23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ 24 ਨੂੰ ਸਜਾਏ ਜਾਣਗੇ-ਜਥੇਦਾਰ ਹਰਬੰਸ ਸਿੰਘ

ਭਾਦਸੋਂ, 22 ਨਵੰਬਰ (ਪ੍ਰਦੀਪ ਦੰਦਰਾਲਾ)-ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਸ੍ਰੀ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਲੰਗ ਵਿਖੇ 14 ਨਵੰਬਰ ਤੋਂ ਕਥਾ ਤੇ ਕੀਰਤਨ ਦੇ ਪ੍ਰਵਾਹ ਨਿਰੰਤਰ ਚੱਲ ਰਹੇ ਹਨ, ਜਿਸ ਬਾਰੇ ਜਾਣਕਾਰੀ ਜਥੇਦਾਰ ਹਰਬੰਸ ਸਿੰਘ ਲੰਗ ਨੇ ਸਾਂਝੀ ਕੀਤੀ। ਉਨ੍ਹਾਂ ਅੱਗੇ ਦੱਸਿਆ ਸੰਗਤਾਂ ਵਲੋਂ ਕਿ ਤਕਰੀਬਨ ਪਿਛਲੇ 30 ਵਰਿਆਂ ਤੋਂ ਲਗਾਤਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 24 ਨਵੰਬਰ ਨੂੰ ਹਰ ਸਾਲ ਨਗਰ ਕੀਰਤਨ ਸਜਾਏ ਜਾਂਦੇ ਹਨ।

ਅਜੀਤ ਡੈਸਕ 23-11-2026
ਭਾਦਸੋਂ, 22 ਨਵੰਬਰ (ਪ੍ਰਦੀਪ ਦੰਦਰਾਲਾ)-ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਸ੍ਰੀ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਲੰਗ ਵਿਖੇ 14 ਨਵੰਬਰ ਤੋਂ ਕਥਾ ਤੇ ਕੀਰਤਨ ਦੇ ਪ੍ਰਵਾਹ ਨਿਰੰਤਰ ਚੱਲ ਰਹੇ ਹਨ, ਜਿਸ ਬਾਰੇ ਜਾਣਕਾਰੀ ਜਥੇਦਾਰ ਹਰਬੰਸ ਸਿੰਘ ਲੰਗ ਨੇ ਸਾਂਝੀ ਕੀਤੀ। ਉਨ੍ਹਾਂ ਅੱਗੇ ਦੱਸਿਆ ਸੰਗਤਾਂ ਵਲੋਂ ਕਿ ਤਕਰੀਬਨ ਪਿਛਲੇ 30 ਵਰਿਆਂ ਤੋਂ ਲਗਾਤਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 24 ਨਵੰਬਰ ਨੂੰ ਹਰ ਸਾਲ ਨਗਰ ਕੀਰਤਨ ਸਜਾਏ ਜਾਂਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਇਸ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਤੋਂ ਇਲਾਵਾ ਭਗਤ ਰਵਿਦਾਸ ਜੀ ਦਾ 650 ਸਾਲਾ ਮਨਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਮਹਾਨ ਨਗਰ ਕੀਰਤਨ ਸ੍ਰੀ ਗੁਰਦੁਆਰਾ ਸਾਹਿਬ ਲੰਗ ਤੋਂ ਆਰੰਭ ਹੋ ਕੇ ਪਿੰਡ ਕਾਠਮੱਠੀ, ਫਤਹਿਪੁਰ, ਲਚਕਾਣੀ, ਰੌਂਗਲਾ, ਸਿਊਨਾ, ਬਾਰਨ, ਹਰਦਾਸਪੁਰ, ਕਸਿਆਣਾ, ਫੱਗਣਮਾਜਰਾ, ਖਲੀਫੇਵਾਲਾ, ਚਲੈਲਾ, ਰੋੜੇਵਾਲ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਲੰਗ ਵਿਖੇ ਪਹੁੰਚੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਮਹਾਨ ਨਗਰ ਕੀਰਤਨ ਵਿਚ ਪੁੱਜਣ ਦੀ ਬੇਨਤੀ ਕੀਤੀ।
ਪਿਛਲੀ ਖ਼ਬਰ ਵਿੱਕੀ ਘਨੌਰ ਨੇ ਮੋਹੀ ਕਲਾਂ ’ਚ ‘ਖੁਸ਼ਹਾਲ ਪੰਜਾਬ’ ਰੈਲੀ ਦੀਆਂ ਤਿਆਰੀਆਂ ਸੰਬੰਧੀ ਕੀਤੀ ਮੀਟਿੰਗ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।