25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ੍ਰੀ ਸਨਾਤਨ ਧਰਮ ਟਰੱਸਟ ਵਲੋਂ ਡੀ.ਸੀ. ਪਟਿਆਲਾ ਹਿਮਾਂਸ਼ੂ ਜੈਨ ਨੂੰ ਧਾਰਮਿਕ ਸਮਾਗਮ ਦਾ ਸੱਦਾ

ਪਟਿਆਲਾ, 24 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸ੍ਰੀ ਸਨਾਤਨ ਧਰਮ ਟਰੱਸਟ ਵੱਲੋਂ ਪ੍ਰਸਿੱਧ ਕਥਾਵਾਚਕ ਜੈ ਕਿਸ਼ੋਰੀ ਜੀ ਦੇ ਕਰਵਾਏ ਜਾ ਰਹੇ ਵਿਸ਼ਾਲ ਧਾਰਮਿਕ ਸਮਾਗਮ ਸਬੰਧੀ ਅੱਜ ਟਰੱਸਟ ਦੇ ਸਮੂਹ ਟਰੱਸਟੀਆਂ ਨੇ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਹਿਮਾਂਸ਼ੂ ਜੈਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਮਾਗਮ ਵਿਚ ਸ਼ਿਰਕਤ ਕਰਨ ਲਈ ਸੱਦਾ ਪੱਤਰ ਭੇਟ ਕੀਤਾ। ਇਸ ਮੌਕੇ ਟਰੱਸਟ ਦੇ ਮੈਂਬਰਾਂ ਰਚਿਨ ਬਾਂਸਲ (ਰਿਚੀ ਡਕਾਲਾ), ਦਿਨੇਸ਼ ਅਗਰਵਾਲ, ਰਾਮ ਡਕਾਲਾ, ਸੁਮਿਤ ਗੋਇਲ, ਰਾਜਨ ਸਿੰਗਲਾ, ਮਹੇਸ਼ ਗੁਪਤਾ, ਹਿਤੇਸ਼ ਸਿੰਗਲਾ ਅਤੇ ਧਰਮਪਾਲ ਬਾਂਸਲ ਨੇ ਡੀ.

ਅਜੀਤ ਡੈਸਕ 25-11-2026
ਪਟਿਆਲਾ, 24 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸ੍ਰੀ ਸਨਾਤਨ ਧਰਮ ਟਰੱਸਟ ਵੱਲੋਂ ਪ੍ਰਸਿੱਧ ਕਥਾਵਾਚਕ ਜੈ ਕਿਸ਼ੋਰੀ ਜੀ ਦੇ ਕਰਵਾਏ ਜਾ ਰਹੇ ਵਿਸ਼ਾਲ ਧਾਰਮਿਕ ਸਮਾਗਮ ਸਬੰਧੀ ਅੱਜ ਟਰੱਸਟ ਦੇ ਸਮੂਹ ਟਰੱਸਟੀਆਂ ਨੇ ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਹਿਮਾਂਸ਼ੂ ਜੈਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਮਾਗਮ ਵਿਚ ਸ਼ਿਰਕਤ ਕਰਨ ਲਈ ਸੱਦਾ ਪੱਤਰ ਭੇਟ ਕੀਤਾ। ਇਸ ਮੌਕੇ ਟਰੱਸਟ ਦੇ ਮੈਂਬਰਾਂ ਰਚਿਨ ਬਾਂਸਲ (ਰਿਚੀ ਡਕਾਲਾ), ਦਿਨੇਸ਼ ਅਗਰਵਾਲ, ਰਾਮ ਡਕਾਲਾ, ਸੁਮਿਤ ਗੋਇਲ, ਰਾਜਨ ਸਿੰਗਲਾ, ਮਹੇਸ਼ ਗੁਪਤਾ, ਹਿਤੇਸ਼ ਸਿੰਗਲਾ ਅਤੇ ਧਰਮਪਾਲ ਬਾਂਸਲ ਨੇ ਡੀ.ਸੀ. ਪਟਿਆਲਾ ਨੂੰ ਸਮਾਗਮ ਦੀ ਰੂਪ-ਰੇਖਾ ਅਤੇ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸ਼੍ਰੀ ਸਨਾਤਨ ਧਰਮ ਟਰੱਸਟ ਦੇ ਇਸ ਧਾਰਮਿਕ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਮਾਗਮ ਦੀ ਸਫਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਟਰੱਸਟੀਆਂ ਨੇ ਦੱਸਿਆ ਕਿ ਸਮਾਗਮ ਨੂੰ ਲੈ ਕੇ ਸ਼ਹਿਰ ਵਾਸੀਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਾਰੇ ਪ੍ਰਬੰਧ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੇ ਜਾ ਰਹੇ ਹਨ।
ਪਿਛਲੀ ਖ਼ਬਰ ਪਿੰਡ ਸੰਧਾਰਸੀ ’ਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਤੇ ਅਕਾਲੀ ਦਲ ਬਾਦਲ ਦੀ ਜਿੱਤ-ਪ੍ਰਦੀਪ ਜੋਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।