23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

28 ਨਵੰਬਰ ਨੂੰ ਨਗਰ ਨਿਗਮ ਦੇ 30 ਵਾਰਡਾਂ ’ਚ ਪੋਲਿੰਗ ਸਟੇਸ਼ਨ ਬਣੇ

ਪਟਿਆਲਾ, 23 ਨਵੰਬਰ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ 28 ਨਵੰਬਰ 2026 ਨੂੰ ਕਰਵਾਈਆਂ ਜਾਣਗੀਆਂ। ਵਾਰਡ ਨੰਬਰ 1, 4, 6, 12, 14,15, 16, 22, 26, 29, 32, 33, 34, 36 ਤੇ 37, 38, 40, 41, 43, 44, 45, 46, 48, 50, 51, 52, 53, 55, 57 ਤੇ 58 ਦੀਆਂ ਹੋਣ ਵਾਲੀਆਂ ਮੁੜ ਚੋਣਾਂ ਲਈ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਤੇ ਪੋਲਿੰਗ ਸਟੇਸ਼ਨਾਂ ਦੀ ਤਿਆਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਹਿਮ ਹੁਕਮ ਜਾਰੀ ਕੀਤੇ ਗਏ ਹਨ।

ਅਜੀਤ ਡੈਸਕ 24-11-2026
ਪਟਿਆਲਾ, 23 ਨਵੰਬਰ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ 28 ਨਵੰਬਰ 2026 ਨੂੰ ਕਰਵਾਈਆਂ ਜਾਣਗੀਆਂ। ਵਾਰਡ ਨੰਬਰ 1, 4, 6, 12, 14,15, 16, 22, 26, 29, 32, 33, 34, 36 ਤੇ 37, 38, 40, 41, 43, 44, 45, 46, 48, 50, 51, 52, 53, 55, 57 ਤੇ 58 ਦੀਆਂ ਹੋਣ ਵਾਲੀਆਂ ਮੁੜ ਚੋਣਾਂ ਲਈ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਤੇ ਪੋਲਿੰਗ ਸਟੇਸ਼ਨਾਂ ਦੀ ਤਿਆਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਹਿਮ ਹੁਕਮ ਜਾਰੀ ਕੀਤੇ ਗਏ ਹਨ। ਇਸ ਸੰਬੰਧੀ ਵਧੀਕ ਜ਼ਿਲ੍ਹਾ ਮੈਜਿਸਟਰੇਟ, ਪਟਿਆਲਾ ਅਨੁਪ੍ਰਿਤਾ ਜੌਹਲ ਵਲੋਂ ਜਾਰੀ ਹੁਕਮਾਂ ਅਨੁਸਾਰ ਸ਼ਹਿਰ ਪਟਿਆਲਾ ਦੇ ਜਿਨ੍ਹਾਂ ਸਕੂਲਾਂ, ਕਾਲਜਾਂ, ਸੰਸਥਾਵਾਂ ਅਤੇ ਵਿਭਾਗਾਂ ਵਿਚ ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ, ਉਨ੍ਹਾਂ ਵਿਚ 28 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਫੈਸਲਾ ਚੋਣਾਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੇ ਮੱਦੇਨਜ਼ਰ ਲਿਆ ਗਿਆ ਹੈ ।
ਪਿਛਲੀ ਖ਼ਬਰ ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ਤੇ ਗੰਦਗੀ ਫੈਲਾਉਣ ਵਾਲਿਆਂ ਖ਼ਿਲਾਫ਼ ਨਗਰ ਨਿਗਮ ਦੀ ਸਖ਼ਤ ਕਾਰਵਾਈ, 30 ਤੋਂ ਵੱਧ ਕੱਟੇ... ਅਗਲੀ ਖ਼ਬਰ ਹੈਰੋਇਨ ਸਮੇਤ ਔਰਤ ਕਾਬੂ ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।