25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਜਸਪ੍ਰੀਤ ਸਿੰਘ ਲੱਕੀ ਚਾਵਲਾ ਆਮ ਆਦਮੀ ਪਾਰਟੀ ’ਚ ਸ਼ਾਮਿਲ

ਪਟਿਆਲਾ, 24 ਨਵੰਬਰ (ਮਨਦੀਪ ਸਿੰਘ ਖਰੌੜ)-ਨਗਰ ਨਿਗਮ ਚੋਣਾਂ ਤੋਂ ਪਹਿਲਾਂ ਪਟਿਆਲਾ ਦੀ ਸਿਆਸਤ ਵਿਚ ਵੱਡਾ ਸਿਆਸੀ ਫੇਰਬਦਲ ਦੇਖਣ ਨੂੰ ਮਿਲਿਆ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਵਾਰਡ ਨੰਬਰ 46 ਤੋਂ ਪਾਰਟੀ ਦੇ ਉਮੀਦਵਾਰ ਜਸਪ੍ਰੀਤ ਸਿੰਘ ਲੱਕੀ ਚਾਵਲਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ।

ਅਜੀਤ ਡੈਸਕ 25-11-2026
ਪਟਿਆਲਾ, 24 ਨਵੰਬਰ (ਮਨਦੀਪ ਸਿੰਘ ਖਰੌੜ)-ਨਗਰ ਨਿਗਮ ਚੋਣਾਂ ਤੋਂ ਪਹਿਲਾਂ ਪਟਿਆਲਾ ਦੀ ਸਿਆਸਤ ਵਿਚ ਵੱਡਾ ਸਿਆਸੀ ਫੇਰਬਦਲ ਦੇਖਣ ਨੂੰ ਮਿਲਿਆ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਵਾਰਡ ਨੰਬਰ 46 ਤੋਂ ਪਾਰਟੀ ਦੇ ਉਮੀਦਵਾਰ ਜਸਪ੍ਰੀਤ ਸਿੰਘ ਲੱਕੀ ਚਾਵਲਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਨਾਲ ਵਾਰਡ ਨੰਬਰ 46 ਦੀ ਸਿਆਸਤ ਵਿਚ ਨਵੀਂ ਚਰਚਾ ਛਿੜ ਗਈ ਹੈ। ਨਗਰ ਨਿਗਮ ਚੋਣਾਂ ਤੋਂ ਪਹਿਲਾਂ ਇਸ ਸਿਆਸੀ ਬਦਲਾਅ ਨੂੰ ਅਕਾਲੀ ਦਲ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਇਸ ਮੌਕੇ ਵਾਰਡ 46 ਤੋਂ ‘ਆਪ’ ਦੇ ਉਮੀਦਵਾਰ ਰਜੇਸ਼ ਕੁਮਾਰ ਲੱਕੀ ਤੇ ਉਨ੍ਹਾਂ ਦੀ ਪਤਨੀ ਆਮ ਆਦਮੀ ਪਾਰਟੀ ਮਹਿਲਾ ਵਿੰਗ ਜਿਲ੍ਹਾ ਪ੍ਰਧਾਨ ਆਰਤੀ ਗੁਪਤਾ ਮੌਜੂਦ ਰਹੇ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ‘ਚ ਮੁੜ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ-ਕ੍ਰਿਸ਼ਨ ਸਿੰਘ ਸਨੌਰ ਅਗਲੀ ਖ਼ਬਰ ਵਿਕਰਮਜੀਤ ਸਿੰਘ ਦੇ ਡੀ.ਐਸ.ਪੀ. ਨਾਭਾ ਨਿਯੁਕਤ ਹੋਣ ‘ਤੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਨਿਵਾਸ ਵਿਖੇ ਵਿਸ਼ੇਸ਼ ਮੀਟਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।