15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਲੋਕਾਂ ਦਾ ਪਿਆਰ ਅਤੇ ਸਮਰਥਨ ਹੀ ਸਾਡੀ ਸਭ ਤੋਂ ਵੱਡੀ ਤਾਕਤ-ਸੰਦੀਪ ਸਿੰਗਲਾ

ਸਮਾਣਾ, 14 ਨਵੰਬਰ (ਸਾਹਿਬ ਸਿੰਘ)-ਮਿਸ਼ਨ 2027 ਦੀ ਸ਼ੁਰੂਆਤ ਨੂੰ ਲੈ ਕੇ ਕਾਂਗਰਸ ਦੇ ਬੁਲਾਰੇ ਸੰਦੀਪ ਸਿੰਗਲਾ ਨੇ ਹਲਕਾ ਸਮਾਣਾ ਦੇ ਪਿੰਡਾਂ ਵਿਚ ਬੈਠਕਾਂ ਕੀਤੀਆਂ ਜਿੰਨ੍ਹਾਂ ਵਿਚ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਆਪਣਾ ਉਤਸ਼ਾਹ ਅਤੇ ਸਮਰਥਨ ਪ੍ਰਗਟ ਕੀਤਾ। ਸਿੰਗਲਾ ਨੇ ਪਿੰਡ ਵਾਸੀਆਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ, ਮੁਸ਼ਕਿਲਾਂ ਅਤੇ ਇਲਾਕੇ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਧਿਆਨ ਨਾਲ ਸੁਣਿਆ।

ਅਜੀਤ ਡੈਸਕ 15-11-2026
ਸਮਾਣਾ, 14 ਨਵੰਬਰ (ਸਾਹਿਬ ਸਿੰਘ)-ਮਿਸ਼ਨ 2027 ਦੀ ਸ਼ੁਰੂਆਤ ਨੂੰ ਲੈ ਕੇ ਕਾਂਗਰਸ ਦੇ ਬੁਲਾਰੇ ਸੰਦੀਪ ਸਿੰਗਲਾ ਨੇ ਹਲਕਾ ਸਮਾਣਾ ਦੇ ਪਿੰਡਾਂ ਵਿਚ ਬੈਠਕਾਂ ਕੀਤੀਆਂ ਜਿੰਨ੍ਹਾਂ ਵਿਚ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਆਪਣਾ ਉਤਸ਼ਾਹ ਅਤੇ ਸਮਰਥਨ ਪ੍ਰਗਟ ਕੀਤਾ। ਸਿੰਗਲਾ ਨੇ ਪਿੰਡ ਵਾਸੀਆਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ, ਮੁਸ਼ਕਿਲਾਂ ਅਤੇ ਇਲਾਕੇ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦੀ ਆਵਾਜ਼ ਬਣਨਾ ਹੀ ਰਾਜਨੀਤੀ ਦਾ ਅਸਲ ਮਕਸਦ ਹੋਣਾ ਚਾਹੀਦਾ ਹੈ। ਸੰਦੀਪ ਸਿੰਗਲਾ ਨੇ ਕਿਹਾ ਕਿ ਮਿਸ਼ਨ 20 27 ਸਿਰਫ਼ ਚੋਣਾਂ ਤੱਕ ਸੀਮਤ ਨਹੀਂ, ਸਗੋਂ ਲੋਕਾਂ ਨਾਲ ਜੁੜਨ, ਉਨ੍ਹਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਅਤੇ ਪੰਜਾਬ ਦੇ ਬਿਹਤਰ ਭਵਿੱਖ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਪਿੰਡਾਂ ਦੇ ਵਿਕਾਸ ਲਈ ਇਕਜੁੱਟ ਹੋਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਉਹ ਪਿੰਡਾਂ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਵਿਚ ਰਹਿ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਉੱਚ ਪੱਧਰ ਤੱਕ ਪਹੁੰਚਾਉਣ ਅਤੇ ਹੱਲ ਕਰਵਾਉਣ ਲਈ ਯਤਨਸ਼ੀਲ ਰਹਿਣਗੇ।
ਪਿਛਲੀ ਖ਼ਬਰ ਜਗਮੀਤ ਸਿੰਘ ਹਰਿਆਊ ’ਤੇ ਜਾਣਬੁੱਝ ਕੇ ਦਬਾਅ ਪਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਹਰਮਨ ਬੱਲ ਅਗਲੀ ਖ਼ਬਰ ਸਕਾਲਰ ਫੀਲਡਜ਼ ਪਬਲਿਕ ਸਕੂਲ ਵਿਖੇ ਬਾਲ ਦਿਵਸ ਉਤਸ਼ਾਹ ਅਤੇ ਉਮੰਗ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।