ਹਡਾਣਾ ਵਲੋਂ ਪਿੰਡ ਦੌਣ ਕਲਾਂ, ਬੱਲਾਂ ਅਤੇ ਗਨੌਰ ਵਿਖੇ ਤੀਰਥ ਯਾਤਰਾ ਤੋਂ ਪਰਤੇ ਬਜ਼ੁਰਗਾਂ ਨਾਲ ਵਿਸ਼ੇਸ਼ ਮੁਲਾਕਾਤ
ਹਰ ਵਰਗ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਮਾਨ ਸਰਕਾਰ-ਰਣਜੋਧ ਸਿੰਘ ਹਡਾਣਾ
ਸਨੌਰ, 18 ਨਵੰਬਰ (ਸੋਖਲ)-ਪੰਜਾਬ ਸਰਕਾਰ ਦੀ ਲੋਕ-ਭਲਾਈ ਸਕੀਮ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਅਧੀਨ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਵਾਪਸ ਆਏ ਸ਼ਰਧਾਲੂਆਂ ਨਾਲ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਦਾ ਆਸ਼ੀਰਵਾਦ ਲੈਣ ਲਈ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਹਲਕਾ ਸਨੌਰ ਦੇ ਪਿੰਡ ਦੌਣ ਕਲਾਂ, ਬੱਲਾਂ ਅਤੇ ਗਨੌਰ ਦਾ ਵਿਸ਼ੇਸ਼ ਦੌਰਾ ਕੀਤਾ। ਇਨ੍ਹਾਂ ਪਿੰਡਾਂ ਵਿਚ ਪਹੁੰਚ ਕੇ ਉਨ੍ਹਾਂ ਨੇ ਯਾਤਰਾ ਤੋਂ ਪਰਤੇ ਬਜ਼ੁਰਗਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ।
ਸਨੌਰ, 18 ਨਵੰਬਰ (ਸੋਖਲ)-ਪੰਜਾਬ ਸਰਕਾਰ ਦੀ ਲੋਕ-ਭਲਾਈ ਸਕੀਮ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਅਧੀਨ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਵਾਪਸ ਆਏ ਸ਼ਰਧਾਲੂਆਂ ਨਾਲ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਦਾ ਆਸ਼ੀਰਵਾਦ ਲੈਣ ਲਈ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਹਲਕਾ ਸਨੌਰ ਦੇ ਪਿੰਡ ਦੌਣ ਕਲਾਂ, ਬੱਲਾਂ ਅਤੇ ਗਨੌਰ ਦਾ ਵਿਸ਼ੇਸ਼ ਦੌਰਾ ਕੀਤਾ। ਇਨ੍ਹਾਂ ਪਿੰਡਾਂ ਵਿਚ ਪਹੁੰਚ ਕੇ ਉਨ੍ਹਾਂ ਨੇ ਯਾਤਰਾ ਤੋਂ ਪਰਤੇ ਬਜ਼ੁਰਗਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਮੁਲਾਕਾਤ ਦੌਰਾਨ ਬਜ਼ੁਰਗਾਂ ਨੇ ਬੜੀ ਖ਼ੁਸ਼ੀ ਅਤੇ ਉਤਸ਼ਾਹ ਨਾਲ ਆਪਣੇ ਧਾਰਮਿਕ ਸਫ਼ਰ ਦੇ ਯਾਦਗਾਰੀ ਅਨੁਭਵ ਸਰਦਾਰ ਹਡਾਣਾ ਨਾਲ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੂਰੀ ਯਾਤਰਾ ਦੌਰਾਨ ਸਫ਼ਰ, ਰਹਿਣ-ਸਹਿਣ, ਲੰਗਰ ਅਤੇ ਡਾਕਟਰੀ ਸਹੂਲਤਾਂ ਦੇ ਬਹੁਤ ਹੀ ਬੇਮਿਸਾਲ ਅਤੇ ਸੁਚੱਜੇ ਇੰਤਜ਼ਾਮ ਕੀਤੇ ਗਏ ਸਨ। ਬਜ਼ੁਰਗਾਂ ਨੇ ਇਸ ਸ਼ਲਾਘਾਯੋਗ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਿਆਂ ਢੇਰ ਸਾਰੀਆਂ ਅਸੀਸਾਂ ਦਿੱਤੀਆਂ। ਇਸ ਮੌਕੇ ਇਕੱਤਰ ਸੰਗਤ ਨੂੰ ਸੰਬੋਧਨ ਕਰਦਿਆਂ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਬਜ਼ੁਰਗਾਂ ਦੇ ਚਿਹਰਿਆਂ ਦੀ ਰੌਣਕ ਅਤੇ ਉਨ੍ਹਾਂ ਦੀਆਂ ਅਸੀਸਾਂ ਹੀ ਸਾਡੀ ਸਭ ਤੋਂ ਵੱਡੀ ਪੂੰਜੀ ਹਨ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਸਾਡਾ ਮਕਸਦ ਹੈ ਕਿ ਹਰ ਲੋੜਵੰਦ ਤੇ ਯੋਗ ਬਜ਼ੁਰਗ ਬਿਨਾਂ ਕਿਸੇ ਖ਼ਰਚੇ ਤੋਂ ਆਪਣੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕੇ। ਇਸ ਮੌਕੇ ਪ੍ਰਿੰਸੀਪਲ ਕਰਮ ਸਿੰਘ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਰਾਮਇੰਦਰ ਸਿੰਘ ਜਮਨਾ, ਸਰਪੰਚ ਬੱਲਾਂ ਮਾਨ ਸਿੰਘ, ਮੈਂਬਰ ਬਲਾਕ ਸੰਮਤੀ ਗੁਰਮੀਤ, ਲੰਬੜਦਾਰ ਜਸਵੰਤ ਸਿੰਘ, ਲੰਬੜਦਾਰ ਜਸਮੇਰ ਸਿੰਘ, ਮੈਂਬਰ ਪ੍ਰਦੀਪ ਸਿੰਘ, ਮੈਂਬਰ ਸੁਖਵਿੰਦਰ ਸਿੰਘ, ਸੈਕਟਰੀ ਕਾਲਾ ਸਿੰਘ, ਸੋਮਨਾਥ, ਰਛਪਾਲ ਦੌਣ ਕਲਾਂ, ਜਰਨੈਲ ਦੌਣ ਕਲਾਂ, ਹੋਰ ਪੰਚਾਇਤ ਮੈਂਬਰ, ਪਾਰਟੀ ਦੇ ਸੀਨੀਅਰ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।