15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਡਾ. ਸ਼ਾਲਿਨੀ ਗੁਪਤਾ ਨੇ ਪੰਜਾਬੀ ‘ਵਰਸਿਟੀ ਦੇ ਆਈ.ਏ.ਐੱਸ. ਅਤੇ ਸਹਾਇਕ ਸੇਵਾਵਾਂ ਸਿਖਲਾਈ ਕੇਂਦਰ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 14 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਆਈ. ਏ.

ਅਜੀਤ ਡੈਸਕ 15-11-2026
ਪਟਿਆਲਾ, 14 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ. ਅਤੇ ਸਹਾਇਕ ਸੇਵਾਵਾਂ ਸਿਖਲਾਈ ਕੇਂਦਰ (ਆਈ.ਏ.ਐੱਸ. ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ) ਵਿਖੇ ਡਾ. ਸ਼ਾਲਿਨੀ ਗੁਪਤਾ ਨੇ ਡਾਇਰੈਕਟਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਵਲੋਂ ਅਹੁਦਾ ਸੰਭਾਲੇ ਜਾਣ ਮੌਕੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਉਚੇਚੇ ਤੌਰ ‘ਤੇ ਸ਼ਾਮਿਲ ਹੋਏ ਅਤੇ ਉਨ੍ਹਾਂ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਮੌਕੇ ਉਮੀਦ ਪ੍ਰਗਟਾਈ ਕਿ ਡਾ. ਸ਼ਾਲਿਨੀ ਦੀ ਅਗਵਾਈ ਹੇਠ ਇਹ ਕੇਂਦਰ ਨਵੀਆਂ ਬੁਲੰਦੀਆਂ ਛੂਹੇਗਾ। ਉਨ੍ਹਾਂ ਇਸ ਕੇਂਦਰ ਨੂੰ ਹੋਰ ਬਿਹਤਰ ਬਣਾਉਣ ਅਤੇ ਇਸ ਦੇ ਘੇਰੇ ਨੂੰ ਵਿਸ਼ਾਲ ਕੀਤੇ ਜਾਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿਵਾਇਆ। ਇਸ ਮੌਕੇ ਰਜਿਸਟਰਾਰ ਡਾ. ਅਜੀਤਾ ਵੀ ਮੌਜੂਦ ਸਨ।
ਪਿਛਲੀ ਖ਼ਬਰ ਪੰਥ ਰਤਨ ਜਥੇਦਾਰ ਟੌਹੜਾ ਇੰਸਟੀਚਿਊਟ ਆਫ਼ ਸਿੱਖਇਜ਼ਮ ਵਿਖੇ ਵਿਸ਼ੇਸ਼ ਲੈਕਚਰ ਕਰਵਾਇਆ ਅਗਲੀ ਖ਼ਬਰ ਸਮਾਣਾ ਮੰਡੀ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾ ਕੇ ਸਟੀਲ ਕਵਰ ਸ਼ੈਡ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।