16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

2027 ਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਵਾਸੀ ਬਣਾਉਣਗੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਅਦ ਦੀ ਸਰਕਾਰ-ਗੁਰਤੇਜ ਸਿੰਘ ਕੌਲ

ਨਾਭਾ, 15 ਨਵੰਬਰ (ਜਗਨਾਰ ਸਿੰਘ ਦੁਲੱਦੀ)-2027 ਦੀਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ’ਤੇ ਭਰੋਸਾ ਪ੍ਰਗਟਾਉਂਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੈਂਬਰ ਜਨਰਲ ਕੌਂਸਲ ਗੁਰਤੇਜ ਸਿੰਘ ਕੌਲ ਨੇ ‘ਅਜੀਤ’ ਪ੍ਰਤਿਨਿਧ ਨਾਲ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 16-11-2026
ਨਾਭਾ, 15 ਨਵੰਬਰ (ਜਗਨਾਰ ਸਿੰਘ ਦੁਲੱਦੀ)-2027 ਦੀਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ’ਤੇ ਭਰੋਸਾ ਪ੍ਰਗਟਾਉਂਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੈਂਬਰ ਜਨਰਲ ਕੌਂਸਲ ਗੁਰਤੇਜ ਸਿੰਘ ਕੌਲ ਨੇ ‘ਅਜੀਤ’ ਪ੍ਰਤਿਨਿਧ ਨਾਲ ਗੱਲਬਾਤ ਕਰਦਿਆਂ ਕੀਤਾ।ਗੁਰਤੇਜ ਸਿੰਘ ਕੌਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਇਕੋ-ਇਕ ਅਜਿਹੀ ਖੇਤਰੀ ਪਾਰਟੀ ਹੈ, ਜਿਸ ਨੇ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਤੇ ਵਪਾਰੀਆਂ ਦੇ ਭਲੇ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਸੂਬੇ ਦਾ ਜੋ ਸਰਬਪੱਖੀ ਵਿਕਾਸ ਹੋਇਆ ਸੀ, ਉਸ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ।ਉਨ੍ਹਾਂ ਮੌਜੂਦਾ ਹਾਲਾਤਾਂ ’ਤੇ ਚਰਚਾ ਕਰਦਿਆਂ ਕਿਹਾ ਕਿ ਸੂਬੇ ਦੇ ਵੋਟਰ ਹੁਣ ਰਵਾਇਤੀ ਅਤੇ ਆਪਣੀ ਖੇਤਰੀ ਪਾਰਟੀ ਦੀ ਅਹਿਮੀਅਤ ਨੂੰ ਸਮਝ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹਲਕਾ ਨਾਭਾ ਸਮੇਤ ਪੂਰੇ ਪੰਜਾਬ ਵਿਚ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਆਉਣ ਵਾਲੀਆਂ ਵਿਧਾਨ ਚੋਣਾਂ ਵਿਚ ਪਾਰਟੀ ਸ਼ਾਨਦਾਰ ਜਿੱਤ ਦਰਜ ਕਰਕੇ ਸੱਤਾ ਵਿਚ ਵਾਪਸੀ ਕਰੇਗੀ।
ਪਿਛਲੀ ਖ਼ਬਰ ਭਾਜਪਾ ਲਿਆਓ, ਨਸ਼ਾ ਭਜਾਓ ਅਤੇ ਪੰਜਾਬ ਬਚਾਓ ਰੈਲੀ 22 ਨਵੰਬਰ ਨੂੰ ਨਾਭਾ ’ਚ-ਰਾਜੇਸ਼ ਬਾਂਸਲ ਬੱਬੂ ਅਗਲੀ ਖ਼ਬਰ ਹਰਮੀਤ ਸਿੰਘ ਪਠਾਣਮਾਜਰਾ ਵਲੋਂ ਅਰਸ਼ਪ੍ਰੀਤ ਕੌਰ ਦੀ ਹੌਸਲਾ ਅਫ਼ਜ਼ਾਈ ਕਰ ਕੇ ਵਧਾਈ ਦਿੱਤੀ ਕਿਹਾ, ਧੀਆਂ ਦੀਆਂ ਪ੍ਰਾਪਤੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।