22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਜਥੇਦਾਰ ਕੁਲਦੀਪ ਸਿੰਘ ਨੱਸੂਪੁਰ ਬਣੇ ਐਸ.ਜੀ.ਪੀ.ਸੀ. ਦੇ ਅੰਤ੍ਰਿੰਗ ਕਮੇਟੀ ਮੈਂਬਰ

ਨਾਭਾ, 21 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਦੌਰਾਨ ਜਿੱਥੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਫਿਰ ਤੋਂ ਛੇਵੀਂ ਵਾਰ ਐਸ. ਸੀ.

ਅਜੀਤ ਡੈਸਕ 22-11-2026
ਨਾਭਾ, 21 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਦੌਰਾਨ ਜਿੱਥੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਫਿਰ ਤੋਂ ਛੇਵੀਂ ਵਾਰ ਐਸ.ਸੀ.ਪੀ.ਸੀ. ਦੇ ਪ੍ਰਧਾਨ ਬਣੇ ਹਨ, ਉੱਥੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਗਈ ਹੈ ਜਿਸ ਦੌਰਾਨ ਨਾਭਾ ਸ਼ਹਿਰੀ ਹਲਕੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕੁਲਦੀਪ ਸਿੰਘ ਨੱਸੂਪੁਰ ਨੂੰ ਅੰਤ੍ਰਿੰਗ ਕਮੇਟੀ ਮੈਂਬਰ ਬਣਾਇਆ ਗਿਆ ਹੈ। ਜਥੇਦਾਰ ਨੱਸੂਪੁਰ ਨੇ ਕਿਹਾ ਕਿ ਉਹ ਸ੍ਰੀ ਗੁਰੂ ਰਾਮਦਾਸ ਜੀ ਦਾ ਕੋਟਨ ਕੋਟ ਸ਼ੁਕਰਾਨਾ ਕਰਦੇ ਹਨ ਜਿਨ੍ਹਾਂ ਦੇ ਆਸ਼ੀਰਵਾਦ ਸਦਕਾ ਉਨ੍ਹਾਂ ਨੂੰ ਇਹ ਸੇਵਾ ਮਿਲੀ ਹੈ। ਜਥੇਦਾਰ ਨੱਸੂਪੁਰ ਨੂੰ ਅੰਤ੍ਰਿੰਗ ਕਮੇਟੀ ਮੈਂਬਰ ਬਣਨ ’ਤੇ ਵਧਾਈ ਦੇਣ ਵਾਲਿਆਂ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ, ਬੀਬੀ ਹਰਦੀਪ ਕੌਰ ਖੋਖ ਮੈਂਬਰ ਐਸ.ਸੀ.ਪੀ.ਸੀ., ਜਥੇਦਾਰ ਬਲਤੇਜ ਸਿੰਘ ਖੋਖ, ਯੂਥ ਆਗੂ ਜੱਸਾ ਖੋਖ, ਐਡਵੋਕੇਟ ਖੁਸ਼ਹਾਲ ਬਬਲੂ ਖੋਰਾ, ਜਥੇਦਾਰ ਸ਼ਮਸ਼ੇਰ ਸਿੰਘ ਚੌਧਰੀ ਮਾਜਰਾ, ਸਾਬਕਾ ਚੇਅਰਮੈਨ ਧਰਮ ਸਿੰਘ ਧਾਰੋਕੀਂ, ਸ਼ਹਿਰੀ ਪ੍ਰਧਾਨ ਗੁਰਸੇਵਕ ਸਿੰਘ ਗੋਲੂ, ਯੂਥ ਆਗੂ ਗੁਰਤੇਜ ਸਿੰਘ ਕੌਲ, ਜਸਪਾਲ ਜੂਨੇਜਾ, ਰਣਵੀਰ ਸਿੰਘ ਮਠਾੜੂ, ਨਰੇਸ਼ ਗਰਗ, ਬਬਲੂ ਚੌਹਾਨ, ਰਣਧੀਰ ਸਿੰਘ ਬਿਨਾਹੇੜੀ, ਮੋਹਨ ਸਿੰਘ ਰਾਮਗੜ੍ਹ ਆਦਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਅਹੁਦੇਦਾਰ ਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਸ੍ਰੀ ਸ਼ਿਆਮ ਜਨਮ ਉਤਸਵ ਮੌਕੇ ਗਏ ਕੱਢੀ ਨਾਭਾ ’ਚ ਵਿਸ਼ਾਲ ਸ਼ੋਭਾ ਯਾਤਰਾ ਅਗਲੀ ਖ਼ਬਰ ਬਲਾਕ ਪਟਿਆਲਾ-3 ਵਲੋਂ ਵਿੱਦਿਅਕ ਮੁਕਾਬਲੇ ਕਰਵਾਏ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਬੱਚਿਆਂ ਨੂੰ ਕੀਤਾ ਗਿਆ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।