22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

26 ਦੀ ਮੋਗਾ ਰੈਲੀ ਨੂੰ ਲੈ ਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੇ ਘਰ ਨਾਭਾ ਹਲਕੇ ਦੇ ਵਲੰਟੀਅਰਾਂ ਦੀ ਮੀਟਿੰਗ

ਨਾਭਾ, 22 ਨਵੰਬਰ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਪਿੰਡ ਮਟਵਾਣੀ ਮੋਗਾ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਨੂੰ ਲੈ ਕੇ ਅੱਜ ਗੁਰੂ ਤੇਗ ਬਹਾਦਰ ਨਗਰ ਸਥਿਤ ਸੋਹੀਆਂ ਵਾਲਾ ਨਿਵਾਸ ਸਥਾਨ ਵਿਖੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ ਹਲਕੇ ਦੇ ਵਲੰਟੀਅਰਾਂ ਵਿਚ ਆਪਮੁਹਾਰੇ ਪੁੱਜੇ ਹਲਕੇ ਦੇ ਵਲੰਟੀਅਰਾਂ ਦੀ ਮੀਟਿੰਗ ਨੇ ਰੈਲੀ ਦਾ ਰੂਪ ਧਾਰਨ ਕਰ ਲਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਨਾਭਾ ਤੋਂ ਵੱਡੀ ਗਿਣਤੀ ਵਿਚ ਪਾਰਟੀ ਵਲੰਟੀਅਰ ਅਤੇ ਹਲਕਾ ਵਾਸੀ ਕਾਫ਼ਲੇ ਦੇ ਰੂਪ ਵਿਚ ਖੁਸ਼ਹਾਲ ਪੰਜਾਬ ਰੈਲੀ ਵਿਚ ਸ਼ਮੂਲੀਅਤ ਕਰਨਗੇ।

ਅਜੀਤ ਡੈਸਕ 23-11-2026
ਨਾਭਾ, 22 ਨਵੰਬਰ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਪਿੰਡ ਮਟਵਾਣੀ ਮੋਗਾ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਨੂੰ ਲੈ ਕੇ ਅੱਜ ਗੁਰੂ ਤੇਗ ਬਹਾਦਰ ਨਗਰ ਸਥਿਤ ਸੋਹੀਆਂ ਵਾਲਾ ਨਿਵਾਸ ਸਥਾਨ ਵਿਖੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ ਹਲਕੇ ਦੇ ਵਲੰਟੀਅਰਾਂ ਵਿਚ ਆਪਮੁਹਾਰੇ ਪੁੱਜੇ ਹਲਕੇ ਦੇ ਵਲੰਟੀਅਰਾਂ ਦੀ ਮੀਟਿੰਗ ਨੇ ਰੈਲੀ ਦਾ ਰੂਪ ਧਾਰਨ ਕਰ ਲਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਨਾਭਾ ਤੋਂ ਵੱਡੀ ਗਿਣਤੀ ਵਿਚ ਪਾਰਟੀ ਵਲੰਟੀਅਰ ਅਤੇ ਹਲਕਾ ਵਾਸੀ ਕਾਫ਼ਲੇ ਦੇ ਰੂਪ ਵਿਚ ਖੁਸ਼ਹਾਲ ਪੰਜਾਬ ਰੈਲੀ ਵਿਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਰੈਲੀ ਨੂੰ ਲੈ ਕੇ ਨਾਭਾ ਹਲਕੇ ਦੇ ਪਾਰਟੀ ਵਲੰਟੀਅਰਾਂ ਵਿਚ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਰੈਲੀ ਵਿਚ ਸ਼ਮੂਲੀਅਤ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਲੈ ਕੇ ਲੋਕਾਂ ਵਿਚ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ 26 ਨਵੰਬਰ ਦੀ ਰੈਲੀ ਵਿਚ ਨਾਭਾ ਹਲਕੇ ਤੋਂ ਪਾਰਟੀ ਦੀ ਵੱਡੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ ਅਤੇ ਇਸ ਸੰਬੰਧੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਰੈਲੀ ਨੂੰ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੂਬਾ ਪ੍ਰਧਾਨ ਅਮਨ ਅਰੋੜਾ ਕੈਬਨਿਟ ਮੰਤਰੀ, ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਪੁੱਜੇਗੀ। ਇਸ ਮੌਕੇ ਸੀਨੀਅਰ ਆਗੂ ਲਾਲ ਸਿੰਘ ਰਣਜੀਤਗੜ੍ਹ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਸੁੱਖ ਘੁੰਮਣ ਚਾਸਵਾਲ, ਯੂਥ ਆਗੂ ਲਾਲੀ ਫਤਿਹਪੁਰ, ਸੰਦੀਪ ਸ਼ਰਮਾ, ਅਸ਼ੋਕ ਅਰੋੜਾ, ਦਵਿੰਦਰ ਸਿੰਘ ਥੂਹੀ, ਲਾਡੀ ਖਹਿਰਾ, ਕੇਵਲ ਸਿੰਘ ਰਣਜੀਤਗੜ੍ਹ, ਸੁਖਜੀਤ ਸਿੰਘ ਹਾਂਸ, ਦਰਸ਼ਨ ਸਿੰਘ ਗੁਰਦਿੱਤਪੁਰਾ, ਗੋਪੀ ਫੈਜਗੜ੍ਹ, ਗੁਰਮੁਖ ਸਿੰਘ ਮੋਹਲਗੁਆਰਾ, ਗੁਰਚਰਨ ਸਿੰਘ ਸਰਪੰਚ ਗਲਵੱਟੀ, ਜਰਨੈਲ ਸਿੰਘ ਸਰਪੰਚ ਮੈਹਸ, ਸੂਬੇਦਾਰ ਰਾਜਿੰਦਰ ਸਿੰਘ ਸਰਪੰਚ, ਸਤਵੰਤ ਸਿੰਘ ਸੋਹੀ ਸਰਪੰਚ ਰਣਜੀਤਗੜ੍ਹ, ਹਰਿੰਦਰ ਸਿੰਘ ਸਰਪੰਚ ਭੜੀ ਪਨੈਚਾਂ, ਰਜਿੰਦਰ ਸਿੰਘ ਸਰਪੰਚ, ਅਜੈਬ ਸਿੰਘ ਸਰਪੰਚ, ਸੁਖਚੈਨ ਸਿੰਘ ਸਰਪੰਚ, ਚੇਅਰਮੈਨ ਹੈਪੀ ਅਰੋੜਾ, ਚੇਅਰਮੈਨ ਧੀਰਜ ਠਾਕੁਰ, ਜਤਿੰਦਰ ਸਿੰਘ ਸਰਾਓ, ਸੁਖਚੈਨ ਸਿੰਘ ਕੁਲਾਰਾਂ, ਪਰਮਿੰਦਰ ਸਿੰਘ ਭੰਗੂ, ਚੇਅਰਮੈਨ ਨੀਟੂ ਸ਼ਰਮਾ ਜੱਸੋਮਾਜਰਾ, ਖੁਸ਼ਵਿੰਦਰ ਸ਼ਰਮਾ ਨਰਮਾਣਾ, ਸੁਖਜੀਤ ਸਿੰਘ ਸਰਪੰਚ ਥੂਹੀ, ਜਸਕਰਨਵੀਰ ਸਿੰਘ ਤੇਜੇ, ਲਵਪ੍ਰੀਤ ਸਿੰਘ ਕੁਲਾਰਾਂ, ਦਰਸ਼ਨ ਸਿੰਘ ਮੋਹਲਗੁਆਰਾ, ਬਿੱਟੂ ਰਾਜਪੁਰਾ, ਹਰਜਿੰਦਰ ਸਿੰਘ ਖਾਲਸਾ, ਬਾਵਾ ਸਿੰਘ ਕਕਰਾਲਾ, ਦਰਸ਼ਨ ਸਿੰਘ ਗੁਰਦਿੱਤਪੁਰਾ, ਗੁਰਪ੍ਰੀਤ ਸਿੰਘ ਸੋਹੀ ਨੰਬਰਦਾਰ, ਗੁਰਜੰਟ ਸਿੰਘ ਸੌਜਾ ਆਦਿ ਵੀ ਮੌਜੂਦ ਸਨ।
ਪਿਛਲੀ ਖ਼ਬਰ ਹੀਰਾ ਮਹਿਲ ਨਾਭਾ ’ਚ ਸੀਵਰੇਜ ਦੀ ਸਮੱਸਿਆ ਦਾ ਪੱਕਾ ਹੱਲ ਕਰਨ ਲਈ ਪਾਈਪ ਪਾਉਣ ਦੇ ਕੰਮ ਦੀ ਸ਼ੁਰੂਆਤ-ਵਿਧਾਇਕ ਦੇਵ ਮਾਨ ਅਗਲੀ ਖ਼ਬਰ ਗੁਰਦੁਆਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਜੰਡਵਾਲਾ ਭੀਮੇਸ਼ਾਹ ਤੋਂ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।