ਪਿੰਡ ਚੌਧਰੀਮਾਜਰਾ ਨੂੰ ਜਾਣ ਵਾਲੀ ਸੜਕ ਦੀ ਤਰਸਯੋਗ ਹਾਲਤ ਤੋਂ ਪਿੰਡ ਵਾਸੀ ਪ੍ਰੇਸ਼ਾਨ
ਨਾਭਾ, 23 ਨਵੰਬਰ (ਜਗਨਾਰ ਸਿੰਘ ਦੁਲੱਦੀ)-ਨਾਭਾ ਹਲਕੇ ਦੇ ਪਿੰਡ ਚੌਧਰੀਮਾਜਰਾ ਨੂੰ ਜਾਣ ਵਾਲੀ ਸੜਕ ਦੀ ਖਸਤਾ ਹਾਲਤ ਤੋਂ ਰਾਹਗੀਰ ਤੇ ਪਿੰਡ ਵਾਸੀ ਕਾਫੀ ਪ੍ਰੇਸ਼ਾਨ ਹਨ, ਪੰਜਾਬ ਸਰਕਾਰ ਤੇ ਸੰਬੰਧਿਤ ਵਿਭਾਗ ਦੇ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ ਹਨ। ਸੜਕ ਦੀ ਖਸਤਾ ਹਾਲਤ ਸੰਬੰਧੀ ਗੱਲਬਾਤ ਕਰਦੇ ਹੋਏ ਜਥੇਦਾਰ ਸ਼ਮਸ਼ੇਰ ਸਿੰਘ ਚੌਧਰੀਮਾਜਰਾ ਨੇ ਕਿਹਾ ਕਿ ਚੌਧਰੀਮਾਜਰਾ ਪੁਲੀ ਤੋਂ ਪਿੰਡ ਨੂੰ ਜਾਣ ਵਾਲੀ ਸਿੱਧੀ ਸੜਕ ਦੀ ਹਾਲਤ ਇਨੀ ਜ਼ਿਆਦਾ ਖਰਾਬ ਹੈ ਕਿ ਉਥੋਂ ਦੀ ਲੰਘਣਾ ਬਹੁਤ ਮੁਸ਼ਕਲ ਹੋਇਆ ਪਿਆ ਹੈ।
ਨਾਭਾ, 23 ਨਵੰਬਰ (ਜਗਨਾਰ ਸਿੰਘ ਦੁਲੱਦੀ)-ਨਾਭਾ ਹਲਕੇ ਦੇ ਪਿੰਡ ਚੌਧਰੀਮਾਜਰਾ ਨੂੰ ਜਾਣ ਵਾਲੀ ਸੜਕ ਦੀ ਖਸਤਾ ਹਾਲਤ ਤੋਂ ਰਾਹਗੀਰ ਤੇ ਪਿੰਡ ਵਾਸੀ ਕਾਫੀ ਪ੍ਰੇਸ਼ਾਨ ਹਨ, ਪੰਜਾਬ ਸਰਕਾਰ ਤੇ ਸੰਬੰਧਿਤ ਵਿਭਾਗ ਦੇ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ ਹਨ। ਸੜਕ ਦੀ ਖਸਤਾ ਹਾਲਤ ਸੰਬੰਧੀ ਗੱਲਬਾਤ ਕਰਦੇ ਹੋਏ ਜਥੇਦਾਰ ਸ਼ਮਸ਼ੇਰ ਸਿੰਘ ਚੌਧਰੀਮਾਜਰਾ ਨੇ ਕਿਹਾ ਕਿ ਚੌਧਰੀਮਾਜਰਾ ਪੁਲੀ ਤੋਂ ਪਿੰਡ ਨੂੰ ਜਾਣ ਵਾਲੀ ਸਿੱਧੀ ਸੜਕ ਦੀ ਹਾਲਤ ਇਨੀ ਜ਼ਿਆਦਾ ਖਰਾਬ ਹੈ ਕਿ ਉਥੋਂ ਦੀ ਲੰਘਣਾ ਬਹੁਤ ਮੁਸ਼ਕਲ ਹੋਇਆ ਪਿਆ ਹੈ। ਉਨ੍ਹਾਂ ਕਿਹਾ ਕਿ ਫਰਵਰੀ ਮਾਰਚ ਵਿਚ ਇਸ ਸੜਕ ’ਤੇ ਵਿਭਾਗ ਵਲੋਂ ਪੱਥਰ ਪਾ ਦਿੱਤੇ ਗਏ ਸਨ ਦੇ ਬਾਵਜੂਦ ਵਿਭਾਗ ਵਲੋਂ ਉਸ ਪਏ ਪੱਥਰਾਂ ਉੱਪਰ ਲੁੱਕ ਜਾਂ ਪ੍ਰੀਮਿਕਸ ਪਾਉਣ ਨੂੰ ਤਰਜੀਹ ਨਹੀਂ ਦਿੱਤੀ ਜਾ ਰਹੀ। ਜਥੇਦਾਰ ਚੌਧਰੀਮਾਜਰਾ ਨੇ ਕਿਹਾ ਕਿ ਜੇਕਰ 15 ਦਿਨਾਂ ਦੇ ਅੰਦਰ ਅੰਦਰ ਇਸ ਸੜਕ ਵੱਲ ਸੰਬੰਧਿਤ ਮਹਿਕਮੇ ਦੇ ਅਧਿਕਾਰੀਆਂ ਵਲੋਂ ਧਿਆਨ ਨਾ ਦਿੱਤਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਪਿੰਡ ਵਾਸੀਆਂ ਤੇ ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਵਿੱਢਿਆ ਜਾਵੇਗਾ,। ਜਦੋਂ ਸੜਕ ਦੀ ਇਸ ਖਸਤਾ ਹਾਲਤ ਸੰਬੰਧੀ ਸਬੰਧਤ ਮਹਿਕਮੇ ਦੇ ਅਧਿਕਾਰੀਆਂ ਨਾਲ ਫ਼ੋਨ ’ਤੇ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਕਿਸੇ ਵੀ ਅਧਿਕਾਰੀ ਵਲੋਂ ਫੋਨ ਚੁੱਕਣਾ ਮੁਨਾਸਬ ਨਹੀਂ ਸਮਝਿਆ ਗਿਆ। ਇਸ ਮੌਕੇ ਭੁਪਿੰਦਰ ਸਿੰਘ, ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਬੇਅੰਤ ਸਿੰਘ, ਦਰਸ਼ਨ ਸਿੰਘ ਅਤੇ ਮਹਿੰਦਰ ਸਿੰਘ ਆਦਿ ਮੌਜੂਦ ਸਨ।