ਵੀਡੀਓ ਬਣਾਉਣ ’ਤੇ ਵਿਅਕਤੀ ਦੀ ਕੀਤੀ ਕੁੱਟਮਾਰ, 15 ਖ਼ਿਲਾਫ਼ ਕੇਸ ਦਰਜ
ਪਟਿਆਲਾ, 13 ਨਵੰਬਰ (ਮਨਦੀਪ ਸਿੰਘ ਖਰੌੜ)-ਲੀਲ੍ਹਾ ਭਵਨ ਲਾਗੇ ਕਾਰ ਖੰਭੇ ’ਚ ਟਕਰਾਉਣ ਤੋਂ ਬਾਅਦ ਉਨ੍ਹਾਂ ਦੀ ਵੀਡੀਓ ਬਣਾਉਣ ਦੇ ਮਾਮਲੇ ’ਚ ਕਾਰ ਸਵਾਰਾਂ ਨੇ ਇਕ ਵਿਅਕਤੀ ਦੀ ਕੁੱਟਮਾਰ ਕੀਤੀ ਅਤੇ ਬਾਅਦ ’ਚ ਉਸ ਦੀ ਬਣਾਈ ਵੀਡੀਓ ਡਿਲੀਟ ਕਰ ਦਿੱਤੀ। ਇਸ ਮਾਮਲੇ ’ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ 15 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਅਜੀਤ ਡੈਸਕ
14-11-2026