ ਕੀਤੀ ਗਈ।
ਪਿਛਲੀ ਖ਼ਬਰ ਪ੍ਰਦੂਸ਼ਣ ਰਹਿਤ ਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਦਿੱਤਾ ਸੁਨੇਹਾ ਅਗਲੀ ਖ਼ਬਰ ਮੁਹੱਲਾ ਜਸਵੰਤ ਸਿੰਘ ਦੀ ਸੜਕ ’ਤੇ ਪ੍ਰੀਮਿਕਸ ਦਾ ਕੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।