ਚੋਣਾਂ ਤੋਂ ਪਹਿਲਾਂ ਪਟਿਆਲਾ ’ਚ ਸਿਆਸੀ ਰੰਜਿਸ਼ ਨੇ ਧਾਰਿਆ ਹਿੰਸਕ ਰੂਪ
ਭਾਜਪਾ ਤੇ ‘ਆਪ’ ਵਰਕਰਾਂ ਵਿਚਾਲੇ ਖੂਨੀ ਝੜਪ, ਦੋ ਮਾਸੂਮ ਬੱਚਿਆਂ ਸਮੇਤ ਪੰਜ ਜ਼ਖ਼ਮੀ
ਪਟਿਆਲਾ, 21 ਨਵੰਬਰ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਚੋਣਾਂ ਤੋਂ ਪਹਿਲਾਂ ਸ਼ਹਿਰ ਅੰਦਰ ਸਿਆਸੀ ਸਰਗਰਮੀਆਂ ਦੇ ਨਾਲ-ਨਾਲ ਤਣਾਅ ਵੀ ਵਧਣ ਲੱਗਾ ਹੈ। ਬੀਤੀ ਰਾਤ ਵਾਰਡ ਨੰਬਰ-1 ਦੇ ਭਾਰਤ ਨਗਰ, ਨਾਭਾ ਰੋਡ ਵਿਖੇ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਵਰਕਰਾਂ ਵਿਚਾਲੇ ਹੋਈ ਝੜਪ ਨੇ ਉਸ ਸਮੇਂ ਹਿੰਸਕ ਰੂਪ ਧਾਰ ਲਿਆ, ਜਦੋਂ ਦੋਵਾਂ ਧਿਰਾਂ ਵਿਚਾਲੇ ਹੋਏ ਟਕਰਾਅ ਦੌਰਾਨ ਚਾਕੂ-ਛੁਰੇ ਚੱਲਣ ਦੀ ਘਟਨਾ ਵਾਪਰੀ।
ਅ
ਅਜੇ ਕੁਮਾਰ ਲੜਾਈ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ। (ਸੱਜੇ) ਭਾਜਪਾ ਆਗੂ ਜੈਇੰਦਰ ਕੌਰ ਜਖਮੀਆਂ ਦਾ ਹਾਲ ਪੁਛਣ ਮੌਕੇ। ਅਜੀਤ ਤਸਵੀਰ
22-11-2026
ਪਟਿਆਲਾ, 21 ਨਵੰਬਰ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਚੋਣਾਂ ਤੋਂ ਪਹਿਲਾਂ ਸ਼ਹਿਰ ਅੰਦਰ ਸਿਆਸੀ ਸਰਗਰਮੀਆਂ ਦੇ ਨਾਲ-ਨਾਲ ਤਣਾਅ ਵੀ ਵਧਣ ਲੱਗਾ ਹੈ। ਬੀਤੀ ਰਾਤ ਵਾਰਡ ਨੰਬਰ-1 ਦੇ ਭਾਰਤ ਨਗਰ, ਨਾਭਾ ਰੋਡ ਵਿਖੇ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਵਰਕਰਾਂ ਵਿਚਾਲੇ ਹੋਈ ਝੜਪ ਨੇ ਉਸ ਸਮੇਂ ਹਿੰਸਕ ਰੂਪ ਧਾਰ ਲਿਆ, ਜਦੋਂ ਦੋਵਾਂ ਧਿਰਾਂ ਵਿਚਾਲੇ ਹੋਏ ਟਕਰਾਅ ਦੌਰਾਨ ਚਾਕੂ-ਛੁਰੇ ਚੱਲਣ ਦੀ ਘਟਨਾ ਵਾਪਰੀ। ਇਸ ਝੜਪ ਵਿਚ ਤਿੰਨ ਵਿਅਕਤੀਆਂ ਸਮੇਤ ਦੋ 4 ਤੋਂ 6 ਦੇ ਮਾਸੂਮ ਬੱਚੇ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਵਿਚਾਲੇ ਪਾਰਟੀਬਾਜ਼ੀ ਨੂੰ ਲੈ ਕੇ ਪਹਿਲਾਂ ਵੀ ਤਕਰਾਰ ਚੱਲ ਰਹੀ ਸੀ, ਜਿਸ ਨੇ ਅੱਜ ਤੜਕੇ ਗੰਭੀਰ ਰੂਪ ਧਾਰ ਲਿਆ। ਇਸ ਸੰਬੰਧੀ ਭਾਜਪਾ ਵਰਕਰ ਅਜੇ ਕੁਮਾਰ ਨੇ ਦੋਸ਼ ਲਗਾਇਆ ਕਿ ਮਨੋਜ ਅਤੇ ਰਾਜੇਸ਼ ਆਮ ਆਦਮੀ ਪਾਰਟੀ ਦੇ ਵਰਕਰ ਹਨ ਜਿਨ੍ਹਾਂ ਵਲੋਂ ਉਨ੍ਹਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਬੀਤੀ ਰਾਤ ਵੀ ਉਨ੍ਹਾਂ ਨੇ ਸਾਡੇ ਉਤੇ ਜਾਣ ਬੁੱਝ ਕੇ ਚਾਕੂ ਨਾਲ ਹਮਲਾ ਕਰ ਦਿੱਤਾ। ਜਿਸ ਵਿਚ ਉਸ ਦਾ ਭਰਾ ਦੇ ਬੱਚੇ ਰਿਸ਼ਵ ਅਤੇ ਅਰੁਣ ਕੁਮਾਰ ਤੋਂ ਇਲਾਵਾ ਉਹ ਖੁਦ ਵੀ ਜ਼ਖਮੀ ਹੋ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਉਕਤ ਵਿਅਕਤੀਆਂ ਵਲੋਂ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਸ਼ਹਿ ’ਤੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਦੂਜੀ ਧਿਰ ਦੇ ਵਿਅਕਤੀ ਮਨੋਜ ਅਤੇ ਰਾਜੇਸ਼ ਜੋ ਕਿ ਜੇਰੇ ਇਲਾਜ ਹਨ ਨੇ ਆਖਿਆ ਕਿ ਵਿਰੋਧੀ ਧਿਰ ਵਲੋਂ ਉਨ੍ਹਾਂ ’ਤੇ ਬਿਨਾਂ ਵਜ੍ਹਾ ਤੰਗ ਪ੍ਰੇਸ਼ਾਨ ਅਤੇ ਹਮਲੇ ਦੇ ਦੋਸ਼ ਲਗਾਏ ਜਾ ਰਹੇ ਹਨ। ਇਸ ਸੰਬੰਧੀ ਚੌਕੀ ਮਾਡਲ ਟਾਊਨ ਦੇ ਇੰਚਾਰਜ ਗੁਰਮੀਤ ਸਿੰਘ ਦੱਸਿਆ ਕਿ ਦੋਨਾਂ ਪਾਰਟੀਆਂ ਦੇ ਵਿਅਕਤੀ ਹਸਪਤਾਲ ਵਿਚ ਜੇਰੇ ਇਲਾਜ ਹਨ ਅਤੇ ਇਹ ਝਗੜਾ ਅੱਜ ਸੇਵੇਰ ਹੋਇਆ ਹੈ ਉਨ੍ਹਾਂ ਕਿਹਾ ਕਿ ਦੋਨਾਂ ਪਾਰਟੀਆਂ ਦੇ ਬਿਆਨ ਲੈ ਲਏ ਗਏ ਹਨ ਹੁਣ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਜ਼ਖ਼ਮੀ ਭਾਜਪਾ ਵਰਕਰਾਂ ਦਾ ਹਾਲ-ਚਾਲ ਜਾਣਨ ਲਈ ਭਾਜਪਾ ਆਗੂ ਬੀਬਾ ਜੈ ਇੰਦਰ ਕੌਰ ਵੀ ਪਹੁੰਚੇ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿਗੜ ਰਹੀ ਹੈ ਅਤੇ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਮਲੇ ਦੌਰਾਨ ਛੋਟੇ ਬੱਚਿਆਂ ਨੂੰ ਵੀ ਨਹੀਂ ਬਖ਼ਸ਼ਿਆ ਗਿਆ। ਬੀਬਾ ਜੈ ਇੰਦਰ ਕੌਰ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਚੋਣਾਂ ਵਿੱਚ ਆਪਣੀ ਹਾਰ ਨੂੰ ਦੇਖਦਿਆਂ ਬੁਖਲਾਹਟ ਵਿੱਚ ਹੈ ਅਤੇ ਇਸੇ ਕਾਰਨ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਪੁਲਿਸ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਮਾਮਲਾ ਮਾਨਯੋਗ ਅਦਾਲਤ ਵੱਲੋਂ ਬਣਾਈ ਗਈ ਕਮੇਟੀ ਦੇ ਧਿਆਨ ਵਿਚ ਲਿਆਂਦਾ ਜਾਵੇਗਾ ਅਤੇ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਵਾਈ ਜਾਵੇਗੀ। ਫਿਲਹਾਲ ਪੁਲਿਸ ਦੀ ਜਾਂਚ ਅਤੇ ਦੂਜੀ ਧਿਰ ਦਾ ਪੱਖ ਸਾਹਮਣੇ ਆਉਣਾ ਬਾਕੀ ਹੈ। ਚੋਣਾਂ ਤੋਂ ਪਹਿਲਾਂ ਵਾਪਰੀ ਇਸ ਘਟਨਾ ਨੇ ਸ਼ਹਿਰ ਵਿੱਚ ਸਿਆਸੀ ਮਾਹੌਲ ਨੂੰ ਹੋਰ ਭਖਾ ਦਿੱਤਾ ਹੈ।