ਭਗਵਾਨ ਵਿਸ਼ਵਕਰਮਾ ਜੀ ਕਿਰਤ ਹੁਨਰ ਅਤੇ ਤਕਨੀਕੀ ਵਿਕਾਸ ਦੇ ਪ੍ਰਤੀਕ - ਚੰਦੂਮਾਜਰਾ
ਭੁੱਨਰਹੇੜੀ, 9 ਨਵੰਬਰ (ਧਨਵੰਤ ਸਿੰਘ)-ਹਲਕਾ ਸਨੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਭਗਵਾਨ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ ਹਲਕੇ ਦੇ ਵੱਖ-ਵੱਖ ਸਥਾਨਾਂ ’ਤੇ ਕਰਵਾਏ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕੀਤੀ। ਇਸ ਦੌਰਾਨ ਉਹ ਭੁੱਨਰਹੇੜੀ ਸਥਿਤ ਭਗਵਾਨ ਵਿਸ਼ਵਕਰਮਾ ਮੰਦਰ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਅਜੀਤ ਡੈਸਕ
10-11-2026