10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦਿੱਤੀ ਜਾਵੇ-ਅਕਾਲੀ ਦਲ ਵਾਰਿਸ ਪੰਜਾਬ ਦੇ

ਸਮਾਣਾ, 9 ਨਵੰਬਰ (ਸਾਹਿਬ ਸਿੰਘ)-’ਮੈਂਬਰ ਪਾਰਲੀਮੈਂਟ ਸ੍ਰੀ ਖਡੂਰ ਸਾਹਿਬ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਦਾਦੀ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ, ਦੀ ਕੋਰ ਕਮੇਟੀ ਮੈਂਬਰ ਪ੍ਰੋਫੈਸਰ ਸਤਨਾਮ ਕੌਰ, ਸੁਖਬੀਰ ਸਿੰਘ ਬਲਬੇੜਾ ਬੁਲਾਰਾ, ਗੁਰਦੀਪ ਸਿੰਘ ਮਰਦਾਪੁਰ ਕਾਰਜਕਾਰੀ ਪ੍ਰਧਾਨ ਪਟਿਆਲਾ, ਲਖਵੀਰ ਸਿੰਘ ਲੋਟ, ਬਲਬੀਰ ਸਿੰਘ ਕੋਟ ਨਾਭਾ ਕਾਰਜਕਾਰੀ ਮੈਂਬਰ, ਭੁਪਿੰਦਰ ਸਿੰਘ ਗਿੱਲ ਯੂਥ ਵਿੰਗ ਸਲਾਹਕਾਰ ਨੇ ਸਰਕਾਰ ਅਤੇ ਸੰਬੰਧਤ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਿਲ ਹੋਣ ਤੇ ਪਰਿਵਾਰ ਦੇ ਇਸ ਦੁੱਖ ਵਿਚ ਸਾਂਝ ਪਾਉਣ ਲਈ ਤੁਰੰਤ ਪੈਰੋਲ ਦਿੱਤੀ ਜਾਵੇ। ਉਨ੍ਹਾਂ ਆਖਿਆ ਕਿ ਇਹ ਬਹੁਤ ਹੀ ਦੁੱਖਦਾਈ ਗੱਲ ਹੈ ਕਿ ਦਾਦੀ ਦੀ ਇੱਛਾ ਆਪਣੇ ਪੋਤਰੇ ਨੂੰ ਮਿਲਣ ਦੀ ਸੀ ਪਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਉਨ੍ਹਾਂ ਨਾਲ ਮਿਲਣ ਦਾ ਮੌਕਾ ਨਹੀਂ ਦਿੱਤਾ ਗਿਆ।

ਅਜੀਤ ਡੈਸਕ 10-11-2026
ਸਮਾਣਾ, 9 ਨਵੰਬਰ (ਸਾਹਿਬ ਸਿੰਘ)-’ਮੈਂਬਰ ਪਾਰਲੀਮੈਂਟ ਸ੍ਰੀ ਖਡੂਰ ਸਾਹਿਬ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਦਾਦੀ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ, ਦੀ ਕੋਰ ਕਮੇਟੀ ਮੈਂਬਰ ਪ੍ਰੋਫੈਸਰ ਸਤਨਾਮ ਕੌਰ, ਸੁਖਬੀਰ ਸਿੰਘ ਬਲਬੇੜਾ ਬੁਲਾਰਾ, ਗੁਰਦੀਪ ਸਿੰਘ ਮਰਦਾਪੁਰ ਕਾਰਜਕਾਰੀ ਪ੍ਰਧਾਨ ਪਟਿਆਲਾ, ਲਖਵੀਰ ਸਿੰਘ ਲੋਟ, ਬਲਬੀਰ ਸਿੰਘ ਕੋਟ ਨਾਭਾ ਕਾਰਜਕਾਰੀ ਮੈਂਬਰ, ਭੁਪਿੰਦਰ ਸਿੰਘ ਗਿੱਲ ਯੂਥ ਵਿੰਗ ਸਲਾਹਕਾਰ ਨੇ ਸਰਕਾਰ ਅਤੇ ਸੰਬੰਧਤ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਿਲ ਹੋਣ ਤੇ ਪਰਿਵਾਰ ਦੇ ਇਸ ਦੁੱਖ ਵਿਚ ਸਾਂਝ ਪਾਉਣ ਲਈ ਤੁਰੰਤ ਪੈਰੋਲ ਦਿੱਤੀ ਜਾਵੇ। ਉਨ੍ਹਾਂ ਆਖਿਆ ਕਿ ਇਹ ਬਹੁਤ ਹੀ ਦੁੱਖਦਾਈ ਗੱਲ ਹੈ ਕਿ ਦਾਦੀ ਦੀ ਇੱਛਾ ਆਪਣੇ ਪੋਤਰੇ ਨੂੰ ਮਿਲਣ ਦੀ ਸੀ ਪਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਉਨ੍ਹਾਂ ਨਾਲ ਮਿਲਣ ਦਾ ਮੌਕਾ ਨਹੀਂ ਦਿੱਤਾ ਗਿਆ। ਇਕ ਪੋਤਰੇ ਨੂੰ ਆਪਣੀ ਦਾਦੀ ਨਾਲ ਆਖ਼ਰੀ ਵਾਰ ਮਿਲਣ ਤੋਂ ਵਾਂਝਾ ਰੱਖਣਾ ਬਹੁਤ ਹੀ ਮਨੁੱਖੀ ਤੇ ਸੰਵੇਦਨਸ਼ੀਲ ਮਾਮਲਾ ਹੈ। ਉਕਤ ਅਹੁਦੇਦਾਰਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਮਨੁੱਖੀ ਅਧਾਰ ’ਤੇ ਵਿਚਾਰਿਆ ਜਾਵੇ। ਦੁੱਖ ਦੀ ਇਸ ਘੜੀ ਵਿਚ ਇਕ ਪਰਿਵਾਰ ਨੂੰ ਆਪਣੇ ਮੈਂਬਰ ਦੇ ਸਾਥ ਤੇ ਸਹਾਰੇ ਦੀ ਲੋੜ ਹੁੰਦੀ ਹੈ। ਇਸ ਲਈ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਆਪਣੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਦਾਦੀ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਿਲ ਹੋਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੁਹਰਾਇਆ ਕਿ ਮਨੁਖੀ ਆਧਾਰ ਤੇ ਕਾਨੂੰਨੀ ਪ੍ਰਕਿਰਿਆ ਨੂੰ ਧਿਆਨ ਵਿਚ ਰੱਖਦੇ ਹੋਏ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਲੋੜੀਂਦੀ ਪੈਰੋਲ ਦਿੱਤੀ ਜਾਵੇ।
ਪਿਛਲੀ ਖ਼ਬਰ ਸਕਾਲਰਜ਼ ਸਕੂਲ ’ਚ ਦੀਵਿਆਂ ਦੀ ਜਗਮਾਹਟ ਦੌਰਾਨ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਦੀਵਾਲੀ ਤੇ ਬੰਦੀ ਛੋੜ ਦਿਵਸ ਦਾ ਤਿਉਹਾਰ ਸ਼ਰਧਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।