ਵਿਧਾਇਕ ਦੇਵ ਮਾਨ 20 ਬੱਸਾਂ ਅਤੇ 32 ਕਾਰਾਂ ਦੇ ਕਾਫਲੇ ਨਾਲ ਮੋਗਾ ਰੈਲੀ ਲਈ ਹੋਏ ਰਵਾਨਾ
ਨਾਭਾ, 26 ਨਵੰਬਰ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਵੱਲੋਂ ਮੋਗਾ ਵਿਖੇ ਕਰਵਾਈ ਜਾ ਰਹੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਵਿਧਾਨ ਸਭਾ ਹਲਕਾ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ 20 ਬੱਸਾਂ ਅਤੇ 32 ਕਾਰਾਂ ਦੇ ਵੱਡੇ ਕਾਫਲੇ ਨਾਲ ਰਵਾਨਾ ਹੋਏ। ਇਸ ਕਾਫਲੇ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਦੇ ਵਰਕਰਾਂ, ਵਲੰਟੀਅਰਾਂ ਅਤੇ ਹਲਕੇ ਦੇ ਲੋਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
ਅਜੀਤ ਡੈਸਕ
27-11-2026