ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ‘ਚ ਮੁੜ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ-ਕ੍ਰਿਸ਼ਨ ਸਿੰਘ ਸਨੌਰ
ਦੇਵੀਗੜ੍ਹ, 24 ਨਵੰਬਰ (ਰਾਜਿੰਦਰ ਸਿੰਘ ਮੌਜੀ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਪਸੀ ਗੱਠਜੋੜ ਨੂੰ ਲੈ ਕੇ ਚੱਲ ਰਹੀਆਂ ਸਿਆਸੀ ਸਰਗਰਮੀਆਂ ਅਤੇ ਚਰਚਾਵਾਂ ਦਰਮਿਆਨ ਕ੍ਰਿਸ਼ਨ ਸਿੰਘ ਸਨੌਰ ਕੌਮੀ ਮੀਤ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਨੇ ਇਸ ਨੂੰ ਪੰਜਾਬ ਦੇ ਹਿੱਤ ਵਿੱਚ ਇੱਕ ਇਤਿਹਾਸਕ ਕਦਮ ਦੱਸਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕ੍ਰਿਸ਼ਨ ਸਿੰਘ ਸਨੌਰ ਨੇ ਦਾਅਵਾ ਕੀਤਾ ਕਿ ਅਕਾਲੀ-ਭਾਜਪਾ ਗੱਠਜੋੜ ਹੋਣ ਨਾਲ ਆਉਣ ਵਾਲੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਪੂਰੀ ਤਰ੍ਹਾਂ ਤੈਅ ਹੈ।
ਅਜੀਤ ਡੈਸਕ
25-11-2026