23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪੀ.ਪੀ.ਐਸ.ਸੀ. ਦਫ਼ਤਰ ਨੂੰ ਜਿੰਦਰਾ ਲਗਾਉਣ ਦੇ ਮਾਮਲੇ ’ਚ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਭੀ ਸ਼ਰਮਾ ਸਾਥੀਆਂ ਸਮੇਤ ਜੇਲ੍ਹ ’ਚੋਂ ਰਿਹਾਅ

ਪਟਿਆਲਾ, 23 ਨਵੰਬਰ (ਮਨਦੀਪ ਸਿੰਘ ਖਰੌੜ)-ਪੀ. ਸੀ.

ਜੇਲ੍ਹ ’ਚੋਂ ਬਾਹਰ ਆਉਂਣ ’ਤੇ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਭੀ ਸ਼ਰਮਾ ਤੇ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਅਰਸ਼ਦੀਪ ਸਿੰਘ ਮੱਲ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ। ਤਸਵੀਰ : ਪ੍ਰਭਨੂਰ ਸਿੰਘ 24-11-2026
ਪਟਿਆਲਾ, 23 ਨਵੰਬਰ (ਮਨਦੀਪ ਸਿੰਘ ਖਰੌੜ)-ਪੀ.ਸੀ.ਐਸ. ਦੀ ਮੁੱਖ ਪ੍ਰੀਖਿਆਂ ਵਿਚ ਹੋਈ ਧਾਂਦਲੀ ਦੇ ਦੋਸ਼ਾਂ ਤਹਿਤ ਪੀ.ਪੀ.ਐਸ.ਸੀ. ਦਫ਼ਤਰ ਨੂੰ ਜਿੰਦਰਾ ਲਗਾਉਣ ਦੇ ਮਾਮਲੇ ਵਿਚ ਜੇਲ੍ਹ ਗਏ ਯੂਥ ਕਾਂਗਰਸ ਪੰਜਾਬ ਪ੍ਰਧਾਨ ਸ਼ੁਭੀ ਸ਼ਰਮਾ, ਜ਼ਿਲ੍ਹਾ ਪ੍ਰਧਾਨ ਜਿੰਮੀ ਗੁਪਤਾ, ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਅਰਸ਼ਦੀਪ ਸਿੰਘ ਮੱਲ ਤੇ ਯੂਥ ਆਗੂ ਵਰੁਣ ਗਰਗ ਨੂੰ ਇਸ ਕੇਸ ਵਿਚ ਜ਼ਮਾਨਤ ਮਿਲਣ ਉਪਰੰਤ ਦੇਰ ਸ਼ਾਮ ਕੇਂਦਰੀ ਜੇਲ੍ਹ ਪਟਿਆਲਾ ਵਿਚੋਂ ਰਿਹਾਅ ਕਰ ਦਿੱਤਾ ਗਿਆ। ਉਪਰੰਤ ਸ਼ੁਭੀ ਸਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਮਾਮਲੇ ਵਿਚ ਪੁਲਿਸ ਨੇ ਉਨ੍ਹਾਂ ’ਤੇ ਨਾਜਾਇਜ਼ ਪਰਚਾ ਦਰਜ ਕੀਤਾ ਹੈ। ਥਾਣਾ ਸਿਵਲ ਲਾਈਨ ਵਿਚ ਉਨ੍ਹਾਂ ਦੇ ਨਾਲ ਦੇ ਵਿਅਕਤੀਆਂ ਨੂੰ ਪੁਲਿਸ ਨੇ ਧਮਕਾਇਆ ਤੇ ਉਨ੍ਹਾਂ ਦੇ ਘਰਦਿਆਂ ਸਾਹਮਣੇ ਬਦਸਲੂਕੀ ਕੀਤੀ ਤੇ ਜੇਲ੍ਹ ਵਿਚ ਵੀ ਮੈਨੂੰ ਕਾਫੀ ਤੰਗ ਪਰੇਸ਼ਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਯੂਥ ਕਾਂਗਰਸ ਪੀ.ਸੀ.ਐਸ. ਦੀ ਮੁੱਖ ਪ੍ਰੀਖਿਆ ਵਿਚ ਹੋਈ ਧਾਂਦਲੀ ਦਾ ਜਦੋਂ ਤੱਕ ਪਰਦਾਫਾਸ਼ ਨਹੀਂ ਕਰਦੀ ਉਦੋਂ ਤੱਕ ਇਹ ਸੰਘਰਸ਼ ਜਾਰੀ ਰੱਖੇਗੀ। ਪਿਛਲੇ ਦਿਨੀਂ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਤੇ ਧਰਮਵੀਰ ਗਾਂਧੀ, ਯੂਥ ਕਾਂਗਰਸ ਪੰਜਾਬ ਪ੍ਰਧਾਨ ਸ਼ੁਭੀ ਸ਼ਰਮਾ ਨੂੰ ਮਿਲਣ ਲਈ ਪਹੁੰਚੇ ਪਰ ਉਨ੍ਹਾਂ ਨੂੰ ਮਿਲਣ ਦੀ ਅਧਿਕਾਰੀਆਂ ਨੇ ਆਗਿਆ ਨਹੀਂ ਦਿੱਤੀ। ਜ਼ਿਕਰਯੋਗ ਹੈ ਕਿ 19 ਨਵੰਬਰ ਨੂੰ ਯੂਥ ਕਾਂਗਰਸ ਪੰਜਾਬ ਪ੍ਰਧਾਨ ਸ਼ੁਭੀ ਸ਼ਰਮਾ ਦੀ ਅਗਵਾਈ ’ਚ ਪੀ.ਪੀ.ਐਸ.ਸੀ. ਦੇ ਮੁੱਖ ਦਫ਼ਤਰ ਪਟਿਆਲਾ ਦੇ ਸਾਹਮਣੇ ਧਰਨਾ ਲਗਾਇਆ ਗਿਆ ਸੀ। ਇਸ ਦੌਰਾਨ ਕਾਂਗਰਸੀਆਂ ਆਗੂਆਂ ਨੇ ਪੀ.ਪੀ.ਐਸ.ਸੀ. ਦਫ਼ਤਰ ਦੇ ਗੇਟ ਨੂੰ ਜਿੰਦਰਾ ਲਗਾ ਦਿੱਤਾ ਜਿਸ ਕਾਰਨ ਪਟਿਆਲਾ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਇਨ੍ਹਾਂ ਆਗੂਆਂ ਨੂੰ ਗ੍ਰਿਫਤਾਰ ਕਰ ਲਿਆ। ਪੀ.ਪੀ.ਐਸ.ਸੀ. ਦੀ ਸ਼ਿਕਾਇਤ ’ਤੇ ਇਨ੍ਹਾਂ ਖ਼ਿਲਾਫ਼ ਥਾਣਾ ਸਿਵਲ ਲਾਈਨ ’ਚ ਕੇਸ ਦਰਜ ਕੀਤਾ ਗਿਆ ਜਿਸ ਕੇਸ ਵਿਚ ਅਦਾਲਤ ਵਲੋਂ ਜ਼ਮਾਨਤ ਮਿਲਣ ਤੋਂ ਬਾਅਦ ਸ਼ੁਭੀ ਸ਼ਰਮਾ ਸਮੇਤ ਸਾਥੀਆਂ ਨੂੰ ਰਿਹਾਅ ਕਰ ਦਿੱਤਾ ਗਿਆ। ਉਨ੍ਹਾਂ ਦੇ ਜੇਲ੍ਹ ’ਚੋਂ ਬਾਹਰ ਆਉਂਣ ’ਤੇ ਸਵਾਗਤ ਕਰਨ ਲਈ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਜੇਲ੍ਹ ਦੇ ਬਾਹਰ ਮੌਜੂਦ ਰਹੇ।
ਪਿਛਲੀ ਖ਼ਬਰ ਹੈਰੋਇਨ ਸਮੇਤ ਔਰਤ ਕਾਬੂ ਪਰਚਾ ਦਰਜ ਅਗਲੀ ਖ਼ਬਰ ਮਰਦਮਸ਼ੁਮਾਰੀ 2027 ਲਈ ਤੈਨਾਤ ਅਮਲੇ ਦੀਆਂ ਸੇਵਾਵਾਂ ਮਹੱਤਵਪੂਰਨ- ਤਹਿਸੀਲਦਾਰ, ਨਾਇਬ ਤਹਿਸੀਲਦਾਰ ਸੁਪਰਵਾਈਜ਼ਰਾਂ ਅਤੇ ਗਿਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।