26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਲੀਪੁਰ ਨੇੜਲੇ ਇਲਾਕੇ ’ਚ ਅਕਾਲੀ ਦਲ ਦੀ ਉਮੀਦਵਾਰ ਬਲਦੇਸ਼ ਕੌਰ ਨੂੰ ਮਿਲਿਆ ਭਰਵਾਂ ਸਮਰਥਨ

ਪਟਿਆਲਾ, 25 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸਨੌਰ ਹਲਕੇ ਅਧੀਨ ਪੈਂਦੇ ਵਾਰਡ ਨੰਬਰ 15 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬਲਦੇਸ਼ ਕੌਰ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਗੁਰਬਚਨ ਸਿੰਘ ਲਾਲਕਾ ਵੱਲੋਂ ਅਲੀਪੁਰ ਦੇ ਨਾਲ ਲੱਗਦੇ ਇਲਾਕੇ ਵਿਚ ਇਕ ਵਿਸ਼ਾਲ ਮੀਟਿੰਗ ਕਰਵਾਈ ਗਈ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿਚ ਮੋਹਤਬਰ ਵਿਅਕਤੀਆਂ ਅਤੇ ਵਸਨੀਕਾਂ ਨੇ ਸ਼ਮੂਲੀਅਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬਲਦੇਸ਼ ਕੌਰ ਦੇ ਹੱਕ ਵਿਚ ਸਮਰਥਨ ਦੇਣ ਦਾ ਐਲਾਨ ਕੀਤਾ।

ਅਜੀਤ ਡੈਸਕ 27-11-2026
ਪਟਿਆਲਾ, 25 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸਨੌਰ ਹਲਕੇ ਅਧੀਨ ਪੈਂਦੇ ਵਾਰਡ ਨੰਬਰ 15 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬਲਦੇਸ਼ ਕੌਰ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਗੁਰਬਚਨ ਸਿੰਘ ਲਾਲਕਾ ਵੱਲੋਂ ਅਲੀਪੁਰ ਦੇ ਨਾਲ ਲੱਗਦੇ ਇਲਾਕੇ ਵਿਚ ਇਕ ਵਿਸ਼ਾਲ ਮੀਟਿੰਗ ਕਰਵਾਈ ਗਈ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿਚ ਮੋਹਤਬਰ ਵਿਅਕਤੀਆਂ ਅਤੇ ਵਸਨੀਕਾਂ ਨੇ ਸ਼ਮੂਲੀਅਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬਲਦੇਸ਼ ਕੌਰ ਦੇ ਹੱਕ ਵਿਚ ਸਮਰਥਨ ਦੇਣ ਦਾ ਐਲਾਨ ਕੀਤਾ। ਮੀਟਿੰਗ ਵਿਚ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਵੀ ਹਾਜ਼ਰ ਸਨ। ਇਲਾਕਾ ਵਾਸੀਆਂ ਨੇ ਰਜਿੰਦਰ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਵਾਰ ਵਾਰਡ ਨੰਬਰ 15 ਤੋਂ ਪਾਰਟੀ ਦੀ ਉਮੀਦਵਾਰ ਬਲਦੇਸ਼ ਕੌਰ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਿਲ ਰਿਹਾ ਲੋਕਾਂ ਦਾ ਸਮਰਥਨ ਪਾਰਟੀ ਦੀ ਚੋਣ ਮੁਹਿੰਮ ਨੂੰ ਹੋਰ ਮਜ਼ਬੂਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਵੱਲੋਂ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਸਪੱਸ਼ਟ ਹੈ ਕਿ ਬਲਦੇਸ਼ ਕੌਰ ਦੀ ਚੋਣ ਮੁਹਿੰਮ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ। ਗੁਰਬਚਨ ਸਿੰਘ ਲਾਲਕਾ ਵੱਲੋਂ ਕਰਵਾਈ ਗਈ ਇਸ ਮੀਟਿੰਗ ਨੂੰ ਵਾਰਡ ਵਿੱਚ ਅਕਾਲੀ ਦਲ ਦੀ ਚੋਣ ਮੁਹਿੰਮ ਲਈ ਅਹਿਮ ਮੰਨਿਆ ਜਾ ਰਿਹਾ ਹੈ। ਇਸ ਮੌਕੇ ਗੁਰਬਚਨ ਸਿੰਘ ਲਾਲਕਾ, ਜੱਸੀ ਮਿਸ਼ਲ, ਮੰਗਲ ਦਾਸ, ਢੋਲਤਨ ਚੰਦ ਮਿਸ਼ਲ, ਸ਼ਾਮ ਲਾਲ, ਵਡਵਾ ਰਾਮ, ਸਵਾ ਸਿੰਘ ਲਾਲਕਾ, ਸੁਲਤਾਨ ਚੰਦ ਲਾਲਕਾ, ਬੰਸੀ ਲਾਲਕਾ ਅਤੇ ਪਰਮਜੀਤ ਲਾਲਕਾ ਸਮੇਤ ਹੋਰ ਵੀ ਕਈ ਇਲਾਕਾ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਪਟਿਆਲਾ ਦੇ ਮੁਲਾਜ਼ਮ ਕਾਰਪੋਰੇਸ਼ਨ ਚੋਣਾਂ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟਾਂ ਨਹੀਂ ਪਾਉਣਗੇ -ਮਨਜੀਤ ਸਿੰਘ ਚ... ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ : ਕਾਰਜਨੀਤ ਕੌਰ ਨੇ ਸੂਬਾ ਪੱਧਰੀ ਸਕੇਟਿੰਗ ਮੁਕਾਬਲੇ ’ਚ ਜਿੱਤੇ ਦੋ ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।