17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸ਼ੋ੍ਮਣੀ ਅਕਾਲੀ ਦਲ (ਬ) ਤੇ ਭਾਜਪਾ ਦਾ ਗੱਠਜੋੜ ਸਮੇਂ ਦੀ ਲੋੜ : ਗੁਰਦੀਪ ਸਿੰਘ ਵੜੈਚ

ਪਟਿਆਲਾ, 16 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸ਼ੋ੍ਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਗੁਰਦੀਪ ਸਿੰਘ ਵੜੈਚ ਨੇ ਦੱਸਿਆ ਕਿ ਅਕਾਲੀ ਦਲ (ਬ) ਤੇ ਭਾਜਪਾ ਦਾ ਗੱਠਜੋੜ ਸਮੇਂ ਦੀ ਮੰਗ ਹੈ। ਅਕਾਲੀ ਦਲ ਖੇਤਰੀ ਪਾਰਟੀ ਹੈ ਜਦਕਿ ਭਾਜਪਾ ਰਾਸ਼ਟਰੀ ਪਾਰਟੀ ਹੈ ਤੇ ਇਨ੍ਹਾਂ ਦੋਵਾਂ ਦੇ ਤਾਲਮੇਲ ਨਾਲ ਹੀ ਪੰਜਾਬ ਦਾ ਵਿਕਾਸ ਹੋ ਸਕਦਾ ਹੈ।

ਅਜੀਤ ਡੈਸਕ 17-11-2026
ਪਟਿਆਲਾ, 16 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸ਼ੋ੍ਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਗੁਰਦੀਪ ਸਿੰਘ ਵੜੈਚ ਨੇ ਦੱਸਿਆ ਕਿ ਅਕਾਲੀ ਦਲ (ਬ) ਤੇ ਭਾਜਪਾ ਦਾ ਗੱਠਜੋੜ ਸਮੇਂ ਦੀ ਮੰਗ ਹੈ। ਅਕਾਲੀ ਦਲ ਖੇਤਰੀ ਪਾਰਟੀ ਹੈ ਜਦਕਿ ਭਾਜਪਾ ਰਾਸ਼ਟਰੀ ਪਾਰਟੀ ਹੈ ਤੇ ਇਨ੍ਹਾਂ ਦੋਵਾਂ ਦੇ ਤਾਲਮੇਲ ਨਾਲ ਹੀ ਪੰਜਾਬ ਦਾ ਵਿਕਾਸ ਹੋ ਸਕਦਾ ਹੈ। 2007 ਤੋਂ ਲੈ ਕੇ 17 ਤਕ ਅਕਾਲੀ-ਭਾਜਪਾ ਦੇ ਗੱਠਜੋੜ ਵਾਲੀ ਸਰਕਾਰ ਸੀ ਤੇ ਇਸ ਕਾਰਜਕਾਲ ਦੌਰਾਨ ਪੰਜਾਬ ਦਾ ਜਿੰਨਾ ਵਿਕਾਸ ਹੋਇਆ ਹੈ ਹੁਣ ਤਕ ਕਿਸੇ ਵੀ ਪਾਰਟੀ ਦੀ ਸਰਕਾਰ ਦੌਰਾਨ ਨਹੀਂ ਹੋਇਆ। ਉਸ ਤੋਂ ਬਾਅਦ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਅਕਾਲੀ-ਭਾਜਪਾ ਗੱਠਜੋੜ ਵਲੋਂ ਲਾਗੂ ਕੀਤੀਆਂ ਨੀਤੀਆਂ ਦਾ ਹੀ ਵਿਸਥਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕੀ ਹੁਣ ਆਪਮੁਹਾਰੇ ਅਕਾਲੀ ਦਲ ਨਾਲ ਜੁੜ ਰਹੇ ਹਨ ਤੇ 2027 ’ਚ ਅਕਾਲੀ ਦਲ ਤੇ ਭਾਜਪਾ ਦੀ ਪੂਰਨ ਬਹੁਮਤ ਨਾਲ ਸਰਕਾਰ ਬਣੇਗੀ। ਸ. ਵੜੈਚ ਨੇ ਦੱਸਿਆ ਕਿ ਲੋਕੀ ਹੁਣ ਕਾਂਗਰਸ ਤੇ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਦੇਖ ਕੇ ਮੁੜ ਤੋਂ ਸ਼ੋ੍ਮਣੀ ਅਕਾਲੀ ਦਲ (ਬ) ਤੇ ਭਾਜਪਾ ਦੀ ਸਰਕਾਰ ਨੂੰ ਯਾਦ ਕਰਨ ਲੱਗ ਪਏ ਹਨ। ਕਿਉਂਕਿ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਪੰਜਾਬ ਦੇ ਹਰ ਇਕ ਵਰਗ ਦਾ ਵਿਕਾਸ ਹੋਇਆ ਸੀ। ਇਸ ਦੌਰਾਨ ਹਰਦੀਪ ਸਿੰਘ, ਤਰਸੇਮ ਸਿੰਘ, ਹਰਜੋਤ ਸਿੰਘ, ਬਲਦੇਵ ਸਿੰਘ ਅਤੇ ਅਕਾਲੀ ਦਲ ਦੇ ਹੋਰ ਆਗੂ ਵੀ ਮੌਜੂਦ ਸੀ।
ਪਿਛਲੀ ਖ਼ਬਰ ਨਗਰ ਨਿਗਮ ਚੋਣਾਂ : ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਤੇ ਸਿਹਤ ਮੰਤਰੀ ਦਾ ਪੀ.ਏ. ਦੁਬਾਰਾ ਚੋਣ ਮੈਦਾਨ ’ਚ ‘ ਆਪ’ ਵਲੋ... ਅਗਲੀ ਖ਼ਬਰ ਬੀਬੀ ਲੂੰਬਾ ਨੂੰ ਟਿਕਟ ਮਿਲਣ ’ਤੇ ਹਲਕੇ ਦੇ ਸਾਰੇ ਵਰਗ ਦੇ ਲੋਕਾਂ ’ਚ ਖੁਸ਼ੀ ਦੀ ਲਹਿਰ ਵਿਧਾਇਕ ਬਣਨ ਮਗਰੋਂ ਬਿਨਾਂ ਕਿਸੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।