ਸੈਕੰਡਰੀ ਸਕੂਲ ਦੰਦਰਾਲਾ ਢੀਂਡਸਾ ’ਚ ਵਿਦਿਆਰਥੀਆਂ ਨੂੰ ਜੈਕਟਾਂ ਵੰਡੀਆਂ
ਭਾਦਸੋਂ, 22 ਨਵੰਬਰ (ਪ੍ਰਦੀਪ ਦੰਦਰਾਲਾ)-ਮੇਰਾ ਸਕੂਲ ਵੈਲਫੇਅਰ ਸੁਸਾਇਟੀ ਦੰਦਰਾਲਾ ਢੀਂਡਸਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੰਦਰਾਲਾ ਢੀਂਡਸਾ ਦੀ ਬਿਹਤਰੀ ਲਈ ਹਮੇਸ਼ਾ ਤਤਪਰ ਰਹਿੰਦੀ ਹੈ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੁਸਾਇਟੀ ਵਲੋਂ ਸਰਦੀ ਦੇ ਮੌਸਮ ਦੀ ਆਮਦ ਹੋਣ ਕਾਰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੰਦਰਾਲਾ ਢੀਂਡਸਾ ਦੇ ਵਿਦਿਆਰਥੀਆਂ ਨੂੰ ਜੈਕਟਾਂ ਦੀ ਵੰਡ ਕੀਤੀ ਗਈ।
ਅਜੀਤ ਡੈਸਕ
23-11-2026