19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਅਕਾਲੀ ਦਲ ਵਾਰਿਸ ਪੰਜਾਬ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸੁਖਵੀਰ ਸਿੰਘ ਬਲਬੇੜਾ ਦਾ ਪੰਜੇਟਾ ਵਿਖੇ ਸਨਮਾਨ ਕਿਹਾ-ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਦੀ ਲਾਮਬੰਦੀ ਮੁੱਖ ਤਰਜੀਹ ਹੋਵੇਗੀ

ਭੁੱਨਰਹੇੜੀ, 18 ਨਵੰਬਰ (ਧਨਵੰਤ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਟਿਆਲਾ ਦਿਹਾਤੀ ਜ਼ਿਲ੍ਹੇ ਦੇ ਨਵ-ਨਿਯੁਕਤ ਪ੍ਰਧਾਨ ਸੁਖਵੀਰ ਸਿੰਘ ਬਲਬੇੜਾ ਦਾ ਪਿੰਡ ਪੰਜੇਟਾ ਵਿਖੇ ਪਹੁੰਚਣ ’ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਵਜੋਂ ਮਿਲੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਵੱਡੀ ਗਿਣਤੀ ਵਿਚ ਲਾਮਬੰਦ ਕੀਤਾ ਜਾਵੇਗਾ।

ਅਜੀਤ ਡੈਸਕ 19-11-2026
ਭੁੱਨਰਹੇੜੀ, 18 ਨਵੰਬਰ (ਧਨਵੰਤ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਟਿਆਲਾ ਦਿਹਾਤੀ ਜ਼ਿਲ੍ਹੇ ਦੇ ਨਵ-ਨਿਯੁਕਤ ਪ੍ਰਧਾਨ ਸੁਖਵੀਰ ਸਿੰਘ ਬਲਬੇੜਾ ਦਾ ਪਿੰਡ ਪੰਜੇਟਾ ਵਿਖੇ ਪਹੁੰਚਣ ’ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਵਜੋਂ ਮਿਲੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਵੱਡੀ ਗਿਣਤੀ ਵਿਚ ਲਾਮਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਜ਼ਿੰਮੇਵਾਰੀ ਹੋਰ ਵੀ ਅਹਿਮ ਬਣ ਜਾਂਦੀ ਹੈ। ਸੁਖਵੀਰ ਸਿੰਘ ਬਲਬੇੜਾ ਨੇ ਕਿਹਾ ਕਿ ਲੋਕ ਲਹਿਰਾਂ ਨੂੰ ਜਬਰ ਜਾਂ ਤਾਕਤ ਦੇ ਜ਼ੋਰ ਨਾਲ ਦਬਾਇਆ ਨਹੀਂ ਜਾ ਸਕਦਾ। ਪੰਜਾਬੀਆਂ ਦੀ ਖ਼ਾਸੀਅਤ ਹੈ, ਕਿ ਉਹ ਆਪਣੇ ਹੱਕਾਂ ਅਤੇ ਸਿਧਾਂਤਾਂ ਲਈ ਡਟ ਕੇ ਖੜ੍ਹਦੇ ਹਨ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਭਾਵੇਂ ਪੰਜਾਬ ਤੋਂ ਦੂਰ ਰੱਖਿਆ ਗਿਆ ਹੈ, ਪਰ ਉਨ੍ਹਾਂ ਨੂੰ ਪੰਜਾਬੀਆਂ ਦੇ ਦਿਲਾਂ ਵਿੱਚੋਂ ਨਹੀਂ ਕੱਢਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਥਕ ਲਹਿਰ ਨੂੰ ਮਜ਼ਬੂਤ ਕਰਨਾ, ਨਸ਼ਿਆਂ ਅਤੇ ਬੇਰੁਜ਼ਗਾਰੀ ਵਰਗੀਆਂ ਸਮੱਸਿਆਵਾਂ ਵਿਰੁੱਧ ਆਵਾਜ਼ ਬੁਲੰਦ ਕਰਨਾ ਹੈ। ਸੁਖਵੀਰ ਸਿਘ ਨੇ ਕਿਹਾ ਕਿ ਪੰਜਾਬ ਨੂੰ ਸਹੀ ਦਿਸ਼ਾ ਵੱਲ ਲਿਜਾਣਾ ਜਥੇਬੰਦੀ ਦੇ ਮੁੱਖ ਏਜੰਡੇ ਵਿੱਚ ਸ਼ਾਮਲ ਹੈ। ਇਸ ਮੌਕੇ ਪੰਜਾਬ ਦੀ ਮੁੱਖ ਬੁਲਾਰਾ ਪ੍ਰੋ. ਸਤਨਾਮ ਕੌਰ, ਚੇਅਰਮੈਨ ਪਰਮਜੀਤ ਸਿੰਘ ਮਹਿਮੂਦਪੁਰ, ਮੱਖਣ ਸਿੰਘ ਪੰਜੇਟਾ, ਗੁਰਨਾਮ ਸਿੰਘ ਪੰਜੇਟਾ, ਨਿਰਮਲ ਸਿੰਘ ਬਲਬੇੜਾ ਅਤੇ ਗੁਰਦੀਪ ਸਿੰਘ ਮਰਦਾਪੁਰ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਨਿਊ ਰਾਜਪੁਰਾ ਵੈਲਫੇਅਰ ਐਸੋਸੀਏਸ਼ਨ ਵੱਲੋਂ 4 ਲੋੜਵੰਦ ਲੜਕੀਆਂ ਦਾ ਵਿਆਹ ਅਗਲੀ ਖ਼ਬਰ ਪੀ.ਆਰ.ਟੀ.ਸੀ. ਤੇ ਯੋਜਨਾ ਬੋਰਡ ਦੇ ਚੇਅਰਮੈਨ ਨੂੰ ‘ਆਪ’ ਨੇ ਉਤਾਰਿਆ ਚੋਣ ਮੈਦਾਨ ’ਚ ਆਮ ਆਦਮੀ ਪਾਰਟੀ ਨੇ ਨਿਗਮ ਚੋਣਾਂ ਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।