ਝੋਨੇ ਦੀ ਖਰੀਦ ਬੰਦ ਕਰਕੇ ਪੰਜਾਬ ਸਰਕਾਰ ਨੇ ਕਿਸਾਨ ਵਿਰੋਧੀ ਚਿਹਰਾ ਨੰਗਾ ਕੀਤਾ-ਰਛਪਾਲ ਸਿੰਘ ਜੌੜਾਮਾਜਰਾ
ਸਮਾਣਾ, 13 ਨਵੰਬਰ (ਸਾਹਿਬ ਸਿੰਘ)-ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਬੰਦ ਹੋਣ ਕਾਰਨ ਪੰਜਾਬ ਸਰਕਾਰ ਦਾ ਅਸਲੀ ਚਿਹਰਾ ਸਾਹਮਣੇ ਆ ਗਿਆ ਹੈ। ਸਰਕਾਰ ਕੋਲ ਕਿਸਾਨਾਂ ਦੀ ਫਸਲ ਖਰੀਦਣ ਲਈ ਪੈਸਿਆਂ ਦੀ ਘਾਟ ਅਤੇ ਕ੍ਰੈਡਿਟ ਲਿਮਟ ਖਤਮ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ, ਜੋ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦੀ ਹੈ।
ਰਛਪਾਲ ਸਿੰਘ ਜੌੜਾਮਾਜਰਾ
14-11-2026