23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮੁੱਖ ਮੰਤਰੀ ਭਗਵੰਤ ਮਾਨ ਦੀ 26 ਨਵੰਬਰ ਦੀ ਰੈਲੀ ਨੂੰ ਲੈ ਕੇ ਘਨੌਰ ਹਲਕੇ ’ਚ ਭਾਰੀ ਉਤਸ਼ਾਹ

ਘਨੌਰ, 23 ਨਵੰਬਰ (ਸਰਦਾਰਾ ਸਿੰਘ ਲਾਛੜੂ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ 26 ਨਵੰਬਰ ਨੂੰ ਹੋਣ ਵਾਲੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਘਨੌਰ ਦੇ ਪਿੰਡਾਂ ਵਿਚ ਸਿਆਸੀ ਸਰਗਰਮੀਆਂ ਪੂਰੀ ਤਰ੍ਹਾਂ ਤੇਜ਼ ਹੋ ਗਈਆਂ ਹਨ। ਇਸੇ ਲੜੀ ਤਹਿਤ ਅੱਜ ਪੀ.

ਅਜੀਤ ਡੈਸਕ 24-11-2026
ਘਨੌਰ, 23 ਨਵੰਬਰ (ਸਰਦਾਰਾ ਸਿੰਘ ਲਾਛੜੂ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ 26 ਨਵੰਬਰ ਨੂੰ ਹੋਣ ਵਾਲੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਘਨੌਰ ਦੇ ਪਿੰਡਾਂ ਵਿਚ ਸਿਆਸੀ ਸਰਗਰਮੀਆਂ ਪੂਰੀ ਤਰ੍ਹਾਂ ਤੇਜ਼ ਹੋ ਗਈਆਂ ਹਨ। ਇਸੇ ਲੜੀ ਤਹਿਤ ਅੱਜ ਪੀ.ਏ.ਡੀ.ਬੀ. ਦੇ ਚੇਅਰਮੈਨ ਇੰਦਰਜੀਤ ਸਿੰਘ ਸਿਆਲੂ ਦੀ ਅਗਵਾਈ ਹੇਠ ਪਿੰਡ ਮਡਿਆਣਾ, ਟਹਿਲਪੁਰਾ, ਸਾਹਲ ਅਤੇ ਨਨਹੇੜੀ ਵਿਖੇ ਵਿਸ਼ੇਸ਼ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ, ਜਿਨ੍ਹਾਂ ਵਿਚ ਇਲਾਕਾ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਭਾਰੀ ਉਤਸ਼ਾਹ ਦਿਖਾਇਆ। ਮੀਟਿੰਗਾਂ ਦੌਰਾਨ ਸੰਬੋਧਨ ਕਰਦਿਆਂ ਚੇਅਰਮੈਨ ਸਿਆਲੂ ਨੇ ਸਮੂਹ ਪਿੰਡ ਵਾਸੀਆਂ ਨੂੰ 2 6 ਨਵੰਬਰ ਦੀ ਰੈਲੀ ਵਿਚ ਹੁੰਮ-ਹੁਮਾ ਕੇ ਪਹੁੰਚਣ ਦਾ ਸੱਦਾ ਦਿੱਤਾ। ਉਨ੍ਹਾਂ ‘ਮਾਨ’ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਇਤਿਹਾਸਕ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੇ ਹਰ ਵਰਗ ਦੀ ਭਲਾਈ ਲਈ ਠੋਸ ਕਦਮ ਚੁੱਕੇ ਹਨ। ਮੀਟਿੰਗਾਂ ਵਿਚ ਹਾਜ਼ਰ ਵੱਖ-ਵੱਖ ਪਿੰਡਾਂ ਦੇ ਮੋਹਤਬਰ ਵਿਅਕਤੀਆਂ, ਨੌਜਵਾਨਾਂ ਅਤੇ ਬਜ਼ੁਰਗਾਂ ਨੇ ਪੰਜਾਬ ਸਰਕਾਰ ਦੇ ਕੰਮਾਂ ‘ਤੇ ਪੂਰੀ ਤਸੱਲੀ ਪ੍ਰਗਟ ਕਰਦਿਆਂ ਚੇਅਰਮੈਨ ਸਿਆਲੂ ਨੂੰ ਭਰੋਸਾ ਦਿਵਾਇਆ ਕਿ ਉਹ 26 ਨਵੰਬਰ ਦੀ ਰੈਲੀ ਨੂੰ ਇਤਿਹਾਸਕ ਤੇ ਕਾਮਯਾਬ ਬਣਾਉਣ ਲਈ ਵੱਡੇ ਕਾਫ਼ਲਿਆਂ ਦੇ ਰੂਪ ਵਿਚ ਸ਼ਿਰਕਤ ਕਰਨਗੇ।
ਪਿਛਲੀ ਖ਼ਬਰ ਵਾਰਡ ਨੰਬਰ 14 ’ਚ ਅਕਾਲੀ ਦਲ ਉਮੀਦਵਾਰ ਕਮਲਦੀਪ ਕੌਰ ਦੇ ਚੋਣ ਦਫ਼ਤਰ ਦਾ ਉਦਘਾਟਨ ਅਗਲੀ ਖ਼ਬਰ ‘ਆਪ’ ਦੇ ਸਥਾਪਨਾ ਦਿਵਸ ਮੌਕੇ ਕੇਜਰੀਵਾਲ ਕਰ ਸਕਦੇ ਹਨ ਸੂਬੇ ਲਈ ਵੱਡੇ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।