15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਜੱਜ ਮਾਡਰਨ ਸਕੂਲ ਵਿਖੇ ਬਾਲ ਦਿਵਸ ਬੜੀ ਧੂਮਧਾਮ ਨਾਲ ਮਨਾਇਆ

ਦੇਵੀਗੜ੍ਹ, 14 ਨਵੰਬਰ (ਰਾਜਿੰਦਰ ਸਿੰਘ ਮੌਜੀ)-ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਬਹਾਦਰਪੁਰ ਫ਼ਕੀਰਾਂ ਉਰਫ ਛੰਨਾ ਦੇਵੀਗੜ੍ਹ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਬੱਚਿਆਂ ਲਈ ਵੱਖ-ਵੱਖ ਮਨੋਰੰਜਕ ਅਤੇ ਰੋਚਕ ਗਤੀਵਿਧੀਆਂ ਕਰਵਾਈਆਂ ਗਈਆਂ।

ਅਜੀਤ ਡੈਸਕ 15-11-2026
ਦੇਵੀਗੜ੍ਹ, 14 ਨਵੰਬਰ (ਰਾਜਿੰਦਰ ਸਿੰਘ ਮੌਜੀ)-ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਬਹਾਦਰਪੁਰ ਫ਼ਕੀਰਾਂ ਉਰਫ ਛੰਨਾ ਦੇਵੀਗੜ੍ਹ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਬੱਚਿਆਂ ਲਈ ਵੱਖ-ਵੱਖ ਮਨੋਰੰਜਕ ਅਤੇ ਰੋਚਕ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਖੁਸ਼ੀ ਨਾਲ ਇਨ੍ਹਾਂ ਗਤੀਵਿਧੀਆਂ ਵਿੱਚ ਭਾਗ ਲਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨਵਤੇਜ ਸਿੰਘ ਅਤੇ ਐਮ.ਡੀ. ਸੰਤੋਖ ਸਿੰਘ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸਿੱਖਿਆ, ਚੰਗੇ ਸੰਸਕਾਰ ਅਤੇ ਸਹੀ ਮਾਰਗਦਰਸ਼ਨ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸਕੂਲ ਦਾ ਮਾਹੌਲ ਖੁਸ਼ੀਆਂ ਅਤੇ ਉਤਸ਼ਾਹ ਨਾਲ ਭਰਿਆ ਰਿਹਾ। ਅੰਤ ਵਿਚ ਸਕੂਲ ਮੈਨੇਜਮੈਂਟ ਅਤੇ ਪ੍ਰਿੰਸੀਪਲ ਵਲੋਂ ਸਾਰੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਪਿਛਲੀ ਖ਼ਬਰ ਸੁਨੀਲ ਕੁਮਾਰ ਪਹਿਲਵਾਨ ਬਣੇ ਭਾਜਪਾ ਹਲਕਾ ਨਾਭਾ ਯੁਵਾ ਮੋਰਚਾ ਦੇ ਸ਼ਹਿਰੀ ਪ੍ਰਧਾਨ ਅਗਲੀ ਖ਼ਬਰ ਸਬਜ਼ੀ ਮੰਡੀ ਸਮਾਣਾ ਦੇ ਨਵੇਂ ਸ਼ੈੱਡ ਦਾ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਕੀਤਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।