23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਕੋਈ ਵੀ ਨਾਗਰਿਕ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ- ਵਿਨੈ ਬੁਬਲਾਨੀ

ਪਟਿਆਲਾ, 23 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ-ਕਮ-ਰੋਲ ਅਬਜ਼ਰਵਰ ਵਿਨੈ ਬੁਬਲਾਨੀ ਨੇ 13-ਪਟਿਆਲਾ ਲੋਕ ਸਭਾ ਹਲਕੇ ਦੇ ਐਮ. ਪੀ.

ਅਜੀਤ ਡੈਸਕ 24-11-2026
ਪਟਿਆਲਾ, 23 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ-ਕਮ-ਰੋਲ ਅਬਜ਼ਰਵਰ ਵਿਨੈ ਬੁਬਲਾਨੀ ਨੇ 13-ਪਟਿਆਲਾ ਲੋਕ ਸਭਾ ਹਲਕੇ ਦੇ ਐਮ.ਪੀ., ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਐਮ.ਐਲ.ਏਜ਼., ਜ਼ਿਲ੍ਹੇ ਦੀਆਂ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਅਤੇ ਜ਼ਿਲੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨਾਲ ਸਪੈਸ਼ਲ ਸਮਰੀ ਰਵੀਜ਼ਨ ਯੋਗਤਾ 1 ਜਨਵਰੀ 2027 ਸੰਬੰਧੀ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਅਤੇ ਏ.ਡੀ.ਸੀ. ਅਨੁਪ੍ਰਿਤਾ ਜੌਹਲ ਵੀ ਮੌਜੂਦ ਸਨ। ਵਿਨੈ ਬੁਬਲਾਨੀ ਨੇ ਸਮੂਹ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀਆਂ ਦੀ ਚੱਲ ਰਹੀ ਇਸ ਸਪੈਸ਼ਲ ਸਮਰੀ ਰਵੀਜਨ ਦੌਰਾਨ ਪੂਰਨ ਸਹਿਯੋਗ ਕਰਨ ਅਤੇ ਜੇਕਰ ਕਿਸੇ ਯੋਗ ਵੋਟਰ ਦੀ ਵੋਟ ਅਤੇ ਖਾਸ ਕਰਕੇ ਨੌਜਵਾਨ ਵੋਟਰ ਦੀ ਵੋਟ ਬਣਨ ਤੋਂ ਰਹਿ ਗਈ ਹੈ ਤਾਂ ਉਸ ਦੀ ਵੋਟ ਜ਼ਰੂਰ ਬਣਵਾ ਲਈ ਜਾਵੇ ਤਾਂ ਕਿ ਕੋਈ ਵੀ ਯੋਗ ਵੋਟਰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਮੀਟਿੰਗ ਦੌਰਾਨ ਰੋਲ ਅਬਜ਼ਰਵਰ ਨੇ ਵਲੋਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਸਾਰੇ ਬੀਐਲਓਜ ਅਤੇ ਸੁਪਰਵਾਈਜ਼ਰੀ ਅਫ਼ਸਰਾਂ ਨੂੰ ਲੋੜੀਂਦੀ ਅਤੇ ਯੋਗ ਸਿਖਲਾਈ ਪ੍ਰਦਾਨ ਕੀਤੀ ਜਾਵੇ, ਜਿੱਥੇ ਸੰਭਵ ਹੋਵੇ, ਉਸੇ ਪੋਲਿੰਗ ਏਰੀਏ ਦੇ ਸਥਾਨਕ ਬੀਐਲਓ ਦੀ ਨਿਯੁਕਤੀ ਨੂੰ ਤਰਜੀਹ ਦਿੱਤੀ ਜਾਵੇ। ਹਰੇਕ ਬੀਐਲਓ ਨੂੰ ਫਾਰਮ 6, 6ਏ, 7 ਅਤੇ 8 ਦੀ ਲੋੜ ਅਨੁਸਾਰ ਉਚਿਤ ਗਿਣਤੀ ਵਿਚ ਉਪਲਬਧ ਕਰਵਾਏ ਜਾਣ। ਆਨਲਾਈਨ ਫਾਰਮ ਭਰਨ ਸੰਬੰਧੀ ਵੋਟਰਾਂ ਵਿਚ ਜਾਗਰੂਕਤਾ ਪੈਦਾ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਆਨਲਾਈਨ ਅਰਜ਼ੀ ਦਾਖਲ ਕਰਨ ਲਈ ਉਤਸ਼ਾਹਿਤ ਕੀਤਾ ਜਾਵੇ। ਉਨ੍ਹਾਂ ਹੋਰ ਕਿਹਾ ਕਿ ਵੋਟਰ ਜਾਗਰੂਕਤਾ ਲਈ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਵਿਚ ਲੋੜੀਂਦੀਆਂ ਸਵੀਪ ਗਤੀਵਿਧੀਆਂ ਕਰਵਾਈਆਂ ਜਾਣ। ਨੌਜਵਾਨ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਵਿਦਿਅਕ ਸੰਸਥਾਵਾਂ ਵਿਚ ਵਿਸ਼ੇਸ਼ ਕੈਂਪ ਲਗਾਏ ਜਾਣ ਅਤੇ ਸਮਾਜ ਦੇ ਕਮਜ਼ੋਰ ਅਤੇ ਹਾਸ਼ੀਏ ‘ਤੇ ਰਹਿ ਰਹੇ ਵਰਗਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ।
ਪਿਛਲੀ ਖ਼ਬਰ ਦੋਹਰੀਆਂ ਗੈਰ-ਵਿੱਦਿਅਕ ਡਿਊਟੀਆਂ ਸੰਬੰਧੀ ਅਧਿਆਪਕਾਂ ’ਚ ਭਾਰੀ ਰੋਸ: ਡੀ.ਟੀ.ਐੱਫ਼. ਅਗਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਤੋਂ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।