17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਖੇਡਾਂ ਵਤਨ ਪੰਜਾਬ ਦੀਆਂ : ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਤੇ ਵਾਲੀਬਾਲ ਸਮੈਸ਼ਿੰਗ ਖੇਡਾਂ ਦਾ ਆਗਾਜ਼

ਪਟਿਆਲਾ, 17 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜ਼ਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ਖੇਡਾਂ ਦਾ ਆਗਾਜ਼ ਹੋ ਗਿਆ ਹੈ। ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਏ ਗਏ ਉਦਘਾਟਨੀ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ ਨੇ ਖੇਡਾਂ ਦਾ ਰਸਮੀ ਉਦਘਾਟਨ ਕੀਤਾ।

ਅਜੀਤ ਡੈਸਕ 18-11-2026
ਪਟਿਆਲਾ, 17 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜ਼ਿਲ੍ਹਾ ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ਖੇਡਾਂ ਦਾ ਆਗਾਜ਼ ਹੋ ਗਿਆ ਹੈ। ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਏ ਗਏ ਉਦਘਾਟਨੀ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ ਨੇ ਖੇਡਾਂ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਖੇਡ ਵਿਭਾਗ ਪੰਜਾਬ ਦੇ ਸਾਬਕਾ ਡਿਪਟੀ ਡਾਇਰੈਕਟਰ ਜਸਵੀਰਪਾਲ ਕੌਰ ਬਰਾੜ ਵੀ ਮੌਜੂਦ ਸਨ। ਇਸ ਮੌਕੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ, ਸਰੀਰਕ ਤੰਦਰੁਸਤੀ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਵਿਚ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਵਾਲੀਬਾਲ ਸਮੈਸ਼ਿੰਗ ਗੇਮ ਦੇ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿਚ ਫਾਜ਼ਿਲਕਾ ਦੀ ਟੀਮ ਨੇ ਮੋਗਾ ਨੂੰ 2-0 ਨਾਲ ਹਰਾਇਆ। ਇਸੇ ਤਰ੍ਹਾਂ ਐਸ.ਬੀ.ਐਸ. ਨਗਰ ਦੀ ਟੀਮ ਨੇ ਤਰਨਤਾਰਨ ਨੂੰ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਟੀਮ ਨੇ ਫਿਰੋਜ਼ਪੁਰ ਨੂੰ 2-0 ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਅੰਡਰ-14 ਲੜਕਿਆਂ ਦੇ ਮੁਕਾਬਲਿਆਂ ਵਿਚ ਮੋਹਾਲੀ ਦੀ ਟੀਮ ਨੇ ਫਰੀਦਕੋਟ ਨੂੰ, ਅੰਮ੍ਰਿਤਸਰ ਦੀ ਟੀਮ ਨੇ ਮਲੇਰਕੋਟਲਾ ਨੂੰ, ਪਠਾਨਕੋਟ ਦੀ ਟੀਮ ਨੇ ਮੋਗਾ ਨੂੰ ਅਤੇ ਬਠਿੰਡਾ ਦੀ ਟੀਮ ਨੇ ਜਲੰਧਰ ਨੂੰ ਹਰਾ ਕੇ ਜਿੱਤ ਹਾਸਲ ਕੀਤੀ। ਇਸ ਮੌਕੇ ਖਿਡਾਰੀਆਂ, ਕੋਚਾਂ ਅਤੇ ਖੇਡ ਵਿਭਾਗ ਦੇ ਅਧਿਕਾਰੀਆਂ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਹੀ ਪੰਜਾਬੀਆਂ ਦੀ ਮਾਂ ਪਾਰਟੀ ਹੈ-ਬਿੱਲੂ, ਖੋਖ ਕਿਹਾ, ਪੰਜਾਬ ਵਾਸੀ ਸ਼੍ਰੋਅਦ ਦੀ ਸਰਕਾਰ ਬਣਾਉ... ਅਗਲੀ ਖ਼ਬਰ ਹਜ਼ਰਤ ਬੀਬੀ ਫਾਤਿਮਾ ਦੀ ਦਰਗਾਹ ’ਤੇ ਸਾਲਾਨਾ ਭੰਡਾਰਾ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।