18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਬੰਗੜ ਦੇ ਘਰ ਪਹੁੰਚੇ ਹਰਪਾਲ ਸਿੰਘ ਚੀਮਾ ਤੇ ਡਾ. ਬਲਬੀਰ ਸਿੰਘ

ਪਟਿਆਲਾ, 18 ਨਵੰਬਰ (ਮਨਦੀਪ ਸਿੰਘ ਖਰੌੜ)-ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਤੇ ਜ਼ੋਨ ਇੰਚਾਰਜ ਮਾਲਵਾ ਈਸਟ ਅਮਰੀਕ ਸਿੰਘ ਬੰਗੜ ਦੇ ਗ੍ਰਹਿ ਵਿਖੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਕਰਵਾਏ ਗਏ ਸ੍ਰੀ ਆਖੰਡ ਪਾਠ ਸਾਹਿਬ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਪਰਿਵਾਰ ਨਾਲ ਖ਼ੁਸ਼ੀ ਸਾਂਝੀ ਕਰਨ ਲਈ ਪਹੁੰਚੇ।

ਅਜੀਤ ਡੈਸਕ 19-11-2026
ਪਟਿਆਲਾ, 18 ਨਵੰਬਰ (ਮਨਦੀਪ ਸਿੰਘ ਖਰੌੜ)-ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਤੇ ਜ਼ੋਨ ਇੰਚਾਰਜ ਮਾਲਵਾ ਈਸਟ ਅਮਰੀਕ ਸਿੰਘ ਬੰਗੜ ਦੇ ਗ੍ਰਹਿ ਵਿਖੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਕਰਵਾਏ ਗਏ ਸ੍ਰੀ ਆਖੰਡ ਪਾਠ ਸਾਹਿਬ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਪਰਿਵਾਰ ਨਾਲ ਖ਼ੁਸ਼ੀ ਸਾਂਝੀ ਕਰਨ ਲਈ ਪਹੁੰਚੇ। ਇਸ ਸੰਬੰਧੀ ਸ. ਬੰਗੜ ਨੇ ਦਸਿਆ ਕਿ ਉਨ੍ਹਾਂ ਦੇ ਘਰ ਵਿਖੇ ਗੁਰੂ ਜੀ ਦੇ ਸ਼ੁਕਰਾਨੇ ਵਜੋਂ ਮਹਾਰਾਜ ਜੀ ਦੇ ਪਾਠ ਕਰਵਾਏ ਗਏ। ਉਨ੍ਹਾਂ ਕਿਹਾ ਕਿ ਇਹ ਇਕ ਪਰਿਵਾਰਕ ਪੋ੍ਗਰਾਮ ਸੀ ਨਾ ਕਿ ਰਾਜਨੀਤਕ। ਉਨ੍ਹਾਂ ਕਿਹਾ ਕਿ ਸ. ਬੰਗੜ ਨਾਲ ਜੁੜੇ ਪੰਜਾਬ ਭਰ ਤੋਂ ਵੱਡੀ ਗਿਣਤੀ ’ਚ ਵਰਕਰਾਂ ਨੇ ਪਰਿਵਾਰਕ ਪ੍ਰੋਗਰਾਮ ’ਚ ਸ਼ਾਮਿਲ ਹੋ ਕੇ ਖ਼ੁਸ਼ੀ ਸਾਂਝੀ ਕੀਤੀ ਗਈ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਨਿੰਦਰ ਕੌਰ ਲੂੰਬਾ ਦੇ ਪਤੀ ਕਰਨ ਸਿੰਘ ਡੀ.ਟੀ.ਓ., ਸੰਤੋਖ ਸਿੰਘ ਸ਼ੌਂਕੀ ਸਰਪੰਚ ਰਣਜੀਤ ਨਗਰ, ਕੰਵਰ ਹਰਪ੍ਰੀਤ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਰਣਜੀਤ ਨਗਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਰਿਸ਼ਤੇਦਾਰਾਂ, ਹਲਕਾ ਪਟਿਆਲਾ ਦਿਹਾਤੀ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ।
ਪਿਛਲੀ ਖ਼ਬਰ ਨੌਜਵਾਨ ਦੀ ਹੋਈ ਕੁੱਟਮਾਰ, ਡਾਕਟਰਾਂ ਨੇ ਦਿੱਤਾ ਮ੍ਰਿਤਕ ਕਰਾਰ ਅਗਲੀ ਖ਼ਬਰ ਪਟਿਆਲਾ ਦਿਹਾਤੀ ਤੋਂ ਭਾਜਪਾ ਉਮੀਦਵਾਰਾਂ ਨੇ ਸਤਬੀਰ ਸਿੰਘ ਖਟੜਾ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।