17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਨਗਰ ਨਿਗਮ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਸਰਗਰਮੀਆਂ ਤੇਜ਼ ਕੀਤੀਆਂ : ਜਸਪਾਲ ਸਿੰਘ ਬਿੱਟੂ ਚੱਠਾ

ਪਟਿਆਲਾ, 13 ਨਵੰਬਰ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਪਟਿਆਲਾ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵਲੋਂ ਪਟਿਆਲਾ ਸ਼ਹਿਰ ਅਤੇ ਵਿਧਾਨ ਸਭਾ ਹਲਕਾ ਦਿਹਾਤੀ ਦੇ ਇਲਾਕਿਆਂ ਵਿਚ ਜਥੇਬੰਦਕ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਪਾਰਟੀ ਵਰਕਰਾਂ ਨੂੰ ਚੋਣਾਂ ਦੀਆਂ ਤਿਆਰੀਆਂ ਵਿਚ ਸਰਗਰਮੀ ਨਾਲ ਜੁਟਣ ਅਤੇ ਬੂਥ ਪੱਧਰ ’ਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।

ਅਜੀਤ ਡੈਸਕ 17-11-2026
ਪਟਿਆਲਾ, 13 ਨਵੰਬਰ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਪਟਿਆਲਾ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵਲੋਂ ਪਟਿਆਲਾ ਸ਼ਹਿਰ ਅਤੇ ਵਿਧਾਨ ਸਭਾ ਹਲਕਾ ਦਿਹਾਤੀ ਦੇ ਇਲਾਕਿਆਂ ਵਿਚ ਜਥੇਬੰਦਕ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਪਾਰਟੀ ਵਰਕਰਾਂ ਨੂੰ ਚੋਣਾਂ ਦੀਆਂ ਤਿਆਰੀਆਂ ਵਿਚ ਸਰਗਰਮੀ ਨਾਲ ਜੁਟਣ ਅਤੇ ਬੂਥ ਪੱਧਰ ’ਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਵਿਚ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਰਕਰਾਂ ਦੀ ਅਹਿਮ ਭੂਮਿਕਾ ਹੈ। ਹਰ ਵਾਰਡ ਵਿਚ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਘਰ-ਘਰ ਸੰਪਰਕ ਮੁਹਿੰਮ ਚਲਾਉਣੀ ਚਾਹੀਦੀ ਹੈ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕਰਨੀ ਚਾਹੀਦੀ ਹੈ। ਬਿੱਟੂ ਚੱਠਾ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਫ਼ਾਈ, ਪੀਣ ਵਾਲੇ ਪਾਣੀ, ਸੀਵਰੇਜ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸੰਬੰਧਿਤ ਮਸਲਿਆਂ ਨੂੰ ਚੋਣ ਮੁਹਿੰਮ ਦੌਰਾਨ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਨੂੰ ਵਾਰਡ ਪੱਧਰ ’ਤੇ ਜ਼ਿੰਮੇਵਾਰੀਆਂ ਸੌਂਪ ਕੇ ਚੋਣ ਸਰਗਰਮੀਆਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਦੀ ਲੋੜ ਹੈ।
ਪਿਛਲੀ ਖ਼ਬਰ ਸ੍ਰੀ ਸਨਾਤਨ ਧਰਮ ਟਰੱਸਟ ਵਲੋਂ 3 ਤੋਂ 9 ਦਸੰਬਰ ਤੱਕ ਨਵੀਂ ਅਨਾਜ ਮੰਡੀ ਵਿਖੇ ਕਰਵਾਇਆ ਜਾਵੇਗਾ ਵਿਸ਼ਾਲ ਧਾਰਮਿਕ ਸਮਾਗਮ ਅਗਲੀ ਖ਼ਬਰ ਕਾਂਗਰਸੀ ਆਗੂ ਨਛੱਤਰ ਸਿੰਘ ਅਰਾਈਂਮਾਜਰਾ ਨੇ ਹਲਕਾ ਸ਼ੁਤਰਾਣਾ ਦੀਆਂ 218 ਐਸ ਸੀ ਬੂਥ ਕਮੇਟੀਆਂ ਦੀਆਂ ਲਿਸਟਾਂ ਸੌਂਪਆਂ ਚੇਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।