ਚਰਨਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ‘ਆਪ’ ’ਚ ਸ਼ਾਮਿਲ ਹੋਏ ਕਾਂਗਰਸ ਪਾਰਟੀ ਦੇ ਵਰਕਰ
ਸਮਾਣਾ, 10 ਨਵੰਬਰ (ਹਰਵਿੰਦਰ ਸਿੰਘ ਟੋਨੀ)-ਹਲਕਾ ਸਮਾਣਾ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਹਲਕੇ ਦੇ ਪਿੰਡ ਲਲੋਛੀ ਤੋਂ ਕਾਂਗਰਸ ਪਾਰਟੀ ਨਾਲ ਸੰਬੰਧਿਤ ਵਰਕਰ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਸਮਾਣਾ ਦੇ ‘ਆਪ’ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੇ ਛੋਟੇ ਭਰਾ ਚਰਨਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਚਰਨਜੀਤ ਸਿੰਘ ਧਾਲੀਵਾਲ ਨੇ ਲਲੋਛੀ ਵਿਖੇ ਕਰਵਾਏ ਸਮਾਗਮ ਦੌਰਾਨ ਪਾਰਟੀ ਵਿਚ ਸ਼ਾਮਿਲ ਹੋਏ ਨਵੇਂ ਵਰਕਰਾਂ ਨੂੰ ਸਿਰੋਪਾਓ ਭੇਟ ਕਰਕੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ, ਜਿਨ੍ਹਾਂ ’ਚ ਸੋਨੀ ਲਲੋਛੀ, ਪ੍ਰੇਮ ਸਿੰਘ, ਪਰਮਜੀਤ ਸਿੰਘ, ਗੁਰਸੇਵਕ ਸਿੰਘ, ਦੀਪੀ ਸਿੰਘ, ਲਖਵੀਰ ਸਿੰਘ, ਸੋਨੀ, ਬਲਜਿੰਦਰ ਸਿੰਘ, ਜੰਟੀ ਸਿੰਘ, ਭੋਲਾ ਰਾਮ, ਕਾਕਾ ਰਾਮ, ਕਾਲਾ, ਹਾਕਮ ਸਿੰਘ, ਅਮਰੀਕ ਸਿੰਘ, ਕੁਲਦੀਪ ਸਿੰਘ ਕਾਕਾ ਸਿੰਘ, ਬਲਜੀਤ ਸਿੰਘ, ਸਰਬਜੀਤ ਸਿੰਘ, ਰੋਸ਼ਨ ਲਾਲ, ਬਿੱਟੂ, ਕਰਵਿੰਦਰ ਸਿੰਘ (ਕਿੰਦੀ) ਨਾਹਰ ਸਿੰਘ, ਸੋਮਾ ਸਿੰਘ, ਸੋਨੀ, ਕੁਲਬੀਰ ਸਿੰਘ, ਸੰਦੀਪ ਸਿੰਘ (ਮੱਖਣ) ਦਿਲਪ੍ਰੀਤ ਸਿੰਘ, ਰਮਨਦੀਪ ਸਿੰਘ, ਕਾਕਾ ਸਿੰਘ, ਜੋਤੀ, ਰੋਸ਼ਨ ਸਿੰਘ, ਰੂਪ ਚੰਦ, ਹਰਸ਼ਦੀਪ ਸਿੰਘ, ਅਨਮੋਲ ਸਿੰਘ, ਸ਼ੈਲੀ, ਬਿੱਲਾ, ਸਹਿਜਦੀਪ ਸਿੰਘ, ਗੋਰਾ ਸਿੰਘ ਆਕਾਸ਼ ਸਿੰਘ ਅਤੇ ਅਜੇ ਸਿੰਘ ਸ਼ਾਮਿਲ ਹਨ।
ਸਮਾਣਾ, 10 ਨਵੰਬਰ (ਹਰਵਿੰਦਰ ਸਿੰਘ ਟੋਨੀ)-ਹਲਕਾ ਸਮਾਣਾ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਹਲਕੇ ਦੇ ਪਿੰਡ ਲਲੋਛੀ ਤੋਂ ਕਾਂਗਰਸ ਪਾਰਟੀ ਨਾਲ ਸੰਬੰਧਿਤ ਵਰਕਰ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਸਮਾਣਾ ਦੇ ‘ਆਪ’ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੇ ਛੋਟੇ ਭਰਾ ਚਰਨਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਚਰਨਜੀਤ ਸਿੰਘ ਧਾਲੀਵਾਲ ਨੇ ਲਲੋਛੀ ਵਿਖੇ ਕਰਵਾਏ ਸਮਾਗਮ ਦੌਰਾਨ ਪਾਰਟੀ ਵਿਚ ਸ਼ਾਮਿਲ ਹੋਏ ਨਵੇਂ ਵਰਕਰਾਂ ਨੂੰ ਸਿਰੋਪਾਓ ਭੇਟ ਕਰਕੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ, ਜਿਨ੍ਹਾਂ ’ਚ ਸੋਨੀ ਲਲੋਛੀ, ਪ੍ਰੇਮ ਸਿੰਘ, ਪਰਮਜੀਤ ਸਿੰਘ, ਗੁਰਸੇਵਕ ਸਿੰਘ, ਦੀਪੀ ਸਿੰਘ, ਲਖਵੀਰ ਸਿੰਘ, ਸੋਨੀ, ਬਲਜਿੰਦਰ ਸਿੰਘ, ਜੰਟੀ ਸਿੰਘ, ਭੋਲਾ ਰਾਮ, ਕਾਕਾ ਰਾਮ, ਕਾਲਾ, ਹਾਕਮ ਸਿੰਘ, ਅਮਰੀਕ ਸਿੰਘ, ਕੁਲਦੀਪ ਸਿੰਘ ਕਾਕਾ ਸਿੰਘ, ਬਲਜੀਤ ਸਿੰਘ, ਸਰਬਜੀਤ ਸਿੰਘ, ਰੋਸ਼ਨ ਲਾਲ, ਬਿੱਟੂ, ਕਰਵਿੰਦਰ ਸਿੰਘ (ਕਿੰਦੀ) ਨਾਹਰ ਸਿੰਘ, ਸੋਮਾ ਸਿੰਘ, ਸੋਨੀ, ਕੁਲਬੀਰ ਸਿੰਘ, ਸੰਦੀਪ ਸਿੰਘ (ਮੱਖਣ) ਦਿਲਪ੍ਰੀਤ ਸਿੰਘ, ਰਮਨਦੀਪ ਸਿੰਘ, ਕਾਕਾ ਸਿੰਘ, ਜੋਤੀ, ਰੋਸ਼ਨ ਸਿੰਘ, ਰੂਪ ਚੰਦ, ਹਰਸ਼ਦੀਪ ਸਿੰਘ, ਅਨਮੋਲ ਸਿੰਘ, ਸ਼ੈਲੀ, ਬਿੱਲਾ, ਸਹਿਜਦੀਪ ਸਿੰਘ, ਗੋਰਾ ਸਿੰਘ ਆਕਾਸ਼ ਸਿੰਘ ਅਤੇ ਅਜੇ ਸਿੰਘ ਸ਼ਾਮਿਲ ਹਨ। ਇਸ ਮੌਕੇ ਚਰਨਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਵਿਕਾਸ ਕਾਰਜਾਂ ਦੇ ਨਾਲ-ਨਾਲ ਹਰ ਵਰਗ ਦੀ ਭਲਾਈ ਲਈ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਤੇ ਇਸ ਦੇ ਨਾਲ ਲੋਕਾਂ ਦੀਆਂ ਲੋੜਾਂ ਅਤੇ ਸਹੂਲਤਾਂ ਨੂੰ ਧਿਆਨ ਵਿਚ ਰੱਖਦਿਆਂ ਕੀਤੇ ਜਾ ਰਹੇ ਉਪਰਾਲਿਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਵਰਕਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਪਾਰਟੀਆਂ ਦੇ ਵਰਕਰਾਂ ਦਾ ‘ਆਪ’ ਵਿਚ ਸ਼ਾਮਿਲ ਹੋਣਾ ਪਾਰਟੀ ਦੇ ਜਥੇਬੰਦਕ ਆਧਾਰ ਨੂੰ ਹੋਰ ਮਜ਼ਬੂਤ ਕਰ ਰਿਹਾ ਹੈ ਅਤੇ ਵਿਧਾਨ ਸਭਾ ਚੋਣਾਂ 2027 ਲਈ ਹੋਰ ਬਲ ਮਿਲੇਗਾ। ਸ. ਧਾਲੀਵਾਲ ਨੇ ਪਾਰਟੀ ਵਿਚ ਸ਼ਾਮਲ ਹੋਏ ਸਾਰੇ ਨਵੇਂ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਸਾਬਕਾ ਸਰਪੰਚ ਜੋਗਿੰਦਰ ਸਿੰਘ, ਸਾਬਕਾ ਸਰਪੰਚ ਸਤਪਾਲ ਸਿੰਘ, ਮੱਲ ਸਿੰਘ , ਨਿਰੰਜਨ ਸਿੰਘ, ਪ੍ਰਗਾਸ ਸਿੰਘ, ਗੁਰਜੰਟ ਸਿੰਘ ਲਲੋਛੀ ਅਤੇ ਸੋਨੀ ਲਲੋਛੀ ਸਮੇਤ ਵੱਡੀ ਗਿਣਤੀ ‘ਚ ਪਿੰਡ ਵਾਸੀ ਮੌਜੂਦ ਸਨ।