17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਟੈਗੋਰ ਇੰਟਰਨੈਸ਼ਨਲ ਸਕੂਲ ਦੀ ਕ੍ਰਿਕਟ ਟੀਮ ਨੇ ਜਿੱਤੀ ਚੈਂਪੀਅਨਸ਼ਿਪ ਕੱਪ ਦੀ ਟਰਾਫ਼ੀ

ਦੇਵੀਗੜ੍ਹ, 16 ਨਵੰਬਰ (ਰਾਜਿੰਦਰ ਸਿੰਘ ਮੌਜੀ)-ਟੈਗੋਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ, ਅਕਬਰਪੁਰ ਅਫ਼ਗਾਨਾ ਲਈ ਇਹ ਬੇਹੱਦ ਮਾਣ ਅਤੇ ਖ਼ੁਸ਼ੀ ਦਾ ਪਲ ਹੈ ਕਿ ਸਕੂਲ ਦੀ ਅੰਡਰ-17 ਲੜਕਿਆਂ ਦੀ ਕ੍ਰਿਕਟ ਟੀਮ ਨੇ ਪਹਿਲੇ ਕ੍ਰਿਕਟ ਚੈਂਪੀਅਨਸ਼ਿਪ ਕੱਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਅਤੇ ਜੇਤੂ ਟਰਾਫ਼ੀ ਆਪਣੇ ਨਾਮ ਕੀਤੀ। ਇਹ ਚੈਂਪੀਅਨਸ਼ਿਪ ਟੈਗੋਰ ਸਕੂਲ ਦੇ ਕ੍ਰਿਕਟ ਗਰਾਊਂਡ ਵਿਚ ਕਰਵਾਈ ਗਈ, ਜਿਸ ਵਿਚ ਛੇ ਟੀਮਾਂ ਨੇ ਭਾਗ ਲਿਆ।

ਅਜੀਤ ਡੈਸਕ 17-11-2026
ਦੇਵੀਗੜ੍ਹ, 16 ਨਵੰਬਰ (ਰਾਜਿੰਦਰ ਸਿੰਘ ਮੌਜੀ)-ਟੈਗੋਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ, ਅਕਬਰਪੁਰ ਅਫ਼ਗਾਨਾ ਲਈ ਇਹ ਬੇਹੱਦ ਮਾਣ ਅਤੇ ਖ਼ੁਸ਼ੀ ਦਾ ਪਲ ਹੈ ਕਿ ਸਕੂਲ ਦੀ ਅੰਡਰ-17 ਲੜਕਿਆਂ ਦੀ ਕ੍ਰਿਕਟ ਟੀਮ ਨੇ ਪਹਿਲੇ ਕ੍ਰਿਕਟ ਚੈਂਪੀਅਨਸ਼ਿਪ ਕੱਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਅਤੇ ਜੇਤੂ ਟਰਾਫ਼ੀ ਆਪਣੇ ਨਾਮ ਕੀਤੀ। ਇਹ ਚੈਂਪੀਅਨਸ਼ਿਪ ਟੈਗੋਰ ਸਕੂਲ ਦੇ ਕ੍ਰਿਕਟ ਗਰਾਊਂਡ ਵਿਚ ਕਰਵਾਈ ਗਈ, ਜਿਸ ਵਿਚ ਛੇ ਟੀਮਾਂ ਨੇ ਭਾਗ ਲਿਆ। ਸਖ਼ਤ ਮੁਕਾਬਲੇ ਦੌਰਾਨ ਟੈਗੋਰ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਆਪਣੀ ਮਿਹਨਤ, ਅਨੁਸ਼ਾਸਨ ਅਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਵਿਰੋਧੀ ਟੀਮ ਨੂੰ 60 ਦੌੜਾਂ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੌਰਵ ਗੁਲਾਟੀ, ਪ੍ਰੈਜ਼ੀਡੈਂਟ ਸਲੋਨੀ ਗੁਲਾਟੀ ਅਤੇ ਮੈਨੇਜਰ ਡਾ. ਸੁਸ਼ੀਲ ਮਿਸ਼ਰਾ ਨੇ ਜੇਤੂ ਟੀਮ ਅਤੇ ਕੋਚ ਪ੍ਰਦੀਪ ਵਰਮਾ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਟੀਮ ਭਾਵਨਾ, ਅਨੁਸ਼ਾਸਨ ਅਤੇ ਸੰਘਰਸ਼ ਕਰਨ ਦੀ ਭਾਵਨਾ ਪੈਦਾ ਕਰਦੀਆਂ ਹਨ। ਅਜਿਹੀਆਂ ਜਿੱਤਾਂ ਬੱਚਿਆਂ ਨੂੰ ਭਵਿੱਖ ਵਿਚ ਹੋਰ ਵੱਡੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਸਕੂਲ ਦੀ ਪ੍ਰਿੰਸੀਪਲ ਡਾ. ਮੀਨਾਕਸ਼ੀ ਸੂਦ ਨੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਇਹ ਜਿੱਤ ਵਿਦਿਆਰਥੀਆਂ ਦੀ ਲਗਨ, ਕੋਚ ਦੀ ਮਿਹਨਤ ਅਤੇ ਸਕੂਲ ਵਲੋਂ ਖੇਡਾਂ ਨੂੰ ਦਿੱਤੀ ਜਾਂਦੀ ਮਹੱਤਤਾ ਦਾ ਨਤੀਜਾ ਹੈ। ਉਨ੍ਹਾਂ ਨੇ ਟੀਮ ਨੂੰ ਭਵਿੱਖ ਵਿਚ ਵੀ ਇਸੇ ਜੋਸ਼ ਅਤੇ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਟੈਗੋਰ ਇੰਟਰਨੈਸ਼ਨਲ ਸਕੂਲ ਹਮੇਸ਼ਾ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿਚ ਵੀ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਵਚਨਬੱਧ ਹੈ। ਅੰਡਰ-17 ਕ੍ਰਿਕਟ ਟੀਮ ਦੀ ਇਹ ਸ਼ਾਨਦਾਰ ਜਿੱਤ ਸਕੂਲ ਦੇ ਖੇਡ ਇਤਿਹਾਸ ਵਿਚ ਇਕ ਹੋਰ ਮਾਣਮੱਤਾ ਅਧਿਆਇ ਜੋੜਦੀ ਹੈ।
ਪਿਛਲੀ ਖ਼ਬਰ ਸਨੌਰ ਦੇ ਵਾਰਡ ਨੰਬਰ 12 ’ਚ ‘ਸੰਧੂ ਮਿਸ਼ਨ 2027’ ਨੂੰ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਨਗਰ ਨਿਗਮ ਚੋਣਾਂ : ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਤੇ ਸਿਹਤ ਮੰਤਰੀ ਦਾ ਪੀ.ਏ. ਦੁਬਾਰਾ ਚੋਣ ਮੈਦਾਨ ’ਚ ‘ ਆਪ’ ਵਲੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।