17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ 26 ਨੂੰ ਮੋਗਾ ਵਿਖੇ ਹੋਵੇਗਾ ਇਤਿਹਾਸਕ ਇਕੱਠ : ਵਿਧਾਇਕ ਦੇਵ ਮਾਨ

ਨਾਭਾ, 16 ਨਵੰਬਰ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ 2026 ਨੂੰ ਮੋਗਾ ਵਿਖੇ ਹੋਣ ਜਾ ਰਹੀ ਇਤਿਹਾਸਕ ਮਹਾਂ ਰੈਲੀ ਦੀਆਂ ਤਿਆਰੀਆਂ ਸੰਬੰਧੀ ਨਾਭਾ ਹਲਕੇ ਦੇ ਪਾਰਟੀ ਸੰਗਠਨ ਦੀ ਇਕ ਵਿਸ਼ੇਸ਼ ਮੀਟਿੰਗ ਐਮ. ਐਲ.

ਅਜੀਤ ਡੈਸਕ 17-11-2026
ਨਾਭਾ, 16 ਨਵੰਬਰ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ 2026 ਨੂੰ ਮੋਗਾ ਵਿਖੇ ਹੋਣ ਜਾ ਰਹੀ ਇਤਿਹਾਸਕ ਮਹਾਂ ਰੈਲੀ ਦੀਆਂ ਤਿਆਰੀਆਂ ਸੰਬੰਧੀ ਨਾਭਾ ਹਲਕੇ ਦੇ ਪਾਰਟੀ ਸੰਗਠਨ ਦੀ ਇਕ ਵਿਸ਼ੇਸ਼ ਮੀਟਿੰਗ ਐਮ.ਐਲ.ਏ. ਦਫ਼ਤਰ ਨਾਭਾ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਅਤੇ ਆਮ ਆਦਮੀ ਪਾਰਟੀ ਦਿਹਾਤੀ ਪਟਿਆਲਾ ਦੇ ਪ੍ਰਧਾਨ ਹਰਪਾਲ ਸਿੰਘ ਵਿਰਕ ਨੇ ਕੀਤੀ। ਮੀਟਿੰਗ ਦੌਰਾਨ ਮੋਗਾ ਵਿਖੇ ਹੋਣ ਵਾਲੀ ਮਹਾਂ ਰੈਲੀ ਨੂੰ ਸਫ਼ਲ ਬਣਾਉਣ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਨਾਭਾ ਹਲਕੇ ਦੀ ਸਮੁੱਚੀ ਲੀਡਰਸ਼ਿਪ ਅਤੇ ਪਾਰਟੀ ਅਹੁਦੇਦਾਰਾਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਵੱਡੀ ਗਿਣਤੀ ਵਿਚ ਵਰਕਰਾਂ ਅਤੇ ਸਮਰਥਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਸਥਾਪਨਾ ਦਿਵਸ ਪਾਰਟੀ ਦੇ ਸੰਘਰਸ਼, ਲੋਕ ਸੇਵਾ ਅਤੇ ਆਮ ਲੋਕਾਂ ਦੀ ਰਾਜਨੀਤੀ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ 26 ਨਵੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਮਹਾਂ ਰੈਲੀ ਵਿਚ ਨਾਭਾ ਹਲਕੇ ਤੋਂ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਸਮਰਥਕ ਸ਼ਮੂਲੀਅਤ ਕਰਨਗੇ ਅਤੇ ਇਸ ਇਕੱਠ ਨੂੰ ਇਤਿਹਾਸਕ ਬਣਾਉਣ ਵਿਚ ਆਪਣਾ ਅਹਿਮ ਯੋਗਦਾਨ ਪਾਉਣਗੇ ਇਸ ਮੌਕੇ ਉਨਾਂ ਦੇ ਨਾਲ ਮਨਪ੍ਰੀਤ ਸਿੰਘ ਧਾਰੋਕੀ ਪ੍ਰਧਾਨ ਟਰੱਕ ਯੂਨੀਅਨ ਨਾਭਾ, ਧਰਮਿੰਦਰ ਸਿੰਘ ਸੁਖੇਵਾਲ ਸੀਨੀਅਰ ਆਗੂ, ਸੈਕੀ ਸਿੰਗਲਾ ਪ੍ਰਧਾਨ, ਸੋਨੂੰ ਸੂਦ ਕੋਸਲਰ, ਅਮਨਦੀਪ ਸਿੰਘ ਸਰਪੰਚ ਕੋਟ ਕਲਾਂ, ਮੋਹਨ ਲਾਲ ਕਾਲਾ ਭਾਦਸੋਂ, ਦੀਪਕ ਨਾਗਪਾਲ, ਸੁਖਦੀਪ ਸਿੰਘ ਖਹਿਰਾ, ਭੁਪਿੰਦਰ ਸਿੰਘ ਕੱਲਰਮਾਜਰੀ ਵਾਇਸ ਚੇਅਰਮੈਨ ਬਲਾਕ ਸੰਮਤੀ, ਸਿਮਰਨਜੀਤ ਸਿੰਘ ਅੜਕ ਚੋਹਾਨ, ਕਪਿਲ ਮਾਨ, ਭਵੇਸ਼ ਬਾਂਸਲ ਭਾਸੀ, ਗੁਰਚਰਨ ਸਿੰਘ ਲੁਹਾਰਾ ਮਾਜਰਾ, ਦਲਵੀਰ ਸਿੰਘ ਗੁਜਰਹੇੜੀ , ਹਰਪ੍ਰੀਤ ਕੌਰ ਹਸਨਪੁਰ, ਬਲਾਕ ਪ੍ਰਧਾਨ ਸੰਦੀਪ ਸ਼ਰਮਾ, ਰਣਧੀਰ ਸਿੰਘ ਮਟਰੋੜਾ, ਜਸਵੀਰ ਸਿੰਘ ਵਜੀਦਪੁਰ, ਤਲਵਿੰਦਰ ਸਿੰਘ ਬਿੱਲਾ ਖੋਖ ਅਤੇ ਵੱਡੀ ਗਿਣਤੀ ਵਿਚ ਅਹੁਦੇਦਾਰਾਂ ਮੌਜੂਦ ਸਨ।
ਪਿਛਲੀ ਖ਼ਬਰ ਮਹੰਤ ਪ੍ਰਤਾਪ ਦਾਸ ਦੀ ਅਗਵਾਈ ’ਚ 25ਵਾਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਪ 20 ਨੂੰ : ਯਾਦਵਿੰਦਰ ਸਿੰਘ ਯਾਦੂ ਅਗਲੀ ਖ਼ਬਰ ਸ੍ਰੀ ਸਨਾਤਨ ਧਰਮ ਟਰੱਸਟ ਵਲੋਂ 3 ਤੋਂ 9 ਦਸੰਬਰ ਤੱਕ ਨਵੀਂ ਅਨਾਜ ਮੰਡੀ ਵਿਖੇ ਕਰਵਾਇਆ ਜਾਵੇਗਾ ਵਿਸ਼ਾਲ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।