14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਨਕਸ਼ਾ ਪਾਸ ਕਰਵਾਉਣ ਵਾਲਿਆਂ ਨੂੰ ‘ਪੇਅ-ਟੂ’ ਦੀ ਬਕਾਇਆ ਰਾਸ਼ੀ ਜਮ੍ਹਾਂ ਕਰਵਾਉਣ ਲਈ 15 ਦਿਨਾਂ ਦੀ ਆਖ਼ਰੀ ਚਿਤਾਵਨੀ

ਪਟਿਆਲਾ, 13 ਨਵੰਬਰ (ਅ. ਸ.

ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ 14-11-2026
ਪਟਿਆਲਾ, 13 ਨਵੰਬਰ (ਅ.ਸ. ਆਹਲੂਵਾਲੀਆ)-ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ 31 ਦਸੰਬਰ 2025 ਤੋਂ ਪਹਿਲਾਂ ਪਾਸ ਹੋਏ ਇਮਾਰਤੀ ਨਕਸ਼ਿਆਂ ਦੀ ਬਕਾਇਆ ‘ਪੇਅ-ਟੂ’ ਫ਼ੀਸ ਜਮ੍ਹਾਂ ਨਾ ਕਰਵਾਉਣ ਵਾਲੇ ਮਾਲਕਾਂ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਬਿਲਡਿੰਗ ਸ਼ਾਖਾ ਦੇ ਰਿਕਾਰਡ ਮੁਤਾਬਕ ਕਈ ਇਮਾਰਤ ਮਾਲਕਾਂ ਵਲੋਂ ਨਕਸ਼ੇ ਪਾਸ ਕਰਵਾਉਣ ਤੋਂ ਬਾਅਦ ਵੀ ਬਣਦੀ ਫ਼ੀਸ ਲੰਮੇ ਸਮੇਂ ਤੋਂ ਬਕਾਇਆ ਰੱਖੀ ਗਈ ਹੈ, ਜਿਸ ਨਾਲ ਨਿਗਮ ਦੇ ਮਾਲੀਏ ਨੂੰ ਸਿੱਧਾ ਨੁਕਸਾਨ ਪਹੁੰਚ ਰਿਹਾ ਹੈ। ਉਨ੍ਹਾਂ ਸੰਬੰਧਿਤ ਬਿਨੈਕਾਰਾਂ ਨੂੰ ਅੰਤਿਮ ਮੌਕਾ ਦਿੰਦਿਆਂ ਆਪਣੀ ਬਕਾਇਆ ਰਾਸ਼ੀ ਤੁਰੰਤ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ। ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਸਮੂਹ ਸੰਬੰਧਿਤ ਵਿਅਕਤੀਆਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਹ ਇਸ ਨੋਟਿਸ ਦੇ 15 ਦਿਨਾਂ ਦੇ ਅੰਦਰ-ਅੰਦਰ ਆਪਣੀ ਬਣਦੀ ਸਾਰੀ ਬਕਾਇਆ ਪੇਅ-ਟੂ ਰਾਸ਼ੀ ਤੁਰੰਤ ਨਿਗਮ ਖ਼ਜ਼ਾਨੇ ਵਿਚ ਜਮ੍ਹਾਂ ਕਰਵਾਉਣ। ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਨਿਰਧਾਰਤ 15 ਦਿਨਾਂ ਦੀ ਮਿਆਦ ਦੇ ਅੰਦਰ ਬਕਾਇਆ ਰਕਮ ਜਮ੍ਹਾਂ ਨਾ ਕਰਵਾਈ ਗਈ, ਤਾਂ ਸੰਬੰਧਿਤ ਵਿਅਕਤੀਆਂ ਅਤੇ ਇਮਾਰਤਾਂ ਖ਼ਿਲਾਫ਼ ਨਿਯਮਾਂ ਅਨੁਸਾਰ ਬਣਦੀ ਸਖ਼ਤ ਕਾਨੂੰਨੀ ਤੇ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਤੇ ਪਾਰਟੀ ਦੀ ਰਜਿਸਟ੍ਰੇਸ਼ਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਤੇ ਚੋਣ ਕਮਿਸ਼ਨ ਨੂੰ ਮ... ਅਗਲੀ ਖ਼ਬਰ ਸਿਹਤ ਵਿਭਾਗ ਨੇ ‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਹਸਪਤਾਲਾਂ, ਦਫ਼ਤਰਾਂ ਅਤੇ ਕਲੀਨਿਕਾਂ ਤੇ ਕੀਤੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।