ਬਲਬੇੜਾ ਵਿਖੇ ਵਿਸ਼ਵਕਰਮਾ ਦਿਵਸ ਮਨਾਇਆ
ਡਕਾਲਾ, 9 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਪਿੰਡ ਬਲਬੇੜਾ ਵਿਖੇ ਭਗਵਾਨ ਵਿਸ਼ਵਕਰਮਾ ਜੀ ਦਾ ਪ੍ਰਗਟ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਧਾਰਮਿਕ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਵਿਸ਼ਵਕਰਮਾ ਜੀ ਅੱਗੇ ਨਤਮਸਤਕ ਹੁੰਦਿਆਂ ਅਸ਼ੀਰਵਾਦ ਪ੍ਰਾਪਤ ਕੀਤਾ।
ਅਜੀਤ ਡੈਸਕ
10-11-2026