ਪਸ਼ੂ ਪਾਲਣ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 26 ਨੂੰ ਲਗਾਇਆ ਜਾਵੇਗਾ ਰੋਸ ਧਰਨਾ
ਨਾਭਾ, 16 ਨਵੰਬਰ (ਵਰਿੰਦਰ ਵਰਮਾ)-ਪਸ਼ੂ ਪਾਲਣ ਮੁਲਾਜ਼ਮ ਯੂਨੀਅਨ ਦੀ ਅਹਿਮ ਮੀਟਿੰਗ ਪ੍ਰਧਾਨ ਚਮਕੌਰ ਸਿੰਘ ਧਾਰੋਂਕੀ ਅਤੇ ਜਰਨਲ ਸਕੱਤਰ ਸੁਭਾਸ਼ ਨਿਸ਼ਾਦ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਚਮਕੌਰ ਸਿੰਘ ਧਾਰੋਂਕੀ ਤੇ ਜਰਨਲ ਸਕੱਤਰ ਸੁਭਾਸ਼ ਨਿਸ਼ਾਦ ਨੇ ਕਿਹਾ ਕਿ ਅਸੀਂ ਪਸ਼ੂ ਪਾਲਣ ਵਿਭਾਗ ਸੀਮਨ ਬੈਂਕ ਨਾਭਾ ਵਿਚ 25/30 ਸਾਲਾ ਤੋਂ ਲਗਾਤਾਰ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰਦੇ ਆ ਰਹੇ ਹਾਂ ਪਰ ਸਾਨੂੰ ਅਜੇ ਤੱਕ ਪੱਕਾ ਨਹੀਂ ਕੀਤਾ ਗਿਆ।
ਅਜੀਤ ਡੈਸਕ
17-11-2026