18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪਿੰਡ ਪਹਾੜਪੁਰ ਵਿਖੇ 36ਵਾਂ ਕਬੱਡੀ ਕੱਪ ਕਰਵਾਇਆ

ਸਮਾਣਾ, 17 ਨਵੰਬਰ (ਸਾਹਿਬ ਸਿੰਘ)-ਹਲਕਾ ਸਮਾਣਾ ਦੇ ਪਿੰਡ ਪਹਾੜਪੁਰ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਐਨ. ਵਾਈ.

ਅਜੀਤ ਡੈਸਕ 18-11-2026
ਸਮਾਣਾ, 17 ਨਵੰਬਰ (ਸਾਹਿਬ ਸਿੰਘ)-ਹਲਕਾ ਸਮਾਣਾ ਦੇ ਪਿੰਡ ਪਹਾੜਪੁਰ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਐਨ.ਵਾਈ.ਕੇ.) ਅਤੇ ਸਮੂਹ ਨਗਰ ਗ੍ਰਾਮ ਪੰਚਾਇਤ ਵਲੋਂ 36ਵਾਂ ਕਬੱਡੀ ਕੱਪ ਕਰਵਾਇਆ ਗਿਆ। ਇਸ ਖੇਡ ਸਮਾਗਮ ਵਿਚ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਨੇ ਵੱਖ-ਵੱਖ ਟੀਮਾਂ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਖੇਡਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਨਾਲ ਜਿੱਥੇ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਬਣੀ ਰਹਿੰਦੀ ਹੈ, ਉੱਥੇ ਹੀ ਨੌਜਵਾਨਾਂ ਵਿਚ ਅਨੁਸ਼ਾਸਨ, ਮਿਹਨਤ, ਆਪਸੀ ਸਹਿਯੋਗ ਅਤੇ ਟੀਮ ਭਾਵਨਾ ਵਰਗੇ ਗੁਣ ਵੀ ਪੈਦਾ ਹੁੰਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਆਪਣੀ ਊਰਜਾ ਉਸਾਰੂ ਕੰਮਾਂ ਅਤੇ ਖੇਡਾਂ ਵਿਚ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਖੇਡ ਮੇਲੇ ਪੇਂਡੂ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਵਿਚ ਅਹਿਮ ਯੋਗਦਾਨ ਪਾਉਂਦੇ ਹਨ। ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨੇ ਕਬੱਡੀ ਕੱਪ ਦੀ ਸਫ਼ਲਤਾ ਲਈ ਸਪੋਰਟਸ ਕਲੱਬ ਦੇ ਸਮੂਹ ਅਹੁਦੇਦਾਰਾਂ, ਗ੍ਰਾਮ ਪੰਚਾਇਤ, ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਏਡਿਡ ਕਾਲਜ ਅਧਿਆਪਕਾਂ ਵਲੋਂ ਜ਼ਿਲ੍ਹਾ ਪੱਧਰੀ ਰੋਸ ਧਰਨਾ, ਮੰਗਾਂ ਲਈ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਬੱਬੂ ਬਾਂਸਲ ਦੀ ਅਗਵਾਈ ਹੇਠ ਭਾਜਪਾ ਅਹੁਦੇਦਾਰਾਂ ਨੇ ਸ੍ਰੀ ਨਿਵਾਸਲੂ ਸੰਗਠਨ ਮੰਤਰੀ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।