15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਨਿਰਮਲ ਸਿੰਘ ਸੰਧੂ ਖਾਈਵਾਲਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ

ਦੇਵੀਗੜ, 14 ਨਵੰਬਰ(ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਵਿਚ ਸਿਆਸੀ ਸਰਗਰਮੀਆਂ ਦੌਰਾਨ ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਪਿੰਡ ਘੜਾਮ ਨਾਲ ਸੰਬੰਧਿਤ ਨਿਰਮਲ ਸਿੰਘ ਸੰਧੂ (ਖਾਈ ਵਾਲਾ) ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਸ ਸ਼ਮੂਲੀਅਤ ਨਾਲ ਹਲਕਾ ਸਨੌਰ ਵਿਚ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਸਿਆਸੀ ਸਥਿਤੀ ਨੂੰ ਹੋਰ ਮਜ਼ਬੂਤੀ ਮਿਲੀ ਹੈ।

ਪਿੰਡ ਘੜਾਮ ਵਿਖੇ ਨਿਰਮਲ ਸਿੰਘ ਸੰਧੂ ਖਾਈ ਵਾਲਿਆ ਨੂੰ ਅਕਾਲੀ ਦਲ ਵਿਚ ਸਾਮਲ ਕਰਦੇ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਨਾਲ ਹਨ ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਚੰਦੂਮਾਜਰਾ। ਅਜੀਤ ਤਸਵੀਰ 15-11-2026
ਦੇਵੀਗੜ, 14 ਨਵੰਬਰ(ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਵਿਚ ਸਿਆਸੀ ਸਰਗਰਮੀਆਂ ਦੌਰਾਨ ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਪਿੰਡ ਘੜਾਮ ਨਾਲ ਸੰਬੰਧਿਤ ਨਿਰਮਲ ਸਿੰਘ ਸੰਧੂ (ਖਾਈ ਵਾਲਾ) ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਸ ਸ਼ਮੂਲੀਅਤ ਨਾਲ ਹਲਕਾ ਸਨੌਰ ਵਿਚ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਸਿਆਸੀ ਸਥਿਤੀ ਨੂੰ ਹੋਰ ਮਜ਼ਬੂਤੀ ਮਿਲੀ ਹੈ। ਪਾਰਟੀ ਆਗੂਆਂ ਅਨੁਸਾਰ, ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਿੰਡਾਂ ਦੇ ਆਗੂ ਅਤੇ ਵਰਕਰ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਨਿਰਮਲ ਸਿੰਘ ਸੰਧੂ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿਚ ਸਵਾਗਤ ਕੀਤਾ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ ਅਤੇ ਮੁੜ ਸ਼੍ਰੋਮਣੀ ਅਕਾਲੀ ਦਲ ਵੱਲ ਆਸ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰ ਵਰਕਰ ਅਤੇ ਆਗੂ ਨੂੰ ਬਣਦਾ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਇਸ ਕਦਮ ਨੂੰ ਹਲਕੇ ਵਿਚ ਪਾਰਟੀ ਦੀ ਚੜ੍ਹਦੀਕਲਾ ਦਾ ਪ੍ਰਤੀਕ ਦੱਸਿਆ। ਉਨ੍ਹਾਂ ਕਿਹਾ ਕਿ ਨਿਰਮਲ ਸਿੰਘ ਸੰਧੂ ਦੇ ਆਉਣ ਨਾਲ ਪਿੰਡ ਘੜਾਮ ਅਤੇ ਆਸ-ਪਾਸ ਦੇ ਇਲਾਕੇ ਵਿਚ ਅਕਾਲੀ ਦਲ ਦਾ ਆਧਾਰ ਹੋਰ ਵਿਸ਼ਾਲ ਹੋਇਆ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੇ ਹੱਕਾਂ ਅਤੇ ਵਿਕਾਸ ਕਾਰਜਾਂ ਲਈ ਪਾਰਟੀ ਹਮੇਸ਼ਾ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਵੀ ਕਈ ਪਰਿਵਾਰ ਅਕਾਲੀ ਦਲ ਦਾ ਹਿੱਸਾ ਬਣਨਗੇ। ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੌਰਾਨ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਤਰਸੇਮ ਸਿੰਘ ਕੋਟਲਾ, ਰਾਜ ਕੁਮਾਰ ਸੈਣੀ, ਸਤਨਾਮ ਸਿੰਘ ਨੰਦਗੜ੍ਹ, ਫੱਤਾ ਨੰਦਗੜ੍ਹ, ਪ੍ਰੇਮ ਸਿੰਘ ਸਵਾਈ ਸਿੰਘ ਵਾਲਾ, ਸੁਖਬੀਰ ਸਿੰਘ ਅਬਲੋਵਾਲ, ਮਨਿੰਦਰ ਸਿੰਘ ਘੜਾਮ, ਜੋਬਨ ਸੰਧੂ ਘੜਾਮ, ਕੁਲਵਿੰਦਰ ਸਿੰਘ ਘੜਾਮ, ਸੁਰਜੀਤ ਸਿੰਘ ਪਠਾਣ ਮਾਜਰਾ, ਰਜਿੰਦਰ ਸਿੰਘ ਨੰਬਰਦਾਰ ਪਠਾਣ ਮਾਜਰਾ, ਗੁਰਜੀਤ ਸਿੰਘ ਉੱਪਲੀ, ਹਰਚੰਦ ਸਿੰਘ ਮਹਿਮੂਦਪੁਰ, ਲਾਲੀ ਮਹਿਮੂਦਪੁਰ, ਜੋਗਾ ਸਿੰਘ ਸ਼ਾਦੀਪੁਰ, ਜੈਦੀਪ ਸਿੰਘ ਸ਼ਾਦੀਪੁਰ, ਕਰਮ ਸਿੰਘ ਬਲਾਕ ਸੰਮਤੀ ਮੈਂਬਰ ਰੁੜਕੀ ਮਹਿਮੂਦਪੁਰ, ਸੁਰਜੀਤ ਸਿੰਘ ਬੁੱਧਮੋਰ ਅਤੇ ਪੀ.ਏ. ਗੁਰਮੁੱਖ ਸਿੰਘ ਸੁਹਾਗਹੇੜੀ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਅਤੇ ਅਕਾਲੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸਮਾਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ, 434 ਮੁਕੱਦਮੇ ਦਰਜ ਕਰ ਕੇ 532 ਮੁਲਜ਼ਮ ਕੀਤੇ ਗ੍ਰਿਫ਼ਤਾਰ ਅਗਲੀ ਖ਼ਬਰ ਨਿਗਮ ਚੋਣਾਂ : 248 ਉਮੀਦਵਾਰਾਂ ਨੂੰ ਐੱਨ.ਓ.ਸੀ. ਜਾਰੀ, ਕੋਈ ਵੀ ਪੁਰਾਣੀ ਅਰਜ਼ੀ ਪੈਂਡਿੰਗ ਨਹੀਂ-ਕਮਿਸ਼ਨਰ ਪੂਜਾ ਸਿਆਲ ਗਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।