10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸਮਾਣਾ ਵਿਖੇ ਸ਼ਰਧਾ ਨਾਲ ਮਨਾਇਆ ਵਿਸ਼ਵਕਰਮਾ ਦਿਵਸ

ਸਮਾਣਾ, 9 ਨਵੰਬਰ (ਸਾਹਿਬ ਸਿੰਘ)-ਸਮਾਣਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਭਗਵਾਨ ਵਿਸ਼ਵਕਰਮਾ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਵੱਖ-ਵੱਖ ਉਦਯੋਗਿਕ ਅਦਾਰਿਆਂ, ਦੁਕਾਨਾਂ, ਵਰਕਸ਼ਾਪਾਂ ਅਤੇ ਕਾਰੋਬਾਰੀ ਸੰਸਥਾਵਾਂ ਵਿਚ ਧਾਰਮਿਕ ਸਮਾਗਮ ਕਰਵਾਏ ਗਏ।

ਅਜੀਤ ਡੈਸਕ 10-11-2026
ਸਮਾਣਾ, 9 ਨਵੰਬਰ (ਸਾਹਿਬ ਸਿੰਘ)-ਸਮਾਣਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਭਗਵਾਨ ਵਿਸ਼ਵਕਰਮਾ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਵੱਖ-ਵੱਖ ਉਦਯੋਗਿਕ ਅਦਾਰਿਆਂ, ਦੁਕਾਨਾਂ, ਵਰਕਸ਼ਾਪਾਂ ਅਤੇ ਕਾਰੋਬਾਰੀ ਸੰਸਥਾਵਾਂ ਵਿਚ ਧਾਰਮਿਕ ਸਮਾਗਮ ਕਰਵਾਏ ਗਏ। ਵਿਸ਼ਵਕਰਮਾ ਦਿਵਸ ਮੌਕੇ ਕਾਰੀਗਰਾਂ, ਮਕੈਨਿਕਾਂ, ਮਜ਼ਦੂਰਾਂ, ਦੁਕਾਨਦਾਰਾਂ ਅਤੇ ਉਦਯੋਗਾਂ ਨਾਲ ਜੁੜੇ ਲੋਕਾਂ ਨੇ ਆਪਣੇ ਕੰਮਕਾਜ ਵਾਲੇ ਸਥਾਨਾਂ ’ਤੇ ਭਗਵਾਨ ਵਿਸ਼ਵਕਰਮਾ ਦੀ ਪੂਜਾ-ਅਰਚਨਾ ਕੀਤੀ ਅਤੇ ਆਪਣੇ ਔਜ਼ਾਰਾਂ, ਮਸ਼ੀਨਾਂ ਤੇ ਸੰਦਾਂ ਦੀ ਪੂਜਾ ਕਰਕੇ ਸਰਬੱਤ ਦੇ ਭਲੇ ਅਤੇ ਕਾਰੋਬਾਰ ਵਿੱਚ ਤਰੱਕੀ ਦੀ ਕਾਮਨਾ ਕੀਤੀ। ਵਿਸ਼ਵਕਰਮਾ ਮੰਦਿਰ ਸਮਾਣਾ ਅਤੇ ਸ਼ਹਿਰ ਦੇ ਹੋਰ ਵਿਸ਼ਵਕਰਮਾ ਮੰਦਿਰਾ ਵਿਚ ਹੋਏ ਸਮਾਗਮਾਂ ਵਿਚ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਨਗਰ ਕੌਂਸਲ ਦੇ ਪ੍ਰਧਾਨ ਕਪੂਰ ਚੰਦ ਬਾਂਸਲ, ਸਾਬਕਾ ਚੇਅਰਮੈਨ ਅਸ਼ੋਕ ਮੋਦਗਿਲ, ਨਗਰ ਕੌਂਸਲ ਮੈਂਬਰ ਮਨਜਿੰਦਰ ਸਿੰਘ ਰਾਣਾ ਸੇਖੋਂ, ਸਾਬਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਸਾਬਕਾ ਵਿਧਾਇਕ ਰਾਜਿੰਦਰ ਸਿੰਘ, ਕਾਂਗਰਸ ਆਗੂ ਸੰਦੀਪ ਸਿੰਗਲਾ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਨਸੂਪੁਰ, ਰਛਪਾਲ ਸਿੰਘ ਜੌੜਾਮਾਜਰਾ ਕਾਂਗਰਸੀ ਆਗੂ, ਭਾਈ ਬੇਅੰਤ ਸਿੰਘ ਪੱਪੀ, ਭਾਈ ਰਾਜਿੰਦਰ ਸਿੰਘ ਅਕਾਲੀ ਦਲ ਵਾਰਿਸ ਪੰਜਾਬ ਤੇ ਅਕਾਲੀ ਦਲ ਬਾਦਲ ਦੇ ਹਲਕਾ ਮੁਖੀ ਜਗਮੀਤ ਸਿੰਘ ਹਰਿਆਊ ਤੋਂ ਇਲਾਵਾ ਨਗਰ ਕੌਂਸਲ ਮੈਂਬਰ ਹਰਪ੍ਰੀਤ ਸਿੰਘ ਕੂਕਾ, ਸੁਦਰਸ਼ਨ ਮਿੱਤਲ, ਗੋਪਾਲ ਸ਼ਰਮਾ ਅਤੇ ਨਿਸ਼ਾਨ ਸਿੰਘ ਸੰਧੂ ਆਦਿ ਨੇ ਭਗਵਾਨ ਵਿਸ਼ਵਕਰਮਾ ਜੀ ਦਾ ਅਸ਼ੀਰਵਾਦ ਲਿਆ। ਵਿਸ਼ਵਕਰਮਾ ਮੰਦਿਰ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਮਣਕੂ ਤੇ ਹੋਰ ਅਹੁਦੇਦਾਰਾਂ ਨੇ ਆਏ ਮਹਿਮਾਨਾਂ ਦਾ ਸਨਮਾਨ ਕੀਤਾ।
ਪਿਛਲੀ ਖ਼ਬਰ ਵਿਧਾਇਕ ਗੁਰਲਾਲ ਸਿੰਘ ਘਨੌਰ ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਵਿਸ਼ਵਕਰਮਾ ਦਿਵਸ ਮਿਹਨਤ, ਹੁਨਰ ਅਤੇ ਇਮਾਨਦਾਰੀ ਦਾ ਸੰਦੇਸ਼ ਦਿੰਦਾ ਹੈ – ਇੰਦਰਜੀਤ ਸਿੰਘ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।