21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪਟਿਆਲਾ ਵਿਖੇ ਰਾਜ ਪੱਧਰੀ ਲਾਅਨ ਟੈਨਿਸ ਅਤੇ ਵਾਲੀਬਾਲ ਸਮੈਸ਼ਿੰਗ ’ਚ ਅੱਜ ਚੌਥੇ ਦਿਨ ਦੀਆਂ ਖੇਡਾਂ ਕਰਵਾਈਆ

ਪਟਿਆਲਾ, 20 ਨਵੰਬਰ (ਧਰਮਿੰਦਰ ਸਿੰਘ ਸਿੱਧੂ)- ਖੇਡਾਂ ਵਤਨ ਪੰਜਾਬ ਦੀਆਂ 2026 ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਖੇਡ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਲਾਅਨ ਟੈਨਿਸ ਉਮਰ ਵਰਗ 21-30 ਮੈਨ ਟੀਮ ਈਵੈਂਟ ਵਿੱਚ ਪਟਿਆਲਾ ਨੇ ਪਹਿਲਾ ਸਥਾਨ, ਜਲੰਧਰ ਨੇ ਦੂਸਰਾ ਸਥਾਨ ਅਤੇ ਐਸ.

ਅਜੀਤ ਡੈਸਕ 21-11-2026
ਪਟਿਆਲਾ, 20 ਨਵੰਬਰ (ਧਰਮਿੰਦਰ ਸਿੰਘ ਸਿੱਧੂ)- ਖੇਡਾਂ ਵਤਨ ਪੰਜਾਬ ਦੀਆਂ 2026 ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਖੇਡ ਮੁਕਾਬਲੇ ਵੱਖ-ਵੱਖ ਉਮਰ ਵਰਗਾਂ ਵਿੱਚ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਲਾਅਨ ਟੈਨਿਸ ਉਮਰ ਵਰਗ 21-30 ਮੈਨ ਟੀਮ ਈਵੈਂਟ ਵਿੱਚ ਪਟਿਆਲਾ ਨੇ ਪਹਿਲਾ ਸਥਾਨ, ਜਲੰਧਰ ਨੇ ਦੂਸਰਾ ਸਥਾਨ ਅਤੇ ਐਸ.ਏ.ਐਸ.ਨਗਰ ਨੇ ਤੀਸਰਾ ਸਥਾਨ ਹਾਸਲ ਕੀਤਾ। ਅੰਡਰ-21 ਲੜਕਿਆਂ ਵਿੱਚ ਲੁਧਿਆਣਾ ਨੇ ਪਹਿਲਾ ਸਥਾਨ, ਅੰਮ੍ਰਿਤਸਰ ਨੇ ਦੂਸਰਾ ਸਥਾਨ ਅਤੇ ਐਸ.ਏ.ਐਸ.ਨਗਰ ਨੇ ਤੀਸਰਾ ਸਥਾਨ ਹਾਸਲ ਕੀਤਾ। ਅੰਡਰ-21 ਵਿਅਕਤੀਗਤ ਈਵੈਂਟ ਲੜਕੀਆਂ ਵਿੱਚ ਪ੍ਰਿਆਸ਼ੀ ਐਸ.ਏ.ਐਸ. ਨਗਰ ਨੇ ਪਹਿਲਾ ਸਥਾਨ, ਸਿਦਕ ਐਸ.ਏ.ਐਸ. ਨਗਰ ਨੇ ਦੂਸਰਾ ਸਥਾਨ ਅਤੇ ਤਮੰਨਾ ਐਸ.ਏ.ਐਸ. ਨਗਰ ਨੇ ਤੀਸਰਾ ਸਥਾਨ ਹਾਸਲ ਕੀਤਾ। ਵਾਲੀਬਾਲ ਸਮੈਸ਼ਿੰਗ ਲੜਕਿਆਂ ਵਿੱਚ ਉਮਰ ਵਰਗ 21-30 ਫਰੀਦਕੋਟ, ਜਲੰਧਰ, ਐਸ.ਏ.ਐਸ.ਨਗਰ, ਅੰਮ੍ਰਿਤਸਰ, ਲੁਧਿਆਣਾ, ਫਰੀਦਕੋਟ, ਅਤੇ ਪਟਿਆਲਾ ਜੇਤੂ ਰਹੇ। ਉਮਰ ਵਰਗ 51-60 ਮੈਨ ਵਿੱਚ ਜਲੰਧਰ ਦੀ ਟੀਮ ਨੇ ਮਾਨਸਾ ਨੂੰ ਅਤੇ ਪਟਿਆਲਾ ਦੀ ਟੀਮ ਨੇ ਐਸ.ਏ.ਐਸ.ਨਗਰ ਨੂੰ ਹਰਾਇਆ।
ਪਿਛਲੀ ਖ਼ਬਰ ਹਲਕਾ ਨਾਭਾ ਤੋਂ ਉੱਭਰ ਰਹੇ ਆਗੂ ਕੁਲਵਿੰਦਰ ਸਿੰਘ ਸੁੱਖੇਵਾਲ ਕਾਂਗਰਸ ਦੀ ਸਾਇਕਲ ਰੈਲੀ ’ਚ ਹੋਏ ਸ਼ਾਮਿਲ ਅਗਲੀ ਖ਼ਬਰ ਚਿਰਨਜੀਵ ਮੈਮੋਰੀਅਲ ਪਬਲਿਕ ਸਕੂਲ ਨਾਭਾ ’ਚ ਕਰਵਾਇਆ ਗਿਆ ਸਪੈਲਿੰਗਜ਼ ਕੁਇਜ਼ ਮੁਕਾਬਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।